37.8 C
Delhi
Thursday, April 25, 2024
spot_img
spot_img

ਮਨਪ੍ਰੀਤ ਬਾਦਲ ਅਤੇ ਅਰੋੜਾ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2019 ਲਈ ਉਦਯੋਗਪਤੀਆਂ ਨੂੰ ਦਿੱਤਾ ਸੱਦਾ

ਜਲੰਧਰ, ਅਕਤੂਬਰ 31, 2019:

ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾਂ ਨੇ ਉੱਦਮੀਆਂ ਨੂੰ ਨਿੱਜੀ ਸੱਦਾ ਦਿੰਦੇ ਹੋਏ ਕਿਹਾ ਕਿ ਉਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 5 ਤੋਂ 6 ਦਸੰਬਰ ਤੱਕ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2019 ਵਿੱਚ ਹਿੱਸਾ ਲੈਣ । ਉਨ੍ਹਾਂ ਕਿਹਾ ਕਿ ਇਹ ਸੰਮੇਲਨ ਰਾਜ ਵਿੱਚ ਕਾਰੋਬਾਰ ਦੀ ਸਮਰਥਾਂ ਨੂੰ ਵਧਾਉਣ ਲਈ ਇਕ ਮੀਲ ਪੱਥਰ ਹੋਵੇਗਾ।

ਉਨ੍ਹਾਂ ਕਿਹਾ ਕਿ ਇਹ ਪੰਜਾਬ ਅਤੇ ਵਿਦੇਸ਼ੀ ਨਿਵੇਸ਼ਕਾਂ ਵਿੱਚ ਤਾਲਮੇਲ ਪੈਦਾ ਕਰਕੇ ੳਦਯੋਗਿਕਤਾ ਨੂੰ ਤੇਜ਼ੀ ਨਾਲ ਅੱਗੇ ਲਿਆਉਣ ਲਈ ਮੁੱਖ ਸਰੋਤ ਵਜੋਂ ਕੰਮ ਕਰੇਗਾ।

ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਦੀਆਂ ਸਨਅਤੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਕਾਰਨ ਪਹਿਲਾਂ ਹੀ ਰਵਾਇਤੀ ਖੇਤੀ ਅਧਾਰਤ ਆਰਥਿਕਤਾ ਤੋਂ ਵੱਡੇ ਉਦਯੋਗੀਕਰਨ ਵੱਲ ਵੱਧ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜਦੋਂ ਤੋਂ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਈ ਹੈ, ਵੱਖ-ਵੱਖ ਕੰਪਨੀਆਂ ਨੇ ਪੰਜਾਬ ਵਿੱਚ 50,000 ਕਰੋੜ ਰੁਪਏ ਤੋਂ ਵੱਧ ਨਿਵੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਕਿਕਿਰਆ ਇਕ ਵਧਿਆ ਕਦਮ ਹੈ ਜੋ ਨਿਵੇਸ਼ਕਾਂ ਨੂੰ ਰਾਜ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਸਹਾਇਤਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਪਹਿਲ ਰਾਜ ਦੇ ਉਦਯੋਗਿਕ ਵਿਕਾਸ ਨੂੰ ਉਚਾਈਆਂ ’ਤੇ ਲੈ ਕੇ ਜਾਣ ਲਈ ਮਹੱਤਵਪੂਰਨ ਰਹੀ ਹੈ।

ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਨਵਾਂ ਫੋਕਲ ਪੁਆਇੰਟ ਵਿਕਸਤ ਕੀਤਾ ਜਾਵੇਗਾ ਜਿਸ ਲਈ ਜਮੀਨ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਦਯੋਗ ਵਿਭਾਗ ਦੇ ਸੀਨੀਅਰ ਅਫ਼ਸਰ ਉੱਦਮੀਆਂ ਨਾਲ ਜਲੰਧਰ ਵਿਖੇ ਮਹੀਨਾਵਾਰ ਮੀਟਿੰਗ ਕਰਨਗੇ ਤਾਂ ਜੋ ਉਦਯੋਗਪਤੀਆਂ ਦੇ ਮੁੱਦਿਆਂ ਨੂੰ ਸੁਲਝਾਇਆ ਜਾ ਸਕੇ। ਉਨ੍ਹਾਂ ਧੋਗੜੀ ਵਿਖੇ ਸੜਕ ਅਤੇ ਸਿਵਰੇਜ ਪ੍ਰਾਜੈਕਟ ਲਈ 2.94 ਕਰੋੜ ਦਾ ਐਲਾਨ ਕੀਤਾ। .

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਉਦਯੋਗ ਨੂੰ ਵਧਾਉਣ ਲਈ ਆਨਲਾਈਨ ਪੜਤਾਲ ਪ੍ਰਕਿਰਿਆ ਸੁਰੁੂਆਤ ਕੀਤੀ ਹੈ ਜਿਸ ਅਨੁਸਾਰ ਪੀ.ਪੀ.ਸੀ.ਬੀ ਅਤੇ ਲੇਬਰ ਵਿਭਾਗ ਸਾਂਝੇ ਤੌਰ ਤੇ ਜਾਂਚ ਕੀਤੀ ਜਾਂਦੀ ਹੈ ਜਿਸਦੀ ਰਿਪੋਰਟ ਉਦਯੋਗਪਤੀਆਂ ਨੂੰ ਆਨਲਾਈਨ ਪ੍ਰਕਿਰਿਆ ਰਾਹੀਂ 48 ਘੰਟਿਆ Çੱਵੱਚ ਉਪਲਬਧ ਕਰਵਾਈ ਜਾਂਦੀ ਹੈ।

ਵਧੀਕ ਮੁੱਖ ਸਕੱਤਰ ਉਦਯੋਗ ਸ਼੍ਰੀਮਤੀ ਵਿੱਨੀ ਮਹਾਜਨ ਨੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸੌਖਾ ਕਾਰੋਬਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਯਕੀਨ ਦਵਾਇਆ ਕਿ ਉਨ੍ਹਾਂ ਦੇ ਮੁੱਦਿਆਂ ਨੂੰ ਜਲਦ ਤੋਂ ਜਲਦ ਨਿਪਟਾਉਣਗੇ।

ਸ਼੍ਰੀ ਰਜਤ ਅਗਰਵਾਲ, ਸੀ.ਈ.ਓ ਪੰਜਾਬ ਬਿਓਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਨੇ ਰਾਜ ਸਰਕਾਰ ਦੀਆਂ ਵੱਖ ਵੱਖ ਪਹਿਲਕਦਮੀਆਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ। ਉਨ੍ਹਾਂ ਉਦਯੋਗਪਤੀਆਂ ਨੂੰ ਹੌਸਲਾ ਦਿੱਤਾ ਕਿ ਉਹ ਆਪਣੇ ਯੂਨਿਟ ਸਥਾਪਤ ਕਰਨ ਅਤੇ ਭਰੋਸਾ ਦਿੱਤਾ ਕਿ ਸਰਕਾਰ ਬੁਨਿਆਦੀ ਢਾਂਚੇ ਅਤੇ ਜਲਦੀ ਪ੍ਰਵਾਨਗੀ ਦੇ ਮਾਮਲੇ ਵਿੱਚ ਪੂਰਾ ਸਹਿਯੋਗ ਦੇਵੇਗੀ।

ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਮਾਰਕਫੈਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ, ਵਿਧਾਇਕ ਸ਼੍ਰੀ ਪਰਗਟ ਸਿੰਘ, ਚੌਧਰੀ ਸੁਰਿੰਦਰ ਸਿੰਘ, ਸ਼੍ਰੀ ਅਵਤਾਰ ਸਿੰਘ ਬਾਵਾ ਹੈਨਰੀ, ਉਦਯੋਗ ਵਿਭਾਗ ਦੇ ਡਾਇਰੈਕਟਰ ਸ਼੍ਰੀ ਸਿਬਿਨ ਸੀ, ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ਼੍ਰੀ ਦਿਪਰਵਾ ਲਾਕੜਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ, ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਚੇਅਰਮੈਨ ਸ਼੍ਰੀ ਰਜਿੰਦਰਪਾਲ ਸਿੰਘ ਰਾਣਾ ਰੰਧਾਵਾ ਅਤੇ ਹੋਰ ਹਾਜ਼ਰ ਸਨ।ਸੀ.ਆਈ.ਆਈ ਨਿਵੇਸ਼ਕ ਸੰਮੇਲਨ ਆਯੋਜਨ ਕਰਨ ਵਿੱਚ ਪੰਜਾਬ ਸਰਕਾਰ ਨਾਲ ਸੰਸਥਾਗਤ ਭਾਈਵਾਲ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION