29 C
Delhi
Saturday, April 20, 2024
spot_img
spot_img

ਮਜੀਠੀਆ ਨੇ ਦਿੱਤੀ ਹਾਈਕੋਰਟ ਦੇ ਦਰਾਂ ’ਤੇ ਦਸਤਕ; ਸਰਕਾਰ ਵੱਲੋਂ ਦਰਜ ਡਰੱਗ ਮਾਮਲੇ ਵਿੱਚ ਮੰਗੀ ਜ਼ਮਾਨਤ

ਯੈੱਸ ਪੰਜਾਬ
ਨਵੀਂ ਦਿੱਲੀ, 27 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਹੁਣ ਆਪਣੀ ਜ਼ਮਾਨਤ ਲਈ ਹਾਈਕੋਰਟ ਦਾ ਰੁਖ਼ ਕੀਤਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਸੋਮਵਾਰ ਪੰਜਾਬ ਪੁਲਿਸ ਵੱਲੋਂ ਸ: ਮਜੀਠੀਆ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਬਾਬਤ ਕਾਨੂੂੰਨੀ ਚਾਰਾਜੋਈ ਕਰਦਿਆਂ ਉਹਨਾਂ ਨੇ ਮੁਹਾਲੀ ਸੈਸ਼ਨਜ਼ ਕੋਰਟ ਵਿੱਚ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ।

ਇਸ ਮਾਮਲੇ ਦੀ ਸੁਣਵਾਈ ਉਪਰੰਤ ਐਡੀਸ਼ਨਲ ਸੈਸ਼ਨਜ਼ ਜੱਜ ਸ੍ਰੀ ਸੰਦੀਪ ਕੁਮਾਰ ਸਿੰਗਲਾ ਨੇ ਸ: ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖ਼ਾਰਿਜ ਕਰ ਦਿੱਤੀ ਸੀ।

ਸੋਮਵਾਰ ਨੂੰ ਸ: ਮਜੀਠੀਆ ਨੇ ਆਪਣੇ ਵਕੀਲਾਂ ਰਾਹੀਂ ਹੁਣ ਹਾਈਕੋਰਟ ਦਾ ਰੁਖ਼ ਕੀਤਾ ਹੈ। ਪਤਾ ਲੱਗਾ ਹੈ ਕਿ ਹਾਈਕੋਰਟ ਵਿੱਚ ਛੁੱਟੀਆਂ ਹੋਣ ਕਰਕੇ ਸ: ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਹੁਣ ਦੋ-ਤਿੰਨ ਦਿਨਾਂ ਤਕ ਹੀ ਸੰਭਵ ਹੋਵੇਗੀ।

ਸ: ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਅਕਾਲੀ ਆਗੂ ਖਿਲਾਫ਼ ਦਰਜ ਕੀਤਾ ਗਿਆ ਇਹ ਕੇਸ ਬਦਲਾਖ਼ੋਰੀ ਦਾ ਮਾਮਲਾ ਹੈ ਅਤੇ ਸ: ਮਜੀਠੀਆ ਦੇ ਖਿਲਾਫ਼ ਕੇਸ ਦਰਜ ਕਰਨ ਲਈ ਸਰਕਾਰ ਨੂੂੰ ਡੀ.ਜੀ.ਪੀ., ਐਡਵੋਕੇਟ ਜਨਰਲ ਅਤੇ ਤਿੰਨ ਏ.ਡੀ.ਜੀ.ਪੀ. ਬਦਲਣੇ ਪਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਦਬਾਅ ਹੇਠ ਚੋਣਾਂ ਤੋਂ ਪਹਿਲਾਂ ਇਹ ਕੇਸ ਬਣਾ ਕੇ ਅਕਾਲੀ ਦਲ ਅਤੇ ਖ਼ਾਸ ਤੌਰ ’ਤੇ ਸ: ਮਜੀਠੀਆ ਦੇ ਰਾਜਸੀ ਭਵਿੱਖ ਨੂੰ ਨੁਕਸਾਨ ਪੁਚਾਉਣ ਲਈ ਕਾਂਗਰਸ ਪਾਰਟੀ ਦੀ ਸਰਕਾਰ ਨੇ ਇਹ ਕਾਰਵਾਈ ਆਪਣੇ ਹੀ ਆਗੂਆਂ ਦੇ ਦਬਾਅ ਹੇਠ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION