37.8 C
Delhi
Friday, April 19, 2024
spot_img
spot_img

ਭਿਆਨਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਜ਼ਖ਼ਮੀ

ਯੈੱਸ ਪੰਜਾਬ
ਜਲੰਧਰ, 16 ਨਵੰਬਰ, 2019:

ਜਲੰਧਰ ਪਠਾਨਕੋਟ ਸੜਕ ’ਤੇ ਕਿਸ਼ਨਗੜ੍ਹ ਨੇੜੇ ਸਨਿਚਰਵਾਰ ਸਵੇਰੇ ਹੋਏ ਇਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ।

ਇਸ ਹਾਦਸੇ ਵਿਚ ਮੋਟਰਸਾਈਕਲ ’ਤੇ ਸਵਾਰ 27 ਸਾਲਾ ਭੁਪਿੰਦਰ ਸਿੰਘ ਪੁੱਤਰ ਹਰਭਜਨ ਸਿੰਘ, ਵਾਸੀ ਸੀਤਲਪੁਰ, ਜ਼ਿਲ੍ਹਾ ਜਲੰਧਰ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਵਿਚ ਨਰਿੰਦਰ ਸਿੰਘ ਪੁੱਤਰ ਬਲਬੀਰ ਸਿੰਘ, ਹਰਪ੍ਰੀਤ ਸਿੰਘ ਪੁੱਤਰ ਤਰਸੇਮ ਸਿੰਘ ਅਤੇ ਨਛੱਤਰ ਸਿੰਘ ਪੁੱਤਰ ਮਨਜੀਤ ਸਿੰਘ ਸਾਰੇ ਵਾਸੀ ਕਰਾੜੀ ਸਾਧਾਂ ਵਾਲੀ, ਜ਼ਿਲ੍ਹਾ ਜਲੰਧਰ ਸ਼ਾਮਿਲ ਹਨ ਜਿਨ੍ਹਾਂ ਨੂੰ ਇਸੇ ਮਾਰਗ ’ਤੇ ਸਥਿਤ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਸੂਤਰਾਂ ਅਨੁਸਾਰ ਮੋਟਰਸਾਈਕਲ ’ਤੇ ਜਾ ਰਹੇ ਨੌਜਵਾਨਾਂ ਨੂੰ ਇਨੋਵਾ ਗੱਡੀ ਵੱਲੋਂ ਟੱਕਰ ਮਾਰੇ ਜਾਣ ਮਗਰੋਂ ਇਨੋਵਾ ਰੇਤ ਵਾਲੇ ਇਕ ਟਿੱਪਰ ਨਾਲ ਜਾ ਟਕਰਾਈ ਜਿਸ ਨਾਲ ਇਹ ਹਾਦਸਾ ਹੋਰ ਭਿਆਨਕ ਰੂਪ ਧਾਰਨ ਕਰ Çਗਿਆ।

ਥਾਣਾ ਕਰਤਾਰਪੁਰ ਦੀ ਪੁਲਿਸ ਨੇ ਧਾਰਾ 279, 337, 338, 427 ਅਤੇ 304 ਆਈ.ਪੀ.ਸੀ.ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION