ਯੈੱਸ ਪੰਜਾਬ
ਨਵੀਂ ਦਿੱਲੀ, 14 ਨਵੰਬਰ, 2020:
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਜਗਤ ਪ੍ਰਕਾਸ਼ ਨੱਢਾ ਨੇ ਭਾਜਪਾ ਦੇ 7 ਮੋਰਚਿਆਂ ਦੇ ਕੌਮੀ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ।
ਪੰਜਾਬ ਤੋਂ ਭਾਜਪਾ ਦੇ ਆਗੂ, ਤਰੁਨ ਚੁੱਘ, ਜਿਨ੍ਹਾਂ ਨੂੰ ਹੁਣੇ ਜਿਹੇ ਹੀ ਸਕੱਤਰ ਤੋਂ ਕੌਮੀ ਜਨਰਲ ਸਕੱਤਰ ਵੱਜੋਂ ਤਰੱਕੀ ਮਿਲੀ ਸੀ, ਨੂੰ ਭਾਜਪਾ ਯੁਵਾ ਮੋਰਚਾ ਦੇ ਕੌਮੀ ਇੰਚਾਰਜ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਇਲਾਵਾ ਸ੍ਰੀ ਚੁੱਘ ਨੂੰ ਇਕ ਵੱਖਰੇ ਹੁਕਮ ਰਾਹੀਂ ਜੰਮੂ ਅਤੇ ਕਸ਼ਮੀਰ ਤੇ ਲੱਦਾਖ਼ ਵਿੱਚ ਭਾਜਪਾ ਦੇ ਇੰਚਾਰਜ ਵਜੋਂ ਵੀ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।