36.7 C
Delhi
Friday, April 19, 2024
spot_img
spot_img

ਭਾਈ ਨਿਰਮਲ ਸਿੰਘ ਖ਼ਾਲਸਾ ਦਾ ਵਿਛੋੜਾ ਸਿੱਖ ਪੰਥ ਲਈ ਨਾ ਪੂਰੇ ਜਾਣ ਵਾਲਾ ਘਾਟਾ: ਸੁਖ਼ਦੇਵ ਸਿੰਘ ਢੀਂਡਸਾ

ਚੰਡੀਗੜ੍ਹ 2 ਅਪ੍ਰੈਲ, 2020 –

ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪ੍ਰੈਸ ਦੇ ਨਾਂ ਜਾਰੀ ਬਿਆਨ ਰਾਹੀਂ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਜੋ ਅੱਜ ਸਵੇਰੇ ਸਦੀਵੀ ਵਿਛੋੜਾ ਦੇ ਗਏ ਹਨ ਉਹ ਸਮੁੱਚੀ ਮਨੁੱਖਤਾ ਖ਼ਾਸ ਕਰਕੇ ਸਿੱਖ ਕੌਮ ਦੇ ਹਿਰਦਿਆਂ ਵਿੱਚ ਸਦਾ ਵਸੇ ਰਹਿਣਗੇ ਉੱਥੇ ਸਿੱਖ ਸਮਾਜ ਉਨ੍ਹਾਂ ਦਾ ਸਦਾ ਰਿਣੀ ਰਹੇਗਾ।

ਉਹਨਾਂ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਨਿਰਮਲ ਸਿੰਘ ਪਦਮ ਸ਼੍ਰੀ ਦਾ ਸਨਮਾਨ ਪ੍ਰਾਪਤ ਕਰਨ ਵਾਲ਼ੇ ਪਹਿਲੇ ਰਾਗੀ ਸਨ ਉਹਨਾਂ ਨੇ ਤੰਤੀ ਸਾਜ਼ਾਂ ਵਿੱਚ ਕੀਰਤਨ ਕਰਕੇ ਇਸ ਇਤਿਹਾਸਕ ਪ੍ਰੰਪਰਾ ਨੂੰ ਕਾਇਮ ਰੱਖਣ ਲਈ ਦੁਨੀਆਂ ਭਰ ਵਿੱਚ ਅਹਿਮ ਯੋਗਦਾਨ ਪਾਇਆ।

ਭਾਈ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ਼ ਦੁਨੀਆਂ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਤੇ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਅਕਾਲ ਪੁਰਖ ਵਾਹਿਗੁਰੂ ਉਹਨਾਂ ਦੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਪਰਿਵਾਰ ਅਤੇ ਸਿੱਖ ਕੌਮ ਨੂੰ ਇਹ ਸਦਮਾ ਸਹਿਣ ਕਰਨ ਦਾ ਬੱਲ ਬਖ਼ਸ਼ੇ ।

ਵਾਹਿਗੁਰੂ ਭਾਈ ਸਾਹਿਬ ਦੇ ਪਰਿਵਾਰਕ ਮੈਂਬਰਾਂ ਦਾ ਜੋ ਕਰੋਨਾਵਾਇਰਸ ਦੇ ਕਾਰਨ ਇਲਾਜ਼ ਚੱਲ ਰਿਹਾ ਉਹਨਾਂ ਪਰਿਵਾਰਕ ਮੈਂਬਰਾਂ ਨੂੰ ਸਿਹਤਯਾਬੀ ਬਖ਼ਸ਼ੇ ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION