34 C
Delhi
Friday, April 19, 2024
spot_img
spot_img

ਮਜਦੂਰਾਂ ਲਈ ਰੈਨ ਬਸੇਰਾ ਬਣਾਇਆ ਜਾਵੇਗਾ: ਓਮ ਪ੍ਰਕਾਸ਼ ਸੋਨੀ

ਅੰਮ੍ਰਿਤਸਰ, 28 ਅਕਤੂਬਰ, 2019:
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੋਕਲ ਪੁਆਇੰਟ ਮਹਿਤਾ ਰੋਡ ਵਿਖੇ ਰਾਸ਼ਟਰੀ ਬਿਹਾਰ ਵਿਕਾਸ ਮੰਚ ਵੱਲੋਂ ਭਗਵਾਨ ਵਿਸ਼ਵਕਰਮਾ ਮਹਾਰਾਜ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਵਰਗ ਨੂੰ ਵਧਾਈ ਦਿੱਤੀ।

ਸ੍ਰੀ ਸੋਨੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ ਦੇ ਸ਼ਿਲਪਕਾਰ ਹੋਏ ਹਨ। ਸ੍ਰੀ ਸੋਨੀ ਨੇ ਕਿਹਾ ਕਿ ਦੇਸ਼ ਦੀ ਤਰੱਕੀ ਤੇ ਉਦਯੋਗਿਕ ਕ੍ਰਾਂਤੀ ਵਿੱਚ ਵਿਸ਼ਵਕਰਮਾ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਨਵੇਂ ਸੰਸਾਰ ਦਾ ਨਿਰਮਾਣ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਿਰਤੀ ਵਰਗ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਸ੍ਰੀ ਸੋਨੀ ਨੇ ਕਿਹਾ ਕਿ ਮਜਦੂਰਾਂ ਲਈ ਰੈਨ ਬਸੇਰਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

ਸ੍ਰੀ ਸੋਨੀ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਕਿਰਤੀ ਵਰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੀ ਮਿਹਨਤ ਸਦਕਾ ਹੀ ਦੇਸ਼ ਵਿੱਚ ਉਦਯੋਗਿਕ ਕ੍ਰਾਂਤੀ ਆਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਖੋਲੇ ਗਏ ਹਨ ਜਿਥੇ ਨੌਜਵਾਨ ਹੁਨਰ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜੇ ਹੋ ਸਕਣਗੇ।

ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਵੱਲੋਂ ਆਪਣੇ ਹੁਨਰ ਦੇ ਨਾਲ ਪੂਰੇ ਬ੍ਰਹਿਮੰਡ ਦੀ ਰਚਨਾ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਭਾਈਚਾਰਕ ਵਰਗ ਵੱਲੋਂ ਆਪਣੇ ਹੁਨਰ ਦੇ ਨਾਲ ਹੀ ਦੇਸ਼ ਨੂੰ ਨਵੀਂਆਂ ਲੀਹਾਂ ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਲੋਕ ਆਪਣੇ ਉਦਯੋਗਾਂ ਦੀ ਸਾਫ ਸਫਾਈ ਕਰਕੇ ਭਗਵਾਨ ਵਿਸ਼ਵਕਰਮਾ ਜੀ ਦੀ ਪੂਜਾ ਕਰਕੇ ਉਨ੍ਹਾਂ ਨੂੰ ਬੜੀ ਸ਼ਰਧਾ ਪੂਰਵਕ ਸਿਜਦਾ ਕਰਦੇ ਹਨ ਅਤੇ ਕਾਰੋਬਾਰ ਦੇ ਵਾਧੇ ਦੀ ਕਾਮਨਾ ਕਰਦੇ ਹਨ।

ਇਸ ਮੌਕੇ ਰਾਸ਼ਟਰੀ ਬਿਹਾਰ ਵਿਕਾਸ ਮੰਚ ਵੱਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਸ੍ਰੀ ਸੁਨੀਲ ਦੱਤੀ ਹਲਕਾ ਵਿਧਾਇਕ ਉਤਰੀ, ਸ੍ਰੀ ਅਸਵਨੀ ਪੱਪੂ, ਸ੍ਰੀ ਅਰਜੁਨ ਯਾਦਵ, ਸ੍ਰੀ ਰਮਨ ਯਾਦਵ, ਸ੍ਰੀ ਕਮਲ ਯਾਦਵ, ਪਰਸ਼ੂਰਾਮ ਸ਼ਰਮਾ, ਸ੍ਰੀ ਉਮਾ ਸ਼ੰਕਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਰਤੀ ਵਰਗ ਹਾਜ਼ਰ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION