29 C
Delhi
Saturday, April 20, 2024
spot_img
spot_img

ਮਨਪ੍ਰੀਤ ਬਾਦਲ ਦੀ ਰਿਹਾਇਸ਼ ਦੇ ਬਾਹਰ ਅਕਾਲੀਆਂ ਵੱਲੋਂ ‘ਗੁੰਡਾਗਰਦੀ’ ਦੀ ਕਾਂਗਰਸ ਸਰਕਾਰ ਦੇ ਮੰਤਰੀਆਂ ਵੱਲੋਂ ਨਿਖ਼ੇਧੀ

ਚੰਡੀਗੜ, 28 ਫਰਵਰੀ, 2020 –

ਪੰਜਾਬ ਸਰਕਾਰ ਦੇ ਮੰਤਰੀਆਂ ਨੇ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਕੀਤੀ ਗੁੰਡਾਗਰਦੀ ਦੀ ਆਲੋਚਨਾ ਕੀਤੀ, ਜਿਨਾਂ ਨੇ ਵਿੱਤ ਮੰਤਰੀ ਨੂੰ ਰਹਾਇਸ਼ ਤੋਂ ਬਾਹਰ ਨਹੀਂ ਨਿਕਲਣ ਦਿੱਤਾ ਜਿਸ ਕਾਰਨ ਬਜਟ ਪੇਸ਼ ਕਰਨ ਵਿੱਚ ਦੇਰੀ ਹੋਈ।

ਮੰਤਰੀਆਂ ਨੇ ਇਹ ਵੀ ਕਿਹਾ ਕਿ ਅਕਾਲੀਆਂ ਨੂੰ ਸਿਆਸੀ ਲਾਹਾ ਖੱਟਣ ਲਈ ਖੁਦਕੁਸ਼ੀ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਦਾ ਸਹਾਰਾ ਲੈਣ ਲਈ ਸ਼ਰਮ ਆਉਣੀ ਚਾਹੀਦੀ ਹੈ। ਉਨਾਂ ਨੇ ਅੱਗੇ ਕਿਹਾ ਕਿ ਇਹ ਸ਼ਰਮਨਾਕ ਗੱਲ ਹੈ ਕਿ ਅਕਾਲੀ ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ’ਤੇ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।

ਇੱਕ ਸਾਂਝੇ ਬਿਆਨ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੱਧੂ ਅਤੇ ਸੁਖ ਸਰਕਾਰੀਆ ਨੇ ਕਿਹਾ ਕਿ ਅਕਾਲੀ ਵਿਧਾਇਕਾਂ ਨੇ ਗੁੰਡਿਆਂ ਨਾਲ ਮਿਲ ਕੇ ਮਨਪ੍ਰੀਤ ਬਾਦਲ ਨੂੰ ਉਨਾਂ ਦੀ ਰਹਾਇਸ਼ ਤੋਂ ਬਾਹਰ ਨਹੀਂ ਆਉਣ ਦਿੱਤਾ ਅਤੇ ਇਸ ਤਰਾਂ ਪੰਜਾਬ ਵਿਧਾਨ ਸਭਾ ਵਿੱਚ ਸਮੇਂ ਸਿਰ ਪਹੁੰਚਣ ਤੋਂ ਰੋਕਿਆ।

ਉਨਾਂ ਕਿਹਾ ਕਿ ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਦਨ ਦੀ ਕਾਰਵਾਈ ਨੂੰ ਵੀਹ ਮਿੰਟ ਲਈ ਸਥਗਿਤ ਕਰਨਾ ਪਿਆ ਕਿਉਂਕਿ ਅਕਾਲੀ ਗੁੰਡਿਆਂ ਅਤੇ ਵਿਧਾਇਕਾਂ ਵੱਲੋਂ ਅੜਿੱਕਾ ਲਾਉਣ ਕਰਕੇ ਵਿੱਤ ਮੰਤਰੀ ਸਮੇਂ ਸਿਰ ਵਿਧਾਨ ਸਭਾ ਵਿਚ ਨਹੀਂ ਪਹੁੰਚ ਸਕੇ। ਮੰਤਰੀਆਂ ਨੇ ਵਿਧਾਨ ਸਭਾ ਵਿੱਚ ਅਕਾਲੀ ਵਿਧਾਇਕਾਂ ਖ਼ਿਲਾਫ਼ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਦਾ ਸਵਾਗਤ ਕੀਤਾ ਅਤੇ ਮੰਗ ਕੀਤੀ ਕਿ ਉਨਾਂ ਨੂੰ ਬਾਕੀ ਸੈਸ਼ਨ ਲਈ ਮੁਅੱਤਲ ਕੀਤਾ ਜਾਵੇ।

ਮੰਤਰੀਆਂ ਨੇ ਕਿਹਾ ਕਿ ਅਕਾਲੀ ਵਿਧਾਇਕਾਂ ਨੇ ਵਿੱਤ ਮੰਤਰੀ ਨੂੰ ਬਜਟ ਪੇਸ਼ ਕਰਨ, ਜੋ ਕਿ ਉਨਾਂ ਦਾ ਸੰਵਿਧਾਨਕ ਫਰਜ਼ ਹੈ, ਤੋਂ ਰੋਕ ਕੇ ਸਦਨ ਦੀ ਮਰਿਆਦਾ ਨੂੰ ਭੰਗ ਕੀਤਾ ਹੈ। ਮੰਤਰੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੰਵਿਧਾਨਕ ਮਰਿਆਦਾ ਨੂੰ ਭੰਗ ਕਰਨ ਲਈ ਅਕਾਲੀ ਵਿਧਾਇਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION