22.1 C
Delhi
Wednesday, April 24, 2024
spot_img
spot_img

ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗੁਰਿੰਦਰ ਸਿੰਘ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ `ਚ ਸ਼ਾਮਿਲ

ਯੈੱਸ ਪੰਜਾਬ
ਐੱਸ.ਏ.ਐੱਸ ਨਗਰ, 01 ਅਗੱਸਤ, 2021:
ਭਾਰਤੀ ਜਨਤਾ ਪਾਰਟੀ ਨੂੰ ਕਰਾਰਾ ਝਟਕਾ ਦਿੰਦਿਆਂ ਕੀਰਤਪੁਰ ਸਾਹਿਬ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗੁਰਿੰਦਰ ਸਿੰਘ, ਯੂਥ ਆਗੂ ਰਾਜੀਵ ਕੁਮਾਰ ਆਪਣੇ ਸਾਥੀਆਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋ ਗਏ। ਦੋਵੇਂ ਯੂਥ ਆਗੂਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਦੇ ਯੂਥ ਵਿੰਗ ਨੂੰ ਵੱਡੀ ਤਾਕਤ ਮਿਲੀ ਹੈ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ਼ ਪਰਮਿੰਦਰ ਸਿੰਘ ਢੀਂਡਸਾ, ਪਾਰਟੀ ਦੇ ਯੂਥ ਵਿੰਗ ਦੇ ਕਨਵੀਨਰ ਸ: ਮਨਪ੍ਰੀਤ ਸਿੰਘ ਤਲਵੰਡੀ, ਜਿ਼ਲ੍ਹਾ ਪ੍ਰਧਾਨ ਰੋਪੜ ਸ: ਭੁਪਿੰਦਰ ਸਿੰਘ ਬਜਰੂੜ, ਸ: ਸੁਰਜੀਤ ਸਿੰਘ ਚਹਿੜ ਮੁਜ਼ਹਾਰਾ, ਸ: ਧਰਮਪਾਲ ਸਿੰਘ ਕੀਰਤਪੁਰ ਸਾਹਿਬ ਅਤੇ ਸ: ਕਰਨੈਲ ਸਿੰਘ ਲੋਧੀਪੁਰ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਦਾ ਰਸਮੀ ਤੌਰ `ਤੇ ਸਵਾਗਤ ਕੀਤਾ।

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਏ ਅਗੂਆਂ ਦਾ ਸਵਾਗਤ ਕਰਦਿਆਂ ਸ: ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਪੰਜਾਬ ਦਾ ਹਰੇਕ ਵਰਗ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੱਤਾ ਪਰਿਵਰਤਨ ਦਾ ਮਨ ਬਣਾ ਲਿਆ ਹੈ ਅਤੇ ਲੋਕਾਂ ਦੇ ਫੈਸਲੇ ਅੱਗੇ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਟਿਕ ਨਹੀ ਸਕਣਗੀਆਂ।

ਇਸ ਸਮੇਂ ਪਾਰਟੀ ਦੇ ਯੂਥ ਵਿੰਗ ਦੇ ਕਨਵੀਨਰ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਭਾਜਪਾ ਵੱਲੋਂ ਕਿਸਾਨ ਵਿਰੋਧੀ ਲਾਗੂ ਕੀਤੇ ਗਏ ਤਿੰਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਵਜੋਂ ਪਾਰਟੀ ਵਿੱਚ ਸ਼ਾਮਿਲ ਹੋਏ ਉਪਰੋਕਤ ਆਗੂ ਭਾਜਪਾ ਨੂੰ ਅਲਵਿਦਾ ਆਖ਼ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION