38.1 C
Delhi
Friday, May 17, 2024
spot_img
spot_img

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਾਂ ਤੋਂ 48 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਜਾਰੀ

ਯੈੱਸ ਪੰਜਾਬ
ਚੰਡੀਗੜ, 17 ਫਰਵਰੀ, 2022 –
ਵਿਧਾਨ ਸਭਾ ਚੋਣਾਂ 2022 ਲਈ 20 ਫਰਵਰੀ 2022 ਨੂੰ ਪੈਣ ਵਾਲੀਆਂ ਵੋਟਾਂ ਸਬੰਧੀ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਮਿਤੀ 18 ਫਰਵਰੀ 2022 ਸ਼ਾਮ 6 ਵਜੇ ਸਮਾਪਤ ਹੋਣ ਉਪਰੰਤ ਆਦਰਸ਼ ਚੋਣ ਜ਼ਾਬਤੇ ਅਧੀਨ ਲਾਗੂ ਕੀਤੀਆਂ ਜਾਣ ਵਾਲੀਆਂ ਪਾਬੰਦੀਆਂ ਬਾਰੇ ਹਦਾਇਤਾਂ ਅੱਜ ਰਾਜ ਦੇ ਸਮੂਹ ਜ਼ਿਲਾਂ ਚੋਣ ਅਫ਼ਸਰਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਰਾਜ ਵਿੱਚ 20 ਫਰਵਰੀ 2022 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 6:00 ਵਜੇ ਤੱਕ ਵੋਟਾਂ ਪੈਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਚੋਣ ਪ੍ਰਚਾਰ ਲਈ ਤੈਅ ਸੀਮਾ ਜੋ ਕਿ ਲੋਕ ਪ੍ਰਤੀਨਿੱਧਤਾ ਐਕਟ 1951 ਦੀ ਧਾਰਾ 126 ਅਨੁਸਾਰ ਤੈਅ ਕੀਤੀ ਗਈ ਹੈ।

ਇਸ ਅਨੁਸਾਰ ਵੋਟਾਂ ਪੈਣ ਦਾ ਕਾਰਜ ਮੁਕੰਮਲ ਹੋਣ ਲਈ ਤੈਅ ਸਮਾਂ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕੀਤਾ ਜਾਣਾ ਹੈ ਅਤੇ ਇਹ ਸਮਾਂ ਸੁਰੂ ਹੁੰਦੇ ਸਾਰ ਚੋਣ ਪ੍ਰਚਾਰ ਲਈ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਨਾ ਹੋਣ ਦੇ ਬਾਵਜੂਦ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਆਏ ਹੋਏ ਰਾਜਨੀਤਕ ਆਗੂਆਂ/ ਪਾਰਟੀ ਵਰਕਰਾਂ/ਕਪੇਨ ਵਰਕਰਾਂ ਨੂੰ ਹਲਕੇ ਵਿਚੋਂ ਬਾਹਰ ਜਾਣਾ ਪਵੇਗਾ ਅਤੇ ਜਿਲਾਂ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਵੇਗਾ ਕਿ ਪ੍ਰਚਾਰ ਲਈ ਤੈਅ ਸਮਾਂ ਸਮਾਪਤ ਹੁੰਦੇ ਸਾਰ ਹਲਕੇ ਵਿਚ ਸਿਰਫ ਰਜਿਸਟਰ ਵੋਟਰ ਹੀ ਹੋਣ ਉਸ ਤੋਂ ਇਲਾਵਾ ਬਾਹਰੀ ਵਿਅਕਤੀ ਨਾ ਹੋਵੇ ਪ੍ਰੰਤੂ ਜਿਸ ਹਲਕੇ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈ ਰਹੀਆਂ ਹਨ ਉਸ ਹਲਕੇ ਦੇ ਚੁਣੇ ਹੋਏ ਐਮ.ਪੀ. ਜਾਂ ਐਮ.ਐਲ.ਏ ਜੇਕਰ ਉਸ ਹਲਕੇ ਦਾ ਵੋਟਰ ਨਾ ਵੀ ਹੋਵੇ ਤਾਂ ਵੀ ਉਸ ਨੂੰ ਹਲਕੇ ਵਿੱਚੋਂ ਬਾਹਰ ਜਾਣ ਲਈ ਨਹੀਂ ਕਿਹਾ ਜਾ ਸਕਦਾ।

ਡਾ. ਰਾਜੂ ਨੇ ਦੱਸਿਆ ਕਿ ਇਨਾਂ ਹੁਕਮਾਂ ਦੀ ਪਾਲਣਾ ਲਈ ਚੋਣ ਅਮਲ ਵਿੱਚ ਲੱਗਿਆ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। ਉਨਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਨਾਂ ਅਧੀਨ ਆਉਂਦੇ ਖੇਤਰ ਵਿੱਚ ਸਥਿਤ ਕਮਿਊਨਟੀ ਸੈਂਂਟਰ/ਧਰਮਸ਼ਾਲਾ/ਲੌਜ/ਗੈਸਟ ਹਾਊਸ ਅਤੇ ਹੋਰ ਇਸ ਤਰਾਂ ਦੀ ਥਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਇਨਾਂ ਥਾਵਾਂ ਵਿੱਚ ਠਹਿਰਨ ਵਾਲਿਆਂ ਦੀ ਸੂਚੀ ’ਤੇ ਨਿਗਾਹ ਰੱਖੀ ਜਾਵੇ। ਇਸ ਤੋਂ ਇਲਾਵਾ ਉਨਾਂ ਦੇ ਸ਼ਨਾਖਤੀ ਪੱਤਰ ਵੀ ਦੇਖੇ ਜਾਣ।

ਉਨਾਂ ਦੱਸਿਆ ਕਿ ਜ਼ਿਲ੍ਹਾ ਚੋਣ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਇਸ ਗੱਲ ਨੂੰ ਯਕੀਨੀ ਬਣਾਵੇਗਾ ਜਿਨ੍ਹਾਂ ਰਾਜਨੀਤਿਕ ਆਗੂਆਂ ਨੂੰ ਪੁਲਿਸ ਸੁਰੱਖਿਆ ਮੁਹੱਈਆਂ ਕਰਵਾਈ ਗਈ ਹੈ ਉਹ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾ ਸਮਾਪਤ ਹੋਣ ਤੋਂ ਬਾਅਦ ਵੋਟਾਂ ਵਾਲੇ ਦਿਨ ਵੋਟਾਂ ਪੈਣ ਦੇ ਨਿਸ਼ਚਿਤ ਸਮੇਂ ਤੱਕ ਜਿਸ ਹਲਕੇ ਵਿੱਚ ਉਨਾਂ ਦੀ ਵੋਟ ਬਣੀ ਹੈ, ਉਥੇ ਹੀ ਰਹਿਣਗੇ। ਇਹ ਹੁਕਮ ਚੋਣ ਲੜ ਰਹੇ ਉਮੀਦਵਾਰਾਂ ’ਤੇ ਲਾਗੂ ਨਹੀਂ ਹੋਣਗੇ।

ਡਾ. ਰਾਜੂ ਨੇ ਕਿਹਾ ਕਿ ਚੋਣ ਲੜ ਰਹੀਆਂ ਪਾਰਟੀਆਂ ਦੇ ਰਾਜ ਇਕਾਈ ਦੇ ਇੰਚਾਰਜ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ ਪ੍ਰੰਤੂ ਉਹ ਇਸ ਸਮੇਂ ਦੌਰਾਨ ਪਾਰਟੀ ਦੇ ਰਾਜ ਮੁੱਖ ਦਫ਼ਤਰ ਅਤੇ ਆਪਣੇ ਰਿਹਾਇਸ਼ੀ ਸਥਾਨ ਜਿਸ ਬਾਰੇ ਕਿ ਉਸ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਹੋਵੇ ਦਰਮਿਆਨ ਹੀ ਆਉਣ ਜਾਣ ਦੀ ਪ੍ਰਵਾਨਗੀ ਹੋਵੇਗੀ।

ਉਨਾਂ ਕਿਹਾ ਕਿ ਚੋਣ ਪ੍ਰਚਾਰ ਦਾ ਸਮਾਂ ਸਮਾਪਤੀ ਉਪਰੰਤ ਜੇਕਰ ਕੋਈ ਪ੍ਰਮੁੱਖ ਆਗੂ ਸਿਹਤ ਖਰਾਬ ਹੋਣ ਕਾਰਨ ਹਲਕੇ ਵਿੱਚੋਂ ਬਾਹਰ ਨਹੀਂ ਜਾਂਦਾ ਤਾਂ ਇਸ ਤਰਾਂ ਦੇ ਕੇਸ ਵਿੱਚ ਸਬੰਧਤ ਜ਼ਿਲ੍ਹਾ ਚੋਣ ਅਫ਼ਸਰ ਰਾਜ ਦੇ ਮੁੱਖ ਚੋਣ ਅਫ਼ਸਰ ਦੀ ਸਲਾਹ ਨਾਲ ਉਸ ਆਗੂ ਦੀ ਸਿਹਤ ਜਾਂਚ ਕਰਵਾਉਣ ਲਈ ਮੈਡੀਕਲ ਬੋਰਡ ਦੀ ਸਥਾਪਨਾ ਕਰੇਗਾ ਜੋ ਕਿ ਹਲਕੇ ਤੋਂ ਬਾਹਰ ਜਾਣ ਦੇ ਹੁਕਮਾਂ ਤੋਂ ਛੋਟ ਮੰਗ ਰਹੇ ਆਗੂ ਦੀ ਸਿਹਤ ਜਾਂਚ ਕਰੇਗਾ।

ਇਸ ਦੌਰਾਨ ਬੋਰਡ ਵੱਲੋਂ ਮਰੀਜ਼ ਦੀ ਜਾਂਚ ਅਤੇ ਉਸਦੀ ਸਿਹਤ ਸਬੰਧੀ ਮੈਡੀਕਲ ਹਿਸਟਰੀ ਦੇ ਆਧਾਰ ’ਤੇ ਰਿਪੋਰਟ ਦਿੱਤੀ ਜਾਵੇਗੀ ਕਿ ਛੋਟ ਮੰਗ ਰਹੇ ਰਾਜਨੀਤਿਕ ਆਗੂ ਦੀ ਸਥਿਤੀ ਇਸ ਤਰਾਂ ਦੀ ਹੈ ਕਿ ਉਸਨੂੰ ਹਲਕੇ ਵਿੱਚੋਂ ਮੈਡੀਕਲ ਅਟੈਂਡੇਂਟ ਦੀ ਨਿਗਰਾਨੀ ਵਿੱਚ ਐਂਬੂਲੈਂਸ ਜਾਂ ਵਾਹਨ ਰਾਹੀਂ ਹਲਕੇ ਵਿੱਚੋਂ ਬਾਹਰ ਭੇਜਿਆ ਜਾ ਸਕਦਾ ਹੈ ਜਾ ਨਹੀਂ। ਹਲਕੇ ਵਿੱਚੋਂ ਬਾਹਰ ਜਾਣ ਸਬੰਧੀ ਭਾਰਤ ਚੋਣ ਕਮਿਸ਼ਨ ਦੀ ਹਦਾਇਤ ਤੋਂ ਛੋਟ ਦੇਣ ਲਈ ਕਮਿਸ਼ਨ ਮੈਡੀਕਲ ਬੋਰਡ ਵੱਲੋਂ ਦਿੱਤੀ ਗਈ ਰਿਪੋਰਟ ਮੁੱਖ ਚੋਣ ਅਫ਼ਸਾਰ ਰਾਹੀਂ ਪ੍ਰਾਪਤ ਕਰਨ ਉਪਰੰਤ ਹੀ ਫੈਂਸਲਾ ਦੇਵੇਗਾ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਵੋਟਾਂ ਪੈਣ ਤੋਂ 48 ਘੰਟੇ ਪਹਿਲਾਂ ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਉਕਤ ਹਦਾਇਤਾਂ ਤੋਂ ਇਲਾਵਾ ਰੇਡੀਓ ਅਤੇ ਟੈਲੀਵੀਜ਼ਨ ’ਤੇ ਹੋਣ ਵਾਲੇ ਪ੍ਰਚਾਰ ’ਤੇ ਵੀ ਰੋਕ ਲੱਗ ਜਾਵੇਗੀ। 18 ਫਰਵਰੀ 2022 ਨੂੰ ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਰੇਡੀਓ ਤੇ ਟੈਲੀਵੀਜ਼ਨ, ਸਿਨੇਮਾ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ।

ਉਨਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਪੱਤਰ 3/9/2007 ਜੇ ਐਸ-11 ਮਿਤੀ 3 ਅਗਸਤ 2007 ਅਨੁਸਾਰ ਚੋਣ ਪ੍ਰਚਾਰ ਲਈ ਤੈਅ ਸਮਾਂ ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ. ਅਤੇ ਰੇਡੀਉ ਕਿਸੀ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

ਉਨਾਂ ਕਿਹਾ ਕਿ ਮਿਤੀ 19 ਫਰਵਰੀ 2022 ਅਤੇ ਮਿਤੀ 20 ਫਰਵਰੀ 2022 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਵਿਚ ਭਾਗ ਲੈ ਰਹੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਆਪਣੇ ਇਸ਼ਤਿਹਾਰ ਚੋਣ ਦਫਤਰ ਦੀ ਪ੍ਰਵਾਨਗੀ ਉਪਰੰਤ ਹੀ ਛਾਪ ਸਕਦੇ ਹਨ। ਇਸ ਸਮੇਂ ਦੌਰਾਨ ਬਲਕ ਐਸ.ਐਮ.ਐਸ., ਸੋਸ਼ਲ ਮੀਡੀਆ ਅਤੇ ਆਈ.ਵੀ.ਆਰ.ਐਸ. ਸੁਨੇਹਿਆਂ ਰਾਹੀਂ ਵੀ ਰਾਜਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ’ਤੇ ਪਾਬੰਦੀ ਰਹੇਗੀ।

ਇਹ ਪਾਬੰਦੀ ਮਿਤੀ 20 ਫਰਵਰੀ, 2022 ਨੂੰ ਸ਼ਾਮ 6 ਵਜੇ ਤੱਕ ਲਾਗੂ ਹੋਵੇਗੀ। ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਪਿ੍ਰੰਟ ਮੀਡੀਆ ਵਿੱਚ ਪ੍ਰਕਾਸ਼ਿਤ ਹੋਣ ਵਾਲੇ ਰਾਜਸੀ ਪਾਰਟੀਆਂ, ਉਮੀਦਵਾਰਾਂ ਅਤੇ ਚੋਣਾਂ ਸਬੰਧੀ ਕਿਸੇ ਕਿਸਮ ਦੇ ਵੀ ਇਸ਼ਤਿਹਾਰ ਨੂੰ ਜਾਰੀ ਕਰਨ ਤੋਂ ਪਹਿਲਾਂ ਰਾਜ ਪੱਧਰੀ ਤੇ ਜ਼ਿਲਾ ਪੱਧਰੀ ਐਮ.ਸੀ.ਐਮ.ਸੀ. ਤੋਂ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION