44 C
Delhi
Sunday, May 19, 2024
spot_img
spot_img

ਭਗਵੰਤ ਮਾਨ ਵੱਲੋਂ ਡਾ: ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਫ਼ੈਸਲਾ

ਯੈੱਸ ਪੰਜਾਬ
ਚੰਡੀਗੜ੍ਹ, 14 ਮਾਰਚ, 2022:
ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਡਾ: ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦੇ ਐਡਵੋਕੇਟਜ ਜਨਰਲ ਨਿਯੁਕਤ ਕੀਤਾ ਹੈ ਹਾਲਾਂਕਿ ਇਸ ਸੰਬੰਧੀ ਰਸਮੀ ਪੱਤਰ ਅਤੇ ਨੋਟੀਫੀਕੇਸ਼ਨ ਅਜੇ ਜਾਰੀ ਕੀਤੇ ਜਾਣੇ ਹਨ।

ਸ: ਸਿੱਧੂ ਜੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਪ੍ਰਮੁੱਖ ਵਕੀਲਾਂ ਵਿੱਚੋਂ ਇਕ ਹਨ, ਦੇਸ਼ ਦੇ ਅਸਿਸਟੈਂਟ ਸਾਲਿਸਿਟਰ ਜਨਰਲ, ਹਰਿਆਣਾ ਦੇ ਐਡੀਸ਼ਨਲ ਐਡਵੋਕੇਟ ਜਨਰਲ ਅਤੇ ਪੰਜਾਬ ਦੇ ਡਿਪਟੀ ਐਡਵੋਕੇਟ ਜਨਰਲ ਵਜੋਂਵੀ ਸੇਵਾਵਾਂ ਨਿਭਾਅ ਚੁੱਕੇ ਹਨ।

ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ 7 ਵਾਰ ਪ੍ਰਧਾਨ ਬਣੇ ਅਤੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਵੀ ਰਹੇ ਹਨ।

ਉਹ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਲਾਅ ਫ਼ੈਕਲਟੀ ਦੇ ਡੀਨ ਵੀ ਰਹੇ ਹਨ।

ਸ: ਸਿੱਧੂ ਸ: ਡੀ.ਐਸ.ਪਟਵਾਲੀਆ ਦੀ ਥਾਂਅ ਲੈਣਗੇ ਜਿਨ੍ਹਾਂ ਨੂੰ ਕਾਂਗਰਸ ਦੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ। ਸ: ਪਟਵਾਲੀਆ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਦੀ ਹਾਰ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਸ੍ਰੀ ਅਤੁਲ ਨੰਦਾ ਏ.ਜੀ.ਸਨ ਪਰ ਕੈਪਟਨ ਅਮਰਿੰਦਰ ਦੀ ਰੁਖਸਤਗੀ ਤੋਂ ਬਾਅਦ ਸ: ਚੰਨੀ ਨੇ ਏ.ਪੀ.ਐਸ. ਦਿਓਲ ਨੂੰ ਏ.ਜੀ.ਨਿਯੁਕਤ ਕੀਤਾ ਸੀ। ਇਸ ਨਿਯੁਕਤੀ ਦਾ ਵਿਰੋਧ ਸ: ਨਵਜੋਤ ਸਿੰਘ ਸਿੱਧੂ ਨੇ ਕੀਤਾ ਸੀ ਜਿਸ ਤੋਂ ਬਾਅਦ ਸ: ਸਿੱਧੂ ਦੀ ਪਸੰਦ ਸ: ਡੀ.ਐਸ. ਪਟਵਾਲੀਆ ਨੂੰ ਏ.ਜੀ. ਨਿਯੁਕਤ ਕੀਤਾ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION