30.1 C
Delhi
Saturday, April 27, 2024
spot_img
spot_img

ਭਾਜਪਾ ਦੀ ਸਾਬਕਾ ਸੂਬਾ ਪੱਧਰੀ ਬੁਲਾਰੀ ਸਵਰਾਜ ਘੁੰਮਣ ਸ਼੍ਰੋਮਣੀ ਅਕਾਲੀ ਦਲ ਸੰਯੁਕਤ ’ਚ ਸ਼ਾਮਲ

ਯੈੱਸ ਪੰਜਾਬ
ਐੱਸ.ਏ.ਐੱਸ ਨਗਰ, 31 ਜੁਲਾਈ 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪੰਜਾਬ ਦੇ ਹਿਤੈਸ਼ੀ ਲੋਕ ਪਾਰਟੀ ਨਾਲ ਵੱਧ ਤੋਂ ਵੱਧ ਜੁੜ ਰਹੇ ਹਨ। ਪਾਰਟੀ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਸਟੇਟ ਬੁਲਾਰੇ ਬੀਬੀ ਸਵਰਾਜ ਘੁੰਮਣ ਨੇ ਭਾਜਪਾ ਨੂੰ ਅਲਵਿਦਾ ਆਖ਼ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਮੂਲੀਅਤ ਕੀਤੀ।

ਸ਼ਨਿਚਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ, ਸੀਨੀਅਰ ਮੀਤ ਪ੍ਰਧਾਨ ਸ: ਬੀਰ ਦਵਿੰਦਰ ਸਿੰਘ, ਜਸਟਿਸ (ਰਿਟਾ) ਨਿਰਮਲ ਸਿੰਘ, ਜਨਰਲ ਸਕੱਤਰ ਸ: ਤੇਜਿੰਦਰਪਾਲ ਸਿੰਘ ਸੰਧੂ, ਪਟਿਆਲਾ ਜਿ਼ਲ੍ਹਾ ਪ੍ਰਧਾਨ ਸ: ਰਣਧੀਰ ਸਿੰਘ ਰੱਖੜਾ, ਮੁਹਾਲੀ ਜਿ਼ਲ੍ਹਾ ਪ੍ਰਧਾਨ ਡਾ ਮੇਜਰ ਸਿੰਘ ਤੋਂ ਇਲਾਵਾ ਯੂਥ ਆਗੂ ਰਵਿੰਦਰ ਸਿੰਘ ਸ਼ਾਹਪੁਰ ਅਤੇ ਓਐੱਸਡੀ ਸ ਜਸਵਿੰਦਰ ਸਿੰਘ ਨੇ ਬੀਬੀ ਸਵਰਾਜ ਘੁੰਮਣ ਦਾ ਰਸਮੀ ਤੌਰ `ਤੇ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਮੌਕੇ `ਤੇ ਸ: ਢੀਂਡਸਾ ਨੇ ਬੀਬੀ ਘੁੰਮਣ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸੁਰਹਿਦ ਲੋਕ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਜੁੜ ਰਹੇ ਹਨ ਅਤੇ ਬੀਬੀ ਘੁੰਮਣ ਨੂੰ ਪਾਰਟੀ ਵਿੱਚ ਪੂਰਾ ਸਨਮਾਨ ਦਿੱਤਾ ਜਾਵੇਗਾ। ਸਾਬਕਾ ਡੀਜੀਪੀ ਲਲਿਤ ਭਾਟੀਆ ਦੀ ਪਤਨੀ ਬੀਬੀ ਸਵਰਾਜ ਕੌਰ ਉੱਘੇ ਸਿੱਖਿਆ ਸ਼ਾਸ਼ਤਰੀ ਹੋਣ ਦੇ ਨਾਲ-ਨਾਲ ਇੱਕ ਲੇਖਕਾ ਵੀ ਹਨ।

ਬੀਬੀ ਸਵਰਾਜ ਘੁੰਮਣ ਨੇ ਦੱਸਿਆ ਕਿ ਉਹ ਭਾਜਪਾ ਤੋਂ ਪਹਿਲਾਂ ਅਕਾਲੀ ਦਲ ਬਾਦਲ ਵਿੱਚ ਵੀ ਸਟੇਟ ਸਪੋਕਸਪਰਸਨ ਅਤੇ ਸਲਾਹਕਾਰ ਦੇ ਆਹੁਦੇ `ਤੇ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਸਰਕਾਰ ਵੱਲੋਂ ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨਾਂ ਲੈ ਕੇ ਆਉਣ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਨੂੰ ਅਲਵਿਦਾ ਕਰ ਦਿੱਤਾ ਸੀ।

ਬੀਬੀ ਘੁੰਮਣ ਨੇ ਦੱਸਿਆ ਕਿ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ। ਇਸੇ ਲਈ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਹੈ ਅਤੇ ਆਉਣ ਵੱਲੇ ਕੁੱਝ ਦਿਨਾਂ ਵਿੱਚ ਉਨ੍ਹਾਂ ਵੱਲੋਂ ਆਪਣੇ ਹੋਰ ਸਾਥੀਆਂ ਨੂੰ ਵੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION