37.8 C
Delhi
Thursday, April 25, 2024
spot_img
spot_img

ਭਾਜਪਾ ਦਾ ਹੱਲਾ ਜਾਰੀ: ਜਗਦੀਪ ਸਿੰਘ ਨਕਈ ਸਣੇ 3 ਅਕਾਲੀ ਅਤੇ 1 ਕਾਂਗਰਸ ਆਗੂ ਭਾਜਪਾ ਵਿੱਚ ਸ਼ਾਮਲ

Akali Cong Punjab Leaders Join BJPਯੈੱਸ ਪੰਜਾਬ
ਨਵੀਂ ਦਿੱਲੀ, 30 ਦਸੰਬਰ, 2021:
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ 2022 ਚੋਣਾਂ ਤੋਂ ਪਹਿਲਾਂ ਆਪਣੀ ਮਜ਼ਬੂਤੀ ਲਈ ਵਿੱਢੀ ਮੁਹਿੰਮ ਤਹਿਤ ਦੂਜੀਆਂ ਪਾਰਟੀਆਂ ’ਤੇ ਹੱਲੇ ਨੂੰ ਜਾਰੀ ਰੱਖਦਿਆਂ ਬੁੱਧਵਾਰ ਨੂੰ ਆਪਣੇ ਪੁਰਾਣੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੇ 3 ਅਤੇ ਕਾਂਗਰਸ ਦੇ ਇਕ ਆਗੂ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ।

ਭਾਜਪਾ ਦੇ ਦਿੱਲੀ ਸਥਿਤੀ ਹੈਡਕੁਆਰਟਰ ਵਿੱਚ ਇਕ ਪੱਤਰਕਾਰ ਸੰਮੇਲਨ ਦੌਰਾਨ ਕੇਂਦਰੀ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ. ਕੇਂਦਰੀ ਮੰਤਰੀ ਸ੍ਰੀ ਸੋਮ ਪ੍ਰਕਾਸ਼ ਅਤੇ ਭਾਜਪਾ ਪੰਜਾਬ ਦੇ ਇੰਚਾਰਜ ਸ੍ਰੀ ਦੁਸ਼ਯੰਤ ਗੌਤਮ ਦੀ ਹਾਜ਼ਰੀ ਵਿੱਚ ਇਨ੍ਹਾਂ ਆਗੂਆਂ ਨੇ ਭਾਜਪਾ ਦਾ ਪੱਲਾ ਫ਼ੜਿਆ।

ਬੁੱਧਵਾਰ ਨੂੰ ਸ਼ਾਮਲ ਹੋਣ ਵਾਲਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੋ ਵਾਰ ਦੇ ਵਿਧਾਇਕ ਅਤੇ ਮੁੱਖ ਪਾਰਲੀਮਾਨੀ ਸਕੱਤਰ ਰਹੇ ਅਤੇ ਬਠਿੰਡਾ ਅਤੇ ਮਾਨਸਾ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਹੇ ਸ: ਜਗਦੀਪ ਸਿੰਘ ਨਕਈ ਸ਼ਾਮਿਲ ਹਨ। ਇਸ ਤੋਂ ਇਲਾਵਾ ਯੂਥ ਆਗੂ ਰਵੀ ਪ੍ਰੀਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਹਰਭਾਗ ਸਿੰਘ ਦੇਸੂਮਾਜਰਾ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਸ਼ਾਮਲ ਰਹੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਦੋ ਮੌਜੂਦਾ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਅਤੇ ਸ: ਬਲਵਿੰਦਰ ਸਿੰਘ ਲਾਡੀ ਸਣੇ 16 ਆਗੂ, ਸਾਬਕਾ ਡੀ.ਜੀ.ਪੀ.ਸ: ਐਸ.ਐਸ. ਵਿਰਕ, ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਰਹੇ ਸ:ਪਰਮਿੰਦਰ ਸਿੰਘ ਬਰਾੜ ਆਦਿ ਬੀਤੇ ਦਿਨਾਂ ਵਿੱਚ ਭਾਜਪਾ ਦਾ ਪੱਲਾ ਫ਼ੜ ਚੁੱਕੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION