26.1 C
Delhi
Saturday, April 20, 2024
spot_img
spot_img

ਭਗਵੰਤ ਮਾਨ ਵੱਲੋਂ ਚੋਹਲਾ ਸਾਹਿਬ ਵਿਖੇ ਦੁਰਘਟਨਾ ਵਿੱਚ ਹੋਈਆਂ ਦੋ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ, ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ

ਯੈੱਸ ਪੰਜਾਬ
ਚੰਡੀਗੜ੍ਹ, 23 ਮਾਰਚ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਅਤੇ ਜੇਕਰ ਕੋਈ ਜ਼ਖਮੀ ਹੋਇਆ ਤਾਂ ਉਸ ਦੇ ਮੁਫ਼ਤ ਇਲਾਜ ਦਾ ਵੀ ਐਲਾਨ ਕੀਤਾ।

ਇਸ ਦੌਰਾਨ ਭਗਵੰਤ ਮਾਨ ਨੇ ਦੋ ਵਿਅਕਤੀਆਂ ਦੀ ਮੌਤ ’ਤੇ ਅਫਸੋਸ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION