27.1 C
Delhi
Saturday, April 27, 2024
spot_img
spot_img

ਭਾਰਤ ‘ਚ ਲਾਜਿਸਟਿਕ ਦੀਆਂ ਦਰਾਂ ਨੂੰ ਘੱਟ ਕਰਾਂਗੇ: ਸੋਮ ਪ੍ਰਕਾਸ਼

ਅੰਮ੍ਰਿਤਸਰ, 16 ਦਸੰਬਰ, 2019 –

ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਵਿੱਚ ਲਾਜਿਸਟਿਕ (ਮਾਲ ਨੂੰ ਗ੍ਰਾਹਕਾਂ ਤੱਕ ਪਹੁੰਚਾਉਣ ਦੇ ਉਦਮ ) ਦੀ ਲਾਗਤ ਗਲੋਬਲ ਮਾਪਦੰਡਾਂ ਦੀ ਤੁਲਨਾਂ ਵਿੱਚ 30-40 ਪ੍ਰਤੀਸ਼ਤ ਵੱਧ ਹੈ ਅਤੇ ਇਸ ਵਿੱਚ ਕਮੀ ਲਿਆਉਣਾ ਇੱਕ ਵੱਡੀ ਚੁਣੌਤੀ ਹੈ।ਸੋਮ ਪ੍ਰਕਾਸ਼ ਐਂਤਵਾਰ ਨੂੰ ਅੰਮ੍ਰਿਤਸਰ ਵਿੱਚ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਕੀਤੇ ਜਾ ਰਹੇ 14ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ) ਦੇ ਸਮਾਪਤੀ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਲਾਜਿਸਟਿਕਸ ਤੇ ਔਸਤ ਖਰਚ ਦਾ ਉੱਚਾ ਹੋਣਾ ਸਰਕਾਰ ਦੇ ਲਈ ਇੱਕ ਵੱਡੀ ਚੁਣੌਤੀ ਹੈ। ਹਾਲੇ ਇਹ ਖਰਚ ਗਲੋਬਲ ਮਾਪਦੰਡਾਂ ਤੋਂ 30-40 ਉਚਾ (ਸਕਲ ਘਰੂਲ ਉਤਪਾਦ: ਜੀਡੀਪੀ ਦੇ 13-14 ਪ੍ਰਤੀਸ਼ਤ) ਹਨ। ਸੋਮ ਪ੍ਰਕਾਸ਼ ਨੇ ਕਿਹਾ ਕਿ ਲਾਜਿਸਿਟਕਸ ਦੇ ਲਈ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਲਗਭਗ 100 ਲੱਖ ਰੁਪਏ ਦਾ ਨਿਵੇਸ਼ ਕਰਨ ਦੀ ਯੋਜਨਾ ਹੈ। ਉਨਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਛੇਤੀ ਹੀ ਲਾਜਿਸਟਿਕ ਪਾਲਿਸੀ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਦੇਸ਼ਭਰ ਦੇ ਸਨਅਤਕਾਰਾਂ ਨੂੰ ਲਾਭ ਮਿਲੇਗਾ।

ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈ ਕੇ ਆਪਣੇ ਉਦਯੋਗਾਂ ਦਾ ਵਿਸਥਾਰ ਕਰਨ ਅਤੇ ਨੌਜਵਾਨਾਂ ਦੇ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰਨ। ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਦੇਸ਼ ਜਾਂ ਪ੍ਰਦੇਸ਼ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਹਿਮ ਹੁੰਦੀ ਹੈ। ਇਸ ਦਿਸ਼ਾ ਵਿੱਚ ਪਾਇਟੈਕਸ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਇਸ ਮੌਕੇ ਬੋਲਦੇ ਹੋਏ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਪ੍ਰਚਾਰਕ ਆਰਐਸ ਸਚਦੇਵਾ ਨੇ ਕਿਹਾ ਕਿ ਪੰਜਾਬ ਦੇ ਵਸਨੀਕਾਂ ਦੀ ਮੰਗ ‘ਤੇ ਹੁਣ ਅੰਮ੍ਰਿਤਸਰ ਦੇ ਨਾਲ-ਨਾਲ ਲੁਧਿਆਣਾ ਵਿੱਚ ਵੀ ਪਾਇਟੈਕਸ ਦਾ ਆਯੋਜਨ ਕੀਤਾ ਜਾਵੇਗਾ।

ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਪੰਜਾਬ ਦੇ ਚੇਅਰਮੈਨ ਕਰਣ ਗਿਲਹੋਤਰਾ ਨੇ ਪਾਈਟੈਕਸ ਦੇ ਸਫਲ ਆਯੋਜਨ ਦੇ ਲਈ ਜਿਲ੍ਹਾਂ ਪ੍ਰਸਾਸ਼ਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਵਿੱਚ ਸਮੇਂ-ਸਮੇਂ ‘ਤੇ ਪ੍ਰਸਾਸ਼ਨ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੇ ਕਾਰਣ ਹੀ ਪਾਇਟੈਕਸ ਵਿਸ਼ਾਲ ਰੂਪ ਲੈ ਸਕਿਆ ਹੈ।

ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ, ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁਘ, ਚੈਂਬਰ ਦੀ ਖੇਤਰੀ ਨਿਦੇਸ਼ਕ ਮਧੂ ਪਿੱਲੇ ਅਤੇ ਖੇਤਰੀ ਕਨਵੀਨਰ ਜੈਦੀਪ ਸਿੰਘ ਦੇ ਇਲਾਵਾ ਕਈ ਪਤਵੰਤੇ ਸੱਜਣ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION