22.1 C
Delhi
Friday, March 29, 2024
spot_img
spot_img

ਭਾਜਪਾ ਆਗੂਆਂ ਦਾ ਘਿਰਾਓ ਕਰਕੇ ਉਨ੍ਹਾਂ ਨੂੰ ਪਿੰਡਾਂ ਵਿੱਚ ਨਾ ਵੜਨ ਦਿੱਤਾ ਜਾਵੇ, ਬਾਕੀ ਪਾਰਟੀਆਂ ਨੂੰ ਪੁੱਛੇ ਜਾਣ ਸੁਆਲ: ਰਾਜੇਵਾਲ

ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ/ਪਟਿਆਲਾ, 2 ਸਤੰਬਰ, 2021:
ਖੇਤੀ ਵਿਰੋਧੀ ਕਾਨੂੰਨਾਂ ਸਬੰਧੀ ਕੇਂਦਰ ਦੀ ਸੱਤਾ ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਨੂੰ ਆੜੇ ਹੱਥੀਂ ਲੈਂਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਬੀਜੇਪੀ ਆਗੂਆਂ ਨੂੰ ਪਿੰਡਾਂ ਵਿੱਚ ਨਾ ਵੜਨ ਦਿੱਤਾ ਜਾਵੇ ਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇ ਜਦੋਂਕਿ ਦੂਜੀਆਂ ਪਾਰਟੀਆਂ ਦੇ ਲੀਡਰਾਂ ਕੋਲੋਂ ਸਵਾਲ ਪੁੱਛੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਜਾਰੀ ਹੈ ਅਤੇ ਦੇਸ਼ ਦੀ ਸੱਤਾ ਤੇ ਕਾਬਜ਼ ਭਾਜਪਾ ਨੂੰ ਵੀ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ “ਬੀਜੇਪੀ ਨੇ ਲੋਕਾਂ ਨੂੰ ਉਜਾੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਕਰਕੇ ਕਿਸਾਨ ਮੋਰਚੇ ਵੱਲੋਂ ਬੀਜੀਪੀ ਆਗੂਆਂ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਲੋਕ ਬੀਜੇਪੀ ਆਗੂਆਂ ਨੂੰ ਪਿੰਡਾਂ ਵਿੱਚ ਨਾ ਵੜਨ ਦੇਣ ਤੇ ਉਨ੍ਹਾਂ ਦਾ ਘਿਰਾਓ ਕਰਨ ਪਰ ਮਰਿਆਦਾ ਦਾ ਪਾਲਣ ਵੀ ਜ਼ਰੂਰ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਬਾਕੀ ਸਮੂਹ ਸਿਆਸੀ ਪਾਰਟੀਆਂ ਦੇ ਲੀਡਰਾਂ ਕੋਲੋਂ ਲੋਕ ਆਪਣੇ ਪੱਧਰ ’ਤੇ ਸਵਾਲ ਪੁੱਛ ਰਹੇ ਹਨ, ਇਸ ਕਰਕੇ ਸੰਯੁਕਤ ਕਿਸਾਨ ਮੋਰਚਾ ਵੀ ਇਸ ਹੱਕ ’ਚ ਹੈ ਕਿ ਬੀਜੇਪੀ ਤੋਂ ਇਲਾਵਾ ਬਾਕੀ ਸਿਆਸੀ ਪਾਰਟੀਆਂ ਦੇ ਲੀਡਰਾਂ ਕੋਲੋਂ ਖੇਤੀ ਕਾਨੂੰਨਾਂ ਸਣੇ ਵਿਕਾਸ, ਕਾਰਗੁਜ਼ਾਰੀ ਤੇ ਬਾਕੀ ਸਾਰੇ ਅਹਿਮ ਲੋਕ ਮਸਲਿਆਂ ਦੇ ਹੱਲ ਤੇ ਨਿਪਟਾਰੇ ਸਬੰਧੀ ਸਵਾਲ ਜ਼ਰੂਰ ਪੁੱਛੇ ਜਾਣ।

ਰਾਜੇਵਾਲ ਨੇ ਸੂਬੇ ਦੀਆਂ ਸਾਰੀਆਂ ਹੀ ਸਿਆਸੀ ਪਾਰਟੀਆਂ ’ਤੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਕਰਨ ਦੇ ਦੋਸ਼ ਵੀ ਲਗਾਏ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਚੋਣਾਂ ਤੋਂ ਦੋ ਮਹੀਨੇ ਪਹਿਲਾਂ ਹੀ ਚੋਣ ਸਰਗਰਮੀਆਂ ਸ਼ੁਰੂ ਹੁੰਦੀਆਂ ਹਨ ਪਰ ਐਤਕੀਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਸਾਰੀਆਂ ਧਿਰਾਂ ਨੇ ਅਗਾਊਂ ਹੀ ਚੋਣ ਪ੍ਰੋਗਰਾਮ ਆਰੰਭ ਦਿੱਤੇ ਹਨ। ਉਨ੍ਹਾਂ ਅਜਿਹੀ ਕਾਰਵਾਈ ਨੂੰ ਕਿਸਾਨ ਮੋਰਚੇ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਦੇ ਤੁਲ ਦੱਸਿਆ।

ਉਨ੍ਹਾਂ ਸਪੱਸ਼ਟ ਤੌਰ ’ਤੇ ਆਖਿਆ ਕਿ ਅਗਾਊਂ ਚੋਣ ਸਰਗਰਮੀਆਂ ਆਰੰਭਣ ਵਾਲੀਆਂ ਸਿਆਸੀ ਧਿਰਾਂ ਮੋਰਚੇ ਨੂੰ ਸਫ਼ਲ ਹੁੰਦਾ ਨਹੀਂ ਦੇਖ ਸਕਦੀਆਂ। ਕਿਸਾਨ ਮੋਰਚੇ ਦੇ ਚੋਣ ਮੈਦਾਨ ਵਿੱਚ ਕੁੱਦਣ ਸਬੰਧੀ ਸਵਾਲ ਦੇ ਜਵਾਬ ਵਿੱਚ ਕਿਸਾਨ ਆਗੂ ਨੇ ਕਿਹਾ ਕਿ ਮੋਰਚੇ ਦੀ ਪਹਿਲੀ ਤਰਜੀਹ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਦੀ ਹੈ, ਬਾਕੀ ਸਾਰੇ ਮਸਲੇ ਉਸ ਤੋਂ ਬਾਅਦ ਵਿਚਾਰੇ ਜਾਣਗੇ।

ਰਾਜੇਵਾਲ ਦਾ ਇਹ ਬਿਆਨ ਬੇਹੱਦ ਅਹਿਮ ਹੈ ਕਿਉਂਕਿ ਪੰਜਾਬ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੂੰ ਘੇਰਿਆ ਜਾ ਰਿਹਾ ਹੈ। ਦੱਸ ਦਈਏ ਕਿ ਪਿਛਲੇ ਦਿਨੀ ਇੱਕ ਲੀਡਰ ਨੇ ਬਿਆਨ ਵੀ ਦਿੱਤਾ ਸੀ ਕੇ ਸਯੁੰਕਤ ਕਿਸਾਨ ਮੋਰਚੇ ਵੱਲੋਂ ਸਿਰਫ ਬੀਜੇਪੀ ਦਾ ਵਿਰੋਧ ਕਰਨ ਲਈ ਆਖਿਆ ਗਿਆ ਹੈ ਨਾ ਕੇ ਦੂਜੀਆਂ ਪਾਰਟੀਆਂ ਦਾ, ਇਸ ਲਈ ਕਿਸਾਨ ਸਿਰਫ਼ ਬੀਜੇਪੀ ਆਗੂਆਂ ਦਾ ਹੀ ਘਿਰਾਓ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION