32.1 C
Delhi
Tuesday, April 30, 2024
spot_img
spot_img

ਭਾਜਪਾ ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਦਿੱਤਾ ਜਾਵੇਗਾ ਬਣਦਾ ਮਾਣ ਸਨਮਾਨ: ਪ੍ਰੀਤ ਬਾਜਵਾ

ਯੈੱਸ ਪੰਜਾਬ
ਬਟਾਲਾ, 17 ਫਰਵਰੀ, 2022 –
ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਸ਼ਹਿਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ’ਚ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਅੱਜ ਭਾਜਪਾ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਵਾਰਡ ਨੰ. 5 ਤੋਂ ਕੌਂਸਲਰ ਕੁਲਵਿੰਦਰ ਕੌਰ ਅਤੇ ਸਰਬ ਬਾਜਵਾ ਆਪਣੇ ਸਾਥੀਆਂ ਸਮੇਤ ਪ੍ਰੀਤ ਬਾਜਵਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋ ਗਏ।

ਇਸ ਮੌਕੇ ਪ੍ਰੀਤ ਬਾਜਵਾ ਵਲੋਂ ਭਾਜਪਾ ’ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰੀਤ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਲੋਕਾਂ ਦੀ ਸੇਵਾ ਨੂੰ ਪਹਿਲ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵਲੋਂ ਜੋ ਪਿਆਰ ਅਤੇ ਸਮਰਥਨ ਫਤਹਿਜੰਗ ਸਿੰਘ ਬਾਜਵਾ ਨੂੰ ਦਿੱਤਾ ਜਾ ਰਿਹਾ ਹੈ, ਉਸਦੇ ਲਈ ਉਹ ਹਲਕਾ ਵਾਸੀਆਂ ਦੇ ਤਹਿ ਦਿਲੋ ਧੰਨਵਾਦੀ ਹੈ ਅਤੇ ਭਰੋਸਾ ਦਿਵਾਉਂਦੇ ਹਨ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਮਨਾਨ ਦਿੱਤਾ ਜਾਵੇਗਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਇਸਦੀ ਨੁਹਾਰ ਬਦਲੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION