29.1 C
Delhi
Thursday, March 28, 2024
spot_img
spot_img

ਮਜੀਠੀਆ ਨੇ ਸੰਗਰੂਰ ਸਕੂਲ ਵੈਨ ਹਾਦਸੇ ’ਤੇ ਦੁੱਖ ਪ੍ਰਗਟਾਇਆ, ਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਦੀ ਮੰਗ

ਚੰਡੀਗੜ, 15 ਫਰਵਰੀ, 2020 –

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਸ੍ਰ ਬਿਕਰਮ ਸਿੰਘ ਮਜੀਠੀਆ ਨੇ ਸੰਗਰੂਰ ਜ਼ਿਲ੍ਹੇ ਵਿਚ ਵਾਪਰੇ ਸਕੂਲ ਵੈਨ ਹਾਦਸੇ ਜਿਸ ਵਿਚ ਚਾਰ ਬੱਚਿਆਂ ਦੀ ਝੁਲਸਣ ਨਾਲ ਮੌਤ ਹੋ ਗਈ ਤੇ 8 ਹੋਰ ਫੱਟੜ ਹੋ ਗਏ, ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਕਾਲੀ ਆਗੂ ਨੇ ਮਾਮਲੇ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਦੋਸ਼ੀ ਅਧਿਕਾਰੀਆਂ ਖਿਲਾਫ ਕੇਸ ਵੀ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ।

ਇਥੇ ਜਾਰੀ ਕੀਤੇ ਸ਼ੋਕ ਸੰਦੇਸ਼ ਵਿਚ ਸ੍ਰੀ ਮਜੀਠੀਆ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਨੇ ਚਾਰ ਮਾਸੂਮ ਫੁੱਲ ਪਰਿਵਾਰਾਂ ਕੋਲੋਂ ਖੋਹ ਲਏ ਹਨ ਤੇ ਉਹ ਇਸ ਔਖੀ ਘੜੀ ਵਿਚ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।

ਸ੍ਰੀ ਮਜੀਠੀਆ ਨੇ ਕਿਹਾ ਕਿ ਇਸ ਘਟਨਾ ਨੇ ਇਕ ਵਾਰ ਫਿਰ ਤੋਂ ਅਧਿਕਾਰੀਆਂ ਦੀ ਰੋਜ਼ਾਨਾ ਧਿਆਨ ਨਾਲ ਕੀਤੇ ਜਾਣ ਵਾਲੇ ਕੰਮਾਂ ਪ੍ਰਤੀ ਕਠੋਰ, ਅਸੰਵੇਦਨਸ਼ੀਲ ਤੇ ਬੇਧਿਆਨੀ ਵਾਲੀ ਪਹੁੰਚ ਨੂੰ ਉਜਾਗਰ ਕੀਤਾ ਹੈ। ਉਹਨਾਂ ਕਿਹਾ ਕਿ ਮੌਜੂਦਾ ਕੇਸ ਵਿਚ ਸਕੂਲ ਅਧਿਕਾਰੀਆਂ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਹੋਰ ਪ੍ਰਸ਼ਾਸਨਿਕ ਅਫਸਰਾਂ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਜੋ ਬੱਚਿਆਂ ਨੂੰ ਸਕੂਲ ਲਿਆਉਣ ਤੇ ਲਿਜਾਣ ਲਈ ਨਿਰਧਾਰਿਤ ਨਿਯਮਾਂ ਨੂੰ ਲਾਗੂ ਕਰਨ ਵਿਚ ਬੁਰੀ ਤਰਾਂ ਅਸਫਲ ਰਹੇ ਹਨ।

ਉਹਨਾਂ ਨੇ ਸਕੂਲ ਦੀ ਰਜਿਸਟਰੇਸ਼ਨ ਵੀ ਰੱਦ ਕੀਤੇ ਜਾਣ ਦੀ ਮੰਗ ਕੀਤੀ। ਉਹਨਾਂ ਨੇ ਸਰਕਾਰ ਵੱਲੋਂ ਐਲਾਨੇ 5 ਲੱਖ ਰੁਪਏ ਮੁਆਵਜ਼ੇ ਨੂੰ ਵੀ ਪਰਿਵਾਰਾਂ ਦਾ ਅਪਮਾਨ ਤੇ ਸਰਕਾਰ ਦੀ ਅਸੰਵੇਦਨਸ਼ੀਲ ਪਹੁੰਚ ਕਰਾਰ ਦਿੱਤਾ ਹੈ।

ਸ੍ਰੀ ਮਜੀਠੀਆ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸਰਕਾਰ ਮਾਮਲੇ ਵਿਚ ਸਖ਼ਤ ਕਾਰਵਾਈ ਕਰੇ ਅਤੇ ਸੂਬੇ ਦੇ ਸਾਰੇ ਸਕੂਲਾਂ ਦਾ ਆਡਿਟ ਹੋਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕੌਣ ਨਿਯਮਾਂ ਦੀ ਪਾਲਣਾ ਕਰ ਰਿਹਾ ਹੈ ਤੇ ਕੌਣ ਨਹੀਂ ਕਰ ਰਿਹਾ।

ਉੁਹਨਾਂ ਕਿਹਾ ਕਿ ਮੌਜੂਦਾ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਨਹੀਂ ਤਾਂ ਸਾਬਤ ਹੋਵੇਗਾ ਕਿ ਸਰਕਾਰ ਸਿਰਫ ਅੱਖਾਂ ਵਿਚ ਘੱਟਾ ਪਾਉਣ ਵਾਲੀ ਕਾਰਵਾਈ ਕਰ ਰਹੀ ਹੈ ਜਿਵੇਂ ਕਿ ਜੌੜਾ ਘਾਟਕ ਕੇਸ ਅੰਮ੍ਰਿਤਸਰ ਤੇ ਬਟਾਲਾ ਫੈਕਟਰੀ ਧਮਾਕੇ ਸਮੇਤ ਹੋਰਨਾਂ ਮਾਮਲਿਆਂ ਵਿਚ ਕੀਤਾ ਗਿਆ ਤੇ ਕਿਸੇ ਵੀ ਦੋਸ਼ੀ ਖਿਲਾਫ ਕੋਈ ਕਾਰਵਾਈ ਨਹੀਂ ਹੋਈ ਤੇ ਅਜਿਹੇ ਹਾਦਸੇ ਵਾਪਰਨਾ ਹੁਣ ਆਮ ਹੋ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION