31.1 C
Delhi
Monday, May 6, 2024
spot_img
spot_img

ਭਾਜਪਾ ਦੀ ਸਰਕਾਰ ਬਣਨ ‘ਤੇ ਪੰਜਾਬ ‘ਚ ਨਵਾਂ ਬਦਲਾਅ ਲਿਆਂਦਾ ਜਾਵੇਗਾ: ਫ਼ਤਹਿਜੰਗ ਬਾਜਵਾ

ਯੈੱਸ ਪੰਜਾਬ
ਬਟਾਲਾ, 10 ਫਰਵਰੀ, 2022 –
ਵਿਧਾਨ ਸਭਾ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫ਼ਤਹਿਜੰਗ ਸਿੰਘ ਬਾਜਵਾ ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ ਕਰਦੇ ਹੋਏ ਭਾਜਪਾ ਦੇ ਸਮੂਹ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਜਲੰਧਰ ਰੋਡ ਸਥਿਤ ਆਪਣੇ ਦਫ਼ਤਰ ਵਿਖੇ ਬੁਲਾਈ ਜਿਥੇ ਉਨ੍ਹਾਂ ਨੇ ਭਾਜਪਾ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਚੋਣ ਪ੍ਰਚਾਰ ਦੇ ਲਈ ਅਗਾਂਹ ਦੀ ਰਣਨੀਤੀ ਬਣਾਈ |

ਇਸ ਮੌਕੇ ਗੱਲਬਾਤ ਕਰਦੇ ਹੋਏ ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ‘ਚ ਭਾਜਪਾ ਨੂੰ ਲੋਕਾਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ, ਉਸ ਨਾਲ ਸਾਫ ਜਾਹਿਰ ਹੁੰਦਾ ਹੈ ਕਿ ਇਸ ਵਾਰ ਪੰਜਾਬ ਦੇ ਲੋਕਾਂ ਨੇ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈੇ |

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦੇ ਹਿੱਤਾਂ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ | ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਪੰਜਾਬ ਤੇ ਪੰਜਾਬ ਵਾਸੀਆਂ ਦੇ ਭਲੇ ਲਈ ਕੰਮ ਕੀਤਾ ਹੈ ਅਤੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ‘ਤੇ ਹਲ ਕਰਵਾਇਆ ਹੈ |

ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ‘ਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ ਅਤੇ ਸਰਕਾਰ ਬਣਨ ‘ਤੇ ਪੰਜਾਬ ‘ਚ ਨਵਾ ਬਦਲਾਅ ਲਿਆਂਦਾ ਜਾਵੇਗਾ ਅਤੇ ਲੋਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਦੇ ਨਾਲ ਐਡ. ਰਵਿੰਦਰ ਸ਼ਰਮਾ, ਰਾਕੇਸ਼ ਭਾਟੀਆ, ਸੁਰੇਸ਼ ਭਾਟੀਆ, ਹੀਰਾ ਵਾਲੀਆ, ਅੰਬਿਕਾ ਖੰਨਾ, ਰਾਜੇਸ਼ ਮਰਵਾਹ, ਭੂਸ਼ਣ ਬਜਾਜ ਸਮੇਤ ਵੱਡੀ ਗਿਣਤੀ ‘ਚ ਭਾਜਪਾ ਵਰਕਰ ਹਾਜ਼ਰ ਸਨ |

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION