34 C
Delhi
Tuesday, April 23, 2024
spot_img
spot_img

ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਜਲੰਧਰ, 2 ਅਪ੍ਰੈਲ, 2020 –

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਗਿਆਨੀ ਨਿਰਮਲ ਸਿੰਘ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਸਮਾਜ ਦਾ ਵੱਡਾ ਨੁਕਸਾਨ ਹੋਇਆ ਹੈ ।

ਸ਼ਰਮਾ ਨੇ ਕਿਹਾ ਕਿ ਮਰਹੂਮ ਹਜ਼ੂਰੀ ਰਾਗੀ ਗਿਆਨੀ ਨਿਰਮਲ ਸਿੰਘ ਨੇ ਬੜੇ ਜੋਸ਼ ਨਾਲ ਸਮਾਜ ਲਈ ਕੰਮ ਕੀਤਾ ਅਤੇ ਧਰਮ ਦੇ ਰਾਹ ‘ਤੇ ਚੱਲਦਿਆਂ ਲੋਕਾਂ ਨੂੰ ਗੁਰੂ ਦੇ ਚਰਨਾਂ ਨਾਲ ਜੋੜਿਆ ।

ਸ਼ਰਮਾ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਜੀਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚਲਦਿਆਂ ਬਤੀਤ ਹੋਇਆ ਅਤੇ ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਗਿਆ ।

ਸ਼ਰਮਾ ਨੇ ਗੁਰੂ ਚਰਨਾਂ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਗੁਰੂ ਉਹਨਾਂ ਨੂੰ ਆਪਣੇ ਚਰਨਾਂ ‘ਚ ਰੱਖੇ ਅਤੇ ਉਹਨਾਂ ਦੇ ਪਰਿਵਾਰ ਨੂੰ ਇਸ ਦੁੱਖ ਵਿਚੋਂ ਬਾਹਰ ਨਿਕਲਣ ਦਾ ਹੌਂਸਲਾ ਬਖਸ਼ੇ । ਭਾਰਤੀ ਜਨਤਾ ਪਾਰਟੀ ਪੰਜਾਬ ਸੋਗ ਦੀ ਇਸ ਘੜੀ ਵਿੱਚ ਦੁਖੀ ਪਰਿਵਾਰ ਨਾਲ ਸੋਗ ਦਾ ਪ੍ਰਗਟਾਵਾ ਕਰਦੀ ਹੈ ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION