37.8 C
Delhi
Friday, April 19, 2024
spot_img
spot_img

ਮਨਜੀਤ ਕੌਰ ਦੰਦੀਵਾਲ ਨੇ ਮਨਪ੍ਰੀਤ ਬਾਦਲ ਤੇ ਕਾਂਗੜ ਦੀ ਹਾਜ਼ਰੀ ਵਿਚ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਦਾ ਅਹੁਦਾ ਸੰਭਾਲਿਆ

ਬਠਿੰਡਾ, 11 ਜਨਵਰੀ, 2020 –

ਅੱਜ ਸ਼੍ਰੀਮਤੀ ਮਨਜੀਤ ਕੌਰ ਦੰਦੀਵਾਲ ਨੇ ਪੰਜਾਬ ਦੇ ਵਿੱਤ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਅਤੇ ਮਾਲ ਮੰਤਰੀ ਸ.ਗੁਰਪ੍ਰੀਤ ਸਿੰਘ ਕਾਂਗੜ ਦੀ ਹਾਜ਼ਰੀ ਵਿੱਚ ਬਤੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਦਾ ਅਹੁੱਦਾ ਸੰਭਾਲਿਆ।

ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਅਤੇ ਮਾਲ ਮੰਤਰੀ ਨੇ ਸ਼੍ਰੀਮਤੀ ਮਨਜੀਤ ਕੌਰ ਦੰਦੀਵਾਲ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਉਨ੍ਹਾਂ ਦੀ ਸੀਟ `ਤੇ ਬਿਠਾਇਆ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।

ਸ਼੍ਰੀਮਤੀ ਮਨਜੀਤ ਕੌਰ ਦੰਦੀਵਾਲ ਨੇ ਇਸ ਮੌਕੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ, ਉੱਥੇ ਨਾਲ ਹੀ ਵਿੱਤ ਮੰਤਰੀ ਤੇ ਮਾਲ ਮੰਤਰੀ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਅੱਜ ਜ਼ਿੰਮੇਵਾਰੀ ਸੌਂਪੀ ਗਈ, ਉਸਨੂੰ ਉਹ ਪੂਰੀ ਤਨ ਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਜੋ ਵੀ ਲੋਕ ਹਿੱਤਾਂ ਪ੍ਰਤੀ ਪਾਲਸੀਆਂ ਬਣਾਈਆਂ ਗਈਆਂ ਹਨ, ਉਨ੍ਹਾਂ ਨੂੰ ਉਹ ਬਿਨ੍ਹਾਂ ਕਿਸੇ ਭੇਦ ਭਾਵ ਦੇ ਸੁਚੱਜੇ ਢੰਗ ਨਾਲ ਲੋਕਾਂ ਦੇ ਫਾਇਦੇ ਲਈ ਲਾਗੂ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕਰਨਗੇ।

ਇਸ ਮੌਕੇ ਸੀਨੀਅਰ ਐਡਵੋਕੇਟ ਗੁਰਇਕਬਾਲ ਚਹਿਲ ਨੇ ਵੀ ਬਤੌਰ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਆਪਣਾ ਅਹੁੱਦਾ ਸੰਭਾਲਿਆ।

ਜ਼ਿਲ੍ਹਾ ਪ੍ਰੀਸ਼ਦ ਵਿਖੇ ਹੋਏ ਇਸ ਸਮਾਰੋਹ ਤੋਂ ਉਪਰੰਤ ਵਿੱਤ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਜਾ ਕੇ ਲੋਹੜੀ ਦੇ ਤਿਉਹਾਰ ਦੀਆਂ ਇਲਾਕਾ ਨਿਵਾਸੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਆਪਣੀ ਸ਼ਿਰਕਤ ਕੀਤੀ। ਉਨ੍ਹਾਂ ਨੇ ਆਰੀਆ ਗਰਲਜ਼ ਸਕੂਲ, ਐਨ.ਐਫ.ਐਲ ਸਕੂਲ, ਐਸ.ਐਸ.ਡੀ. ਸਕੂਲ ਤੇ ਪੰਚਾਇਤ ਭਵਨ ਦਫ਼ਤਰ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਮਨਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਆਪਣੀ ਹਾਜ਼ਰੀ ਭਰੀ।

ਇਸ ਉਪਰੰਤ ਉਹ ਲੋਕਾਂ ਦੇ ਰੂ-ਬ-ਰੂ ਹੋਏੇ ਅਤੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਮੁਸ਼ਕਿਲਾਂ ਨੂੰ ਮੌਕੇ ਤੇ ਹੱਲ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਮੂਹ ਮੈਂਬਰ, ਜੈਜੀਤ ਜੌਹਲ, ਅਰੁਣ ਵਧਾਵਨ, ਕੇ.ਕੇ. ਅਗਰਵਾਲ, ਪਵਨ ਮਾਨੀ, ਟਹਿਲ ਸੰਧੂ, ਅਸ਼ੋਕ ਪ੍ਰਧਾਨ, ਮੋਹਨਲਾਲ ਝੂੰਬਾ ਆਦਿ ਤੋਂ ਇਲਾਵਾ ਸ਼ਹਿਰ ਦੇ ਮੋਹਤਬਰ ਵਿਅਕਤੀ ਅਤੇ ਕਾਂਗਰਸ ਦੇ ਲੀਡਰ ਸ਼ਾਮਿਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION