35.1 C
Delhi
Thursday, March 28, 2024
spot_img
spot_img

ਭਾਰਤ ਤੇ ਪਾਕਿਸਤਾਨ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪ੍ਰਕਿਰਿਆ ਸਰਲ ਬਣਾਵੇ: ਪੀਰਮੁਹੰਮਦ

ਸੁਲਤਾਨਪੁਰ ਲੋਧੀ, ਨਵੰਬਰ 20, 2019:
ਗੁਰਦੁਆਰਾ ਗੁਰ ਸਾਗਰ ਸਾਹਿਬ ਨੇੜੇ ਸੁਖਨਾ ਝੀਲ ਤੋ ਬੀਤੇ ਦਿਨ ਸ਼ੁਰੂ ਹੋਇਆ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜ ਰੌਜਾ ਵਿਸ਼ਾਲ ਗੁਰੂ ਮਾਨਿਉ ਗ੍ਰੰਥ ਸ਼ਬਦ ਚੇਤਨਾ ਮਾਰਚ ਅੱਜ ਸੁਲਤਾਨਪੁਰ ਲੋਧੀ ਦੀ ਧਰਤੀ ਤੇ ਪਹੁੰਚਿਆ ਜਿਥੇ ਗੁਰਦੁਆਰਾ ਬੇਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੇ ਨਿੱਘਾ ਸਵਾਗਤ ਕੀਤਾ|

ਇਸ ਮੌਕੇ ਗ੍ਰੰਥੀ ਸਿੰਘ ਨੇ ਪੰਜ ਪਿਆਰਿਆ ਨੂੰ ਸਿਰੋਪੇ ਦੀ ਬਖਸ਼ਿਸ਼ ਕੀਤੀ ਤੇ ਨਗਰ ਕੀਰਤਨ ਨਾਲ ਚੱਲ ਰਹੇ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਅਤੇ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਜਥੇਦਾਰ ਸੇਵਾ ਸਿੰਘ ਸੇਖਵਾ, ਸੰਤ ਬਾਬਾ ਪ੍ਰਿਤਪਾਲ ਸਿੰਘ , ਜਥੇਦਾਰ ਕਰਨੈਲ ਸਿੰਘ ਪੀਰ ਮੁਹੰਮਦ ਜਨਰਲ ਸਕੱਤਰ ਅਤੇ ਭਾਈ ਦਰਸ਼ਨ ਸਿੰਘ ਘੋਲੀਆ ਦਾ ਸਨਮਾਨ ਕੀਤਾ ।

ਨਗਰ ਕੀਰਤਨ ਨੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਹੱਟ ਸਾਹਿਬ ਬੇਬੇ ਨਾਨਕੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦਿਆ ਸਾਰੇ ਸ਼ਹਿਰ ਦੀ ਪਰਕਰਮਾ ਕੀਤੀ ਤੇ ਸੰਤ ਘਾਟ ਪਹੁੰਚ ਕੀਤੀ ਜਿਥੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਵੀਰ ਸਿੰਘ ਨੇ ਨਗਰ ਕੀਰਤਨ ਦਾ ਜੋਰਦਾਰ ਸਵਾਗਤ ਕੀਤਾ ਉਹਨਾ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਤੇ ਪੰਜ ਪਿਆਰਿਆ ਨੂੰ ਸਿਰੋਪੇ ਭੇਟ ਕੀਤੇ|

ਇਸ ਮੌਕੇ ਉਹਨਾ ਸੰਤ ਬਾਬਾ ਪ੍ਰਿਤਪਾਲ ਸਿੰਘ, ਬੀਬਾ ਚਰਨਕਮਲ ਕੋਰ , ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਹੋਦ ਚਿੱਲੜ ਸਿੱਖ ਇਨਸਾਫ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ, ਭਾਈ ਤੇਜਸਵਰ ਪ੍ਰਤਾਪ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕਰਦਿਆ ਜੀ ਆਇਆ ਆਖਿਆ ਇਹ ਨਗਰ ਕੀਰਤਨ ਸ੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋ ਗਿਆ।

ਇਸ ਨਗਰ ਕੀਰਤਨ ਦੀ ਸਮੁੱਚੀ ਦੇਖ ਰੇਖ ਸ੍ਰੌਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਚੇਅਰਮੈਨ ਸੰਤ ਬਾਬਾ ਪ੍ਰਿਤਪਾਲ ਸਿੰਘ ਜੀ ਕਰ ਰਹੇ ਸਨ ਜਿਸ ਵਿੱਚ ਹਜਾਰਾ ਸੰਗਤਾ ਬੀਬੀਆ ਬੱਚੇ ਬਜੁਰਗ ਵੱਡੀ ਗਿਣਤੀ ਵਿੱਚ ਸ਼ਾਮਲ ਸਨ ।

ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਜਨਰਲ ਸਕੱਤਰ ਸ੍ਰੌਮਣੀ ਅਕਾਲੀ ਦਲ ( ਟਕਸਾਲੀ ) ਅਤੇ ਜਸਬੀਰ ਸਿੰਘ ਬੇਦੀ ਸਕੱਤਰ ਸ੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਉਂਡੇਸ਼ਨ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਅੱਜ ਰਾਤ ਜਲੰਧਰ ਨੇੜੇ ਪਤਿਆਲਾ ਵਿਸ਼ਰਾਮ ਕਰਕੇ ਕੱਲ ਸਾਮ ਗੁਰਦੁਆਰਾ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਿਖੇ ਪਹੁੰਚੇ ਗਾ ਉਹਨਾ ਕਿਹਾ ਕਿ ਕਰਤਾਰਪੁਰ ਸਾਹਿਬ ਨਗਰ ਕੀਰਤਨ ਨੂੰ ਜਾਣ ਦੀ ਮਨਜੂਰੀ ਨਾ ਮਿਲਣ ਕਰਕੇ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨ ਭਾਰਤ ਵਾਲੇ ਪਾਸਿਉ ਹੀ ਕਰਤਾਰਪੁਰ ਕੌਰੀਡੋਰ ਤੋ ਕੀਤੇ ਜਾਣਗੇ ।

ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸੰਤ ਬਾਬਾ ਪ੍ਰਿਤਪਾਲ ਸਿੰਘ ਨੇ ਕਰਤਾਰਪੁਰ ਸਾਹਿਬ ਲਾਘੇ ਦੇ ਖੁੱਲਣ ਦਾ ਜਿਥੇ ਸਵਾਗਤ ਕੀਤਾ ਉਥੇ ਨਾਲ ਹੀ ਭਾਰਤ ਸਰਕਾਰ ਤੇ ਪਾਕਿਸਤਾਨ ਸਰਕਾਰ ਨੂੰ ਮਿਲ ਬੈਠਕੇ ਸੰਗਤਾ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਕਨੂੰਨੀ ਪ੍ਰਕਿਰਿਆ ਸੁਖਾਲੀ ਬਣਾਉਣ ਦੀ ਅਪੀਲ ਕੀਤੀ । ਉਹਨਾ ਕਿਹਾ ਕਿ ਹੁਣ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਸਾਹਿਬ ਕੌਰੀਡੋਰ ਤੋ ਹੀ ਦਰਸ਼ਨ ਕਰਕੇ ਵਾਪਸ ਪਰਤਣਗੀਆ ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION