35.1 C
Delhi
Thursday, April 25, 2024
spot_img
spot_img

ਭਾਰਤ ਭੂਸ਼ਣ ਆਸ਼ੂ ਵੱਲੋਂ ਡੀ.ਐਫ਼.ਐਸ.ਸੀ. ਸੁਖਵਿੰਦਰ ਸਿੰਘ ਗਿੱਲ ਦਾ ਲਿਖ਼ਿਆ ਅਤੇ ਫ਼ੂਡ ਇੰਸਪੈਕਟਰ ਜਸਵਿੰਦਰ ਸਿੰਘ ਪੰਧੇਰ ਦਾ ਗਾਇਆ ਗੀਤ ਰਿਲੀਜ਼

ਲੁਧਿਆਣਾ, 15 ਜੂਨ, 2020 –

ਕੋਵਿਡ 19 ਸਥਿਤੀ ਵਿੱਚ ਪੰਜਾਬ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਨਿਭਾਈਆਂ ਅਣਥੱਕ ਸੇਵਾਵਾਂ ਨੂੰ ਰੂਪਮਾਨ ਕਰਦਾ ਇੱਕ ਗੀਤ ‘ਆਪਾਂ ਹੁਣ ਫਤਿਹ ਹੋਣ ਤੱਕ’ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਰਿਲੀਜ਼ ਕੀਤਾ ਗਿਆ।

ਇਸ ਮੌਕੇ ਸ੍ਰੀ ਆਸ਼ੂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਵਿਭਾਗ ਇਹ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖੇਗਾ, ਤਾਂ ਜੋ ਕੋਈ ਵੀ ਵਿਅਕਤੀ ਭੁੱਖਾ ਨਾ ਸੌਵੇਂ। ਇਸ ਗੀਤ ਨੂੰ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਲੁਧਿਆਣਾ ਸ੍ਰ. ਸੁਖਵਿੰਦਰ ਸਿੰਘ ਗਿੱਲ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ‘ਮਿਸ਼ਨ ਫਤਿਹ’ ਤਹਿਤ ਲਿਖਿਆ ਅਤੇ ਤਿਆਰ ਕਰਵਾਇਆ ਹੈ।

ਇਸ ਗੀਤ ਦੀ ਭਰਪੂਰ ਪ੍ਰਸੰਸ਼ਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਇਸ ਗੀਤ ਵਿੱਚ ਉਨ੍ਹਾਂ ਦੇ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿਨ ਰਾਤ ਔਖੇ ਸੌਖੇ ਸਮਿਆਂ ਵਿੱਚ ਦਿੱਤੀਆਂ ਸੇਵਾਵਾਂ ਦੀ ਝਲਕ ਮਿਲਦੀ ਹੈ। ਉਨ੍ਹਾਂ ਡੀ. ਐੱਫ਼. ਐੱਸ. ਸੀ. ਸ੍ਰ. ਗਿੱਲ ਦੇ ਇਸ ਖਿਆਲ ਅਤੇ ਵਧੀਆ ਡਿਊਟੀ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕੀਤੀ।

ਉਨ੍ਹਾਂ ਕਿਹਾ ਕਿ ਕੋਵਿਡ 19 ਲੜਾਈ ਵਿੱਚ ਉਨ੍ਹਾਂ ਦੇ ਵਿਭਾਗ ਨੇ ਸਿਹਤ ਅਤੇ ਪੁਲਿਸ ਵਿਭਾਗ ਦੀ ਤਰਾਂ ਮੋਹਰੀ ਹੋ ਕੇ ਲੋਕ ਹਿੱਤ ਸੇਵਾਵਾਂ ਦਿੱਤੀਆਂ।


ਇਸ ਨੂੰ ਵੀ ਪੜ੍ਹੋ:  
ਕਿਹਦਾ ਚੱਕਿਆ ਬੋਲਦਾ ਹੈ ਸਰਕਾਰ ਦੇ ‘ਲਾਡਲੇ ਪੁੱਤ’ ਸਿੱਧੂ ਮੂਸੇਵਾਲਾ ਦਾ ਬੰਬੀਹਾ ? – ਐੱਚ.ਐੱਸ.ਬਾਵਾ


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਦੱਸਣਯੋਗ ਹੈ ਕਿ ਇਸ ਗੀਤ ਨੂੰ ਇੰਸਪੈਕਟਰ ਸ੍ਰ. ਜਸਵਿੰਦਰ ਸਿੰਘ ਪੰਧੇਰ ਨੇ ਆਵਾਜ਼ ਦਿੱਤੀ ਹੈ, ਜਦਕਿ ਇੰਸਪੈਕਟਰ ਸ੍ਰੀ ਕਮਲ ਭੰਗੂ ਨੇ ਦ੍ਰਿਸ਼ ਫਿਲਮਾਂਕਨ ਅਤੇ ਨਿਰਦੇਸ਼ਨ ਦਾ ਕੰਮ ਕੀਤਾ ਹੈ। ਸ੍ਰੀ ਆਸ਼ੂ ਨੇ ਇਹ ਗੀਤ ਤਿਆਰ ਕਰਨ ਵਾਲੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ।

ਡੀ. ਐੱਫ਼. ਐੱਸ. ਸੀ. ਸ੍ਰ. ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਤੋਂ ਇਸ ਬਿਮਾਰੀ ਨੇ ਦਸਤਕ ਦਿੱਤੀ ਹੈ, ਵਿਭਾਗ ਉਸ ਵਕਤ ਤੋਂ ਇਸ ਲੜਾਈ ਵਿੱਚ ਮੋਹਰੀ ਹੋ ਕੇ ਡਟਿਆ ਹੋਇਆ ਹੈ। ਉਨ੍ਹਾਂ ਕੈਬਨਿਟ ਮੰਤਰੀ ਸ਼੍ਰੀ ਆਸ਼ੂ ਵੱਲੋਂ ਇਸ ਸਥਿਤੀ ਵਿੱਚ ਦਿੱਤੇ ਹਰ ਤਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਇਸ ਵੀਡੀਓ ਨੂੰ ਤਿਆਰ ਕਰਨ ਅਤੇ ਵਿਭਾਗੀ ਡਿਊਟੀਆਂ ਕਰਨ ਵਿੱਚ ਡੀ. ਐੱਫ਼. ਐੱਸ. ਸੀ. (ਪੂਰਬੀ) ਹਰਵੀਨ ਕੌਰ ਵੱਲੋਂ ਦਿੱਤੇ ਸਹਿਯੋਗ ਦੀ ਵੀ ਪ੍ਰਸ਼ੰਸਾ ਕੀਤੀ।

ਦੱਸਣਯੋਗ ਹੈ ਕਿ ਵਿਭਾਗ ਵੱਲੋਂ ਹਾਲੇ ਕੁਝ ਦਿਨ ਪਹਿਲਾਂ ਹੀ ਵੱਡੇ ਪੱਧਰ ‘ਤੇ ਖਰੀਦ ਕਾਰਜਾਂ ਨੂੰ ਨੇਪਰੇ ਚਾੜਿਆ ਗਿਆ ਹੈ। ਜਿਸ ਦੌਰਾਨ 128 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਵਿਭਾਗ ਵੱਲੋਂ ਸੂਬੇ ਭਰ ਦੀਆਂ 4000 ਤੋਂ ਵਧੇਰੇ ਮੰਡੀਆਂ ਵਿੱਚ ਕੀਤੇ ਗਏ ਉਚਿਤ ਇਹਤਿਆਤੀ ਪ੍ਰਬੰਧਾਂ ਦੇ ਸਦਕਾ ਕਿਸੇ ਵੀ ਮੰਡੀ ਵਿੱਚ ਇਸ ਬਿਮਾਰੀ ਦੇ ਫੈਲਾਅ ਸੰਬੰਧੀ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਮੰਡੀਆਂ ਵਿੱਚ ਸਮਾਜਿਕ ਦੂਰੀ ਦਾ ਬਰਾਬਰ ਖਿਆਲ ਰੱਖਣ ਲਈ ਇਸ ਵਾਰ ਮੰਡੀਆਂ ਦੀ ਗਿਣਤੀ 1500 ਤੋਂ ਵਧਾ ਕੇ 4000 ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਕੱਲੇ ਜ਼ਿਲ੍ਹਾ ਲੁਧਿਆਣਾ ਵਿੱਚ ਹੁਣ ਤੱਕ ਲੋੜਵੰਦ ਲੋਕਾਂ ਨੂੰ 5 ਲੱਖ ਭੋਜਨ ਪੈਕਟਾਂ ਅਤੇ 14.45 ਲੱਖ ਰੈਗੂਲਰ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਇਸ ਹਫ਼ਤੇ ਵਿੱਚ 5 ਲੱਖ ਤੋਂ ਵਧੇਰੇ ਹੋਰ ਲੋੜਵੰਦਾਂ ਨੂੰ ਰਾਸ਼ਨ ਪੈਕਟਾਂ ਦੀ ਵੰਡ ਕੀਤੀ ਜਾਣੀ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION