36.7 C
Delhi
Friday, April 26, 2024
spot_img
spot_img

ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਚੱਲ ਰਹੇ ਖ਼ਰੀਦ ਸੀਜ਼ਨ ਲਈ ਨਕਦ ਕਰਜ਼ਾ ਹੱਦ ਦੀ ਸੀਮਾ ਨਵੰਬਰ ਦੇ ਅਖ਼ੀਰ ਤੱਕ ਵਧਾਈ

ਯੈੱਸ ਪੰਜਾਬ
ਚੰਡੀਗੜ੍ਹ, 29 ਅਕਤੂਬਰ, 2020 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਅਤੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇੇ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ ਸੀ.ਸੀ.ਐਲ . ਦੀ ਮਿਆਦ ਨਵੰਬਰ 2020 ਤੱਕ ਵਧਾ ਦਿੱਤੀ ਹੈ।

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 5331.79 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀਸੀਐਲ) ਨਵੰਬਰ, 2020 ਦੇ ਅਖ਼ੀਰ ਤੱਕ ਵਧਾ ਦਿੱਤੀ ਹੈ।ਇੱਕ ਸਰਕਾਰੀ ਬੁਲਾਰੇ ਅਨੁਸਾਰ ਇਸ ਨਾਲ ਅਕਤੂਬਰ ਦੇ ਅਖ਼ੀਰ ਤੱਕ ਮਨਜ਼ੂਰ ਕੀਤੀ ਗਈ 30,220.82 ਕਰੋੜ ਰੁਪਏ ਦੀ ਸੀਮਾ ਵਧ ਕੇ ਨਵੰਬਰ, 2020 ਦੇ ਅਖ਼ੀਰ ਤੱਕ 35,552.61 ਕਰੋੜ ਰੁਪਏ ਹੋ ਗਈ ਹੈ।

ਸਾਉਣੀ ਮੰਡੀਕਰਨ ਸੀਜ਼ਨ 2020-21 ਦੌਰਾਨ ਨਵੇਂ ਖਾਤਾ ਨੰ. -7 ਤਹਿਤ ਝੋਨੇ ਦੀ ਖਰੀਦ ਵਾਸਤੇ ਮਿਆਦ ਵਿੱਚ ਕੀਤਾ ਗਿਆ ਵਾਧਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਤਹਿਤ ਸਹਿਮਤੀ ਪੱਤਰ ਪੰਜਾਬ ਸਰਕਾਰ ਵੱਲੋਂ ਸੌਂਪੇ ਜਾਣ ਤੋਂ ਬਾਅਦ ਸਟੇਟ ਬੈਂਕ ਆਫ ਇੰਡੀਆ ਫੰਡ ਜਾਰੀ ਕਰੇਗੀ ਅਤੇ ਇਸ ਤੋਂ ਇਲਾਵਾ ਸੂਬਾ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਦੇ ਸਾਰੇ ਅਨਾਜ ਕ੍ਰੈਡਿਟ ਖਾਤਿਆਂ ਦਾ ਨੇਮਾਂ ਅਨੁਸਾਰ ਮੁਕੰਮਲ ਭੁਗਤਾਨ ਕੀਤਾ ਜਾਵੇ।


Click here to Like us on Facebook


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION