36.7 C
Delhi
Friday, April 26, 2024
spot_img
spot_img

ਭਾਜਪਾ ਦਾ ਕੋਰਾ ਝੂਠ, ਸਿਆਸੀ ਦੂਸ਼ਨਬਾਜ਼ੀ: ਕੈਪਟਨ ਨੇ ਪੰਜਾਬ ਵੱਲੋਂ ਕੋਵੈਕਸੀਨ ਨੂੰ ਰੱਦ ਕਰਨ ਬਾਰੇ ਦੋਸ਼ ਖ਼ਾਰਜ ਕੀਤੇ

ਯੈੱਸ ਪੰਜਾਬ
ਮੋਹਾਲੀ, 5 ਮਾਰਚ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਸ਼ਾਸਨ ਵਾਲੇ ਸੂਬਿਆਂ ਵਲੋਂ ਕੋਵੈਕਸਿਨ ਨੂੰ ਰੱਦ ਕਰਨ ਸਬੰਧੀ ਭਾਰਤੀ ਜਨਤਾ ਪਾਰਟੀ ਵੱਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਖਾਰਜ ਕਰਦਿਆਂ ਇਸ ਨੂੰ ਸੱਤਾਧਾਰੀ ਪਾਰਟੀ ਦਾ ਕੋਰਾ ਝੂਠ ਅਤੇ ਸਿਆਸੀ ਤੌਰ ’ਤੇ ਪ੍ਰੇਰਿਤ ਦੂਸ਼ਣਬਾਜ਼ੀ ਦੱਸਿਆ।

ਮੁੱਖ ਮੰਤਰੀ ਸਿਵਲ ਹਸਪਤਾਲ ਮੁਹਾਲੀ ਵਿਖੇ ਕੋਵਿਡ ਟੀਕੇ ਦਾ ਪਹਿਲੀ ਖੁਰਾਕ ਲੈਣ ਤੋਂ ਬਾਅਦ ਮੀਡੀਆ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਇਕ ਸਵਾਲ ਦਾ ਜਵਾਬ ਦੇ ਰਹੇ ਸਨ। ਪੱਤਰਕਾਰਾਂ ਵੱਲੋਂ ਉਨਾਂ ਨੂੰ ਪੁੱਛਿਆ ਗਿਆ ਕਿ ਉਹ ਕੋਵਿਡ ਟੀਕੇ ਤੋਂ ਬਾਅਦ ਕਿਵੇਂ ਮਹਿਸੂਸ ਕਰ ਰਹੇ ਹਨ, ਤਾਂ ਮੰਤਰੀ ਨੇ ਕਿਹਾ ਕਿ ਉਹ ‘ਚੜਦੀ ਕਲਾ’ ਵਿੱਚ ਹਨ ਅਤੇ ਬਿਲਕੁਲ ਠੀਕ ਮਹਿਸੂਸ ਕਰ ਰਹੇ ਹਨ। ਉਹਨਾਂ ਨੂੰ ਕੋਵਿਡ ਦਾ ਟੀਕਾ ਏਐਨਐਮ ਮਨਪ੍ਰੀਤ ਵੱਲੋਂ ਲਾਇਆ ਗਿਆ।

ਕੋਵੈਕਸਿਨ ਸਬੰਧੀ ਲਾਏ ਦੋਸ਼ਾਂ ਨੂੰ ਮੁੱਢੋਂ ਨਕਾਰਿਆਂ ਮੁੱਖ ਮੰਤਰੀ ਨੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦੇ ਉਸ ਦਾਅਵੇ ਦੀ ਆਲੋਚਨਾ ਕੀਤੀ ਜਿਸ ਵਿੱਚ ਉਸ ਨੇ ਕਿਹਾ ਕਿ ਪੰਜਾਬ ਸਮੇਤ ਵਿਰੋਧੀ ਪਾਰਟੀਆਂ ਵਾਲੇ ਹੋਰ ਸੂਬਿਆਂ ਵੱਲੋਂ ਵੈਕਸੀਨ ਸਬੰਧੀ ਸ਼ੰਕੇ ਜ਼ਾਹਰ ਕੀਤੇ ਗਏ ਅਤੇ ਟੀਕਾਕਰਨ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।

ਬਾਅਦ ਵਿਚ ਪੰਜਾਬ ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੂਬੇ ਨੂੰ 1.34 ਲੱਖ ਕੋਵੈਕਸਿਨ ਦੀਆਂ ਖੁਰਾਕਾਂ ਮਿਲੀਆਂ ਸਨ ਜਿਨਾਂ ਵਿੱਚੋਂ 2500 ਪਹਿਲਾਂ ਹੀ ਲਾ ਦਿੱਤੀਆਂ ਗਈਆਂ ਹਨ।

ਸੂਬੇ ਵਿਚ ਟੀਕਾਕਰਨ ਦੀ ਹੌਲੀ ਰਫਤਾਰ ਬਾਰੇ ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਮੀਡੀਆ ਵੀ ਲੋਕਾਂ ਨੂੰ ਡਰਾ ਰਿਹਾ ਸੀ। ਉਨਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਟੀਕੇ ਦੀ ਮਹੱਤਤਾ ਅਤੇ ਕਾਰਗਰਤਾ ਬਾਰੇ ਜਾਗਰੂਕਤਾ ਫੈਲਾਉਣ।

ਇਹ ਮੰਨਦਿਆਂ ਕਿ ਪੰਜਾਬ ਵਿਚ ਕੋਵਿਡ ਦੇ ਮਾਮਲੇ ਵਧ ਰਹੇ ਹਨ ਅਤੇ ਇਕ ਮਹੀਨੇ ਤੋਂ ਵੀ ਵੱਧ ਸਮੇਂ ਬਾਅਦ 1000 ਦੀ ਗਿਣਤੀ ਨੂੰ ਪਾਰ ਕਰ ਗਏ, ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਇਸ ਸਥਿਤੀ ਦੀ ਚੰਗੀ ਤਰਾਂ ਨਿਗਰਾਨੀ ਕਰ ਰਹੀ ਹੈ।

ਮਾਮਲਿਆਂ ਦੇ ਮੁੜ ਉੱਭਰਨ ਲਈ ਪੰਜਾਬੀਆਂ ਦੇ ਆਮ ਅਤੇ ਲਾਪਰਵਾਹ ਰਵੱਈਏ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸੁਰੱਖਿਆ ਸਬੰਧੀ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਨ ਜਿਸ ਵਿੱਚ ਮਾਸਕ ਪਹਿਨਣ ਅਤੇ ਸਮਾਜਕ ਦੂਰੀ ਬਣਾਈ ਰੱਖਣ ਸ਼ਾਮਲ ਹੈ ਅਤੇ ਆਪਣੇ ਰੱਖਿਅਕਾਂ ਨੂੰ ਨਿਰਾਸ਼ ਨਾ ਹੋਣ ਦੇਣ ਕਿਉਂਕਿ ਕੋਰਨਾ ਵਾਇਰਸ ਦਾ ਖਤਰਾ ਅਜੇ ਟਲਿਆ ਨਹੀਂ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION