32.8 C
Delhi
Wednesday, April 24, 2024
spot_img
spot_img

ਮਨਜਿੰਦਰ ਸਿੰਘ ਸਿਰਸਾ ਵੱਲੋਂ ਹਰਿਆਣਾ ਵਿਚ ਪ੍ਰੀਖਿਆਵਾਂ ਲਈ ਧਾਰਮਿਕ ਕੱਕਾਰਾਂ ‘ਤੇ ਪਾਬੰਦੀ ਦਾ ਜ਼ੋਰਦਾਰ ਵਿਰੋਧ

ਯੈੱਸ ਪੰਜਾਬ
ਨਵੀਂ ਦਿੱਲੀ, 4 ਸਤੰਬਰ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਪ੍ਰਦੇਸ਼ ਸਿੱਖਿਆਵਾਂ ਲਈ ਧਾਰਮਿਕ ਕੱਕਾਰ ਲੈ ਕੇ ਜਾਣ ‘ਤੇ ਲਾਈ ਪਾਬੰਦੀ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਫੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਹਰਿਆਣਾ ਵਿਚ 12 ਸਤੰਬਰ ਨੁੰ ਹੋਣ ਵਾਲੀਆਂ ਪ੍ਰੀਖਿਆਵਾਂ ਵਿਚ ਧਾਰਮਿਕ ਕੱਕਾਰ ਧਾਰਨ ਕਰਨ ‘ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਇਹ ਗੈਰ ਸੰਵਿਧਾਨਿਕ ਫੈਸਲਾ ਹੈ ਜੋ ਸਿੱਖਾਂ ਦੇ ਧਾਰਮਿਕ ਕੱਕਾਰਾਂ ਕੜੇ ਅਤੇ ਸ੍ਰੀ ਸਾਹਿਬ ਵਰਗੇ ਧਾਰਮਿਕ ਕੱਕਾਰਾਂ ਦੇ ਖਿਲਾਫ ਹੈ ਕਿਉਂਕਿ ਅੰਮ੍ਰਿਤਧਾਰੀ ਸਿੰਘਾਂ ਨੇ ਇਹ ਕੱਕਾਰ ਧਾਰਨ ਕਰਨੇ ਹੁੰਦੇ ਹਨ।

ਉਹਨਾਂ ਕਿਹਾ ਕਿ ਸਿੱਖ ਤਾਂ ਪਹਿਲਾਂ ਹੀ ਦੇਸ਼ ਵਿਚ ਵੱਖ ਵੱਖ ਪ੍ਰੀਖਿਆਵਾਂ ਵਿਚ ਧਾਰਮਿਕ ਕੱਕਾਰ ਧਾਰਨ ਕਰਨ ‘ਤੇ ਪਾਬੰਦੀ ਖਿਲਾਫ ਲੜਾਈਆਂ ਲੜ ਰਹੇ ਹਨ ਅਤੇ ਹਰਿਆਣਾ ਸਰਕਾਰ ਦਾ ਮੌਜੂਦਾ ਹੁਕਮ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਹੈ ਅਤੇ ਹੁਕਮ ਜਾਰੀ ਕਰਨ ਵੇਲੇ ਖਾਲੀ ਦਿਮਾਗ ਧਾਰਨ ਕਰਨ ਦਾ ਸੂਚਕ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION