31.7 C
Delhi
Thursday, May 2, 2024
spot_img
spot_img

ਮਨਪ੍ਰੀਤ ਬਾਦਲ ਨੇ ਬਠਿੰਡਾ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, 3 ਹੋਰ ਸਰਕਾਰੀ ਸਕੂਲਾਂ ਦੀਆਂ ਨਵੀਂਆਂ ਇਮਾਰਤਾਂ ਦਾ ਕੀਤਾ ਉਦਘਾਟਨ

ਯੈੱਸ ਪੰਜਾਬ
ਬਠਿੰਡਾ, 4 ਦਸੰਬਰ, 2021 –
ਸ਼ਹਿਰ ਵਿਚ ਸਿੱਖਿਆ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਲਗਾਤਾਰ ਯਤਨ ਕਰ ਰਹੇ ਹਨ। ਜਿੱਥੇ ਸਰਕਾਰੀ ਸਕੂਲਾਂ ਦੀਆਂ ਆਧੁਨਿਕ ਇਮਾਰਤਾਂ ਉਸਾਰੀਆਂ ਜਾ ਰਹੀਆਂ ਹਨ ਉਥੇ ਸਕੂਲ ਵਿਚ ਵਿਦਿਆਰਥੀਆਂ ਨੂੰ ਹਰ ਕਿਸਮ ਦੀ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਅੱਜ ਫਿਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸ਼ਹਿਰ ਦੇ ਤਿੰਨ ਸਰਕਾਰੀ ਸਕੂਲਾਂ ਦੀਆਂ ਕਰੋੜਾਂ ਦੀ ਲਾਗਤ ਨਾਲ ਨਵੀਆਂ ਉਸਾਰੀਆਂ ਗਈਆਂ ਇਮਾਰਤਾਂ ਦਾ ਉਦਘਾਟਨ ਕੀਤਾ।

ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਹਾਜੀ ਰਤਨ, ਦੇਸ ਰਾਜ ਪ੍ਰਾਈਮਰੀ ਸਕੂਲ ਕਿੱਕਰ ਬਾਜ਼ਾਰ ਅਤੇ ਸਰਕਾਰੀ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਈਮਰੀ ਸਕੂਲ ਸੰਜੇ ਨਗਰ ਦੀਆਂ ਨਵੀਂਆਂ ਉਸਾਰੀਆਂ ਆਧੁਨਿਕ ਇਮਾਰਤਾਂ ਲੋਕ ਅਰਪਣ ਕੀਤੀਆਂ।

ਇਸ ਮੌਕੇ ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਹਾਜੀ ਰਤਨ ਦੀ ਇਮਾਰਤ ਤੇ 171 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਬਿਲਡਿੰਗ ਦੇ ਗਰਾਊਂਡ ਫਲੋਰ ਤੇ ਤਿੰਨ ਕਲਾਸ ਰੂਮ, ਪ੍ਰਿੰਸੀਪਲ ਰੂਮ, ਸਟਾਫ ਰੂਮ, ਟੁਆਇਲਟ ਬਲਾਕ, ਲਾਇਬਰੇਰੀ, ਵਰਾਂਡਾ ਅਤੇ ਰੈਪ ਬਣਾਇਆ ਗਿਆ ਹੈ, ਜਦੋਂ ਕਿ ਪਹਿਲੀ ਮੰਜ਼ਿਲ ’ਤੇ ਪੰਜ ਕਲਾਸ ਰੂਮ, ਲੈਬ,ਲਡ਼ਕੇ ਲਡ਼ਕੀਆਂ ਲਈ ਟੋਆਇਲਟ ਸਮੇਤ ਬਰਾਂਡੇ ਦੀ ਉਸਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਦੇਸ ਰਾਜ ਸਕੂਲ ਕਿੱਕਰ ਬਾਜ਼ਾਰ ਦੀ ਨਵੀਂ ਉਸਾਰੀ ਇਮਾਰਤ ’ਤੇ 157.18 ਲੱਖ ਰੁਪਏ ਦਾ ਖਰਚਾ ਹੋਇਆ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਨਗਰ ਦੀ ਨਵੀਂ ਉਸਾਰੀ ਗਈ ਇਮਾਰਤ ਤੇ 214.77 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਦੱਸਿਆ ਕਿ ਇਹ ਸਕੂਲ ਦੀ ਕੁਝ ਪੁਰਾਣੀ ਬਿਲਡਿੰਗ ਨੂੰ ਢਾਹ ਕੇ ਗਰਾਊਂਡ ਫਲੋਰ ’ਤੇ ਪਾਰਕਿੰਗ, ਦੋ ਕਲਾਸ ਰੂਮ, ਪ੍ਰਿੰਸੀਪਲ ਰੂਮ, ਪੌੜੀਆਂ ਅਤੇ ਰੈਪ ਬਣਾਇਆ ਗਿਆ ਹੈ।

ਵਿੱਤ ਮੰਤਰੀ ਨੇ ਦੱਸਿਆ ਕਿ ਸਕੂਲ ਦੀ ਪਹਿਲੀ ਮੰਜ਼ਿਲ ਤੇ ਤਿੰਨ ਕਲਾਸ ਰੂਮ, ਇੱਕ ਲੈਬ ਸਮੇਤ ਕੌਰੀਡੋਰ ਅਤੇ ਟੁਆਇਲਟ ਬਲਾਕ ਬਣਾਇਆ ਗਿਆ ਹੈ, ਜਦੋਂ ਕਿ ਦੂਜੀ ਮੰਜ਼ਿਲ ’ਤੇ ਤਿੰਨ ਕਲਾਸ ਰੂਮ, ਇਕ ਲੈਬ ਸਮੇਤ ਕੋਰੀਡੋਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਪੰਦਰਾਂ ਸਰਕਾਰੀ ਸਕੂਲਾਂ ਦੀਆਂ ਆਧੁਨਿਕ ਤੇ ਨਵੀਂਆਂ ਇਮਾਰਤਾਂ ਦੀ ਉਸਾਰੀ ਕੀਤੀ ਗਈ ਹੈ, ਜਿਨ੍ਹਾਂ ਦੇ ਉਦਘਾਟਨ ਆਉਂਦੇ ਦਿਨਾਂ ਵਿਚ ਕੀਤੇ ਜਾਣਗੇ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਅਤੇ ਸੰਜੇ ਨਗਰ ਦੀਆਂ ਇਮਾਰਤਾਂ ਲੋਕ ਅਰਪਣ ਕੀਤੀਆਂ ਗਈਆਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਜਿਹੜੇ ਖਿੱਤੇ ਵਿਚ ਸਿੱਖਿਆ ਦਾ ਪੱਧਰ ਉੱਚਾ ਹੈ ਉਹ ਤਰੱਕੀ ਕਰਦਾ ਹੈ। ਇਸ ਲਈ ਉਨ੍ਹਾਂ ਬਠਿੰਡਾ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਕਿਸਮ ਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਦਾ ਤਹੱਈਆ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਉਸਾਰੀ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਾਰੀਆਂ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਹ ਪੜ੍ਹ ਲਿਖ ਕੇ ਅੱਗੇ ਵਧ ਸਕਣ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਕਿਸੇ ਵੀ ਪ੍ਰਾਇਵੇਟ ਸਕੁਲ ਤੋਂ ਘਟ ਨਹੀਂ ਹਨ।

ਵਿੱਤ ਮੰਤਰੀ ਨੇ ਕਿਹਾ ਧੋੁਬੀਆਣਾ ਦੇ ਸਕੂਲ ਵਿਚ ਇੰਟਰਨੈਸ਼ਨਲ ਪੱਧਰ ਦਾ ਸਵੀਮਿੰਗ ਪੂਲ ਬਣ ਰਿਹਾ ਹੈ ਜਿਸ ਉਪਰ ਕਰੋੁੋੜਾਂ ਰੁਪਏ ਖਰਚ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰਕਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿਰਤੋੜ ਯਤਨ ਕਰ ਰਹੇ ਹਨ। ਉਨ੍ਹਾਂ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਭਰੋਸ ਦਿਵਾਇਆ ਕਿ ਜੇਕਰ ਸਕੂਲ ਅੰਦਰ ਕਿਸੇ ਹੋਰ ਚੀਜ਼ ਦੀ ਜਰੂਰਤ ਹੋਵੇਗੀ ਤਾਂ ਉਸਨੂੰ ਵੀ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਉਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਵਧੀਆ ਤਾਮੀਲ ਦੇਣ। ਵਿੱਤ ਮੰਤਰੀ ਨੇ ਕਿਹਾ ਕਿ ਅੱਜ ਲੋਕ ਅਰਪਣ ਕੀਤੇ ਗਏ ਸਕੂਲਾਂ ਵਿਚ ਪੜ੍ਹਣ ਵਾਲੇ 2191 ਵਿਦਿਆਰਥੀਆਂ ਨੂੰ ਇਸਦਾ ਵੱਡਾ ਫਾਇਦਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਨਵੀਆਂ ਆਧੁਨਿਕ ਇਮਾਰਤਾਂ ਤੇ ਸਹੂਲਤਾਂ ਤੋਂ ਬਾਅਦ ਸਰਕਾਰੀ ਸਕੂਲਾਂ ਵਿਚ ਦਾਖਲੇ ਵਧੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਹਾਜੀਰਤਨ ਵਿਚ ਪਿਛਲੇ ਸਾਲ 166 ਵਿਦਿਆਰਥੀ ਪੜ੍ਹਾਈ ਕਰਦੇ ਸਨ ਜਿੰਨ੍ਹਾਂ ਦੀ ਗਿਣਤੀ ਇਸ ਸਾਲ ਵਧ ਕੇ 192 ਹੋ ਗਈ ਹੈ।

ਇਸ ਤਰ੍ਹਾਂ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਜੇ ਪ੍ਰਾਇਮਰੀ ਸਕੂਲ ਵਿਚ ਪਿਛਲੇ ਸਾਲ 566 ਵਿਦਿਆਰਥੀ ਸਭ ਪਰ ਨਵੀਂ ਇਮਾਰਤ ਤੇ ਸਹੂਲਤਾਂ ਬਾਅਦ ਇਸ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਵਧ ਕੇ 801 ਹੋ ਗਈ ਹੈ ਜਦੋਂ ਕਿ ਸੀਨੀਅਰ ਸੈਕੰਡਰੀ ਸਕੂਲ ਵਿਚ ਪਿਛਲੇ ਸਾਲ 831 ਵਿਦਿਆਰਥੀ ਸਨ, ਜਿੰਨ੍ਹਾਂ ਦੀ ਗਿਣਤੀ ਵਧ ਕੇ ਹੁਣ 1019 ਤਕ ਪੁੱਜ ਗਈ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਪ੍ਰਾਈਮਰੀ ਸਕੂਲ ਦੇਸ ਰਾਜ ਵਿਚ ਪਿਛਲੇ ਸਾਲ 168 ਵਿਦਿਆਰਥੀ ਪੜ੍ਹਾਈ ਕਰਦੇ ਸਨ ਪਰ ਇਸ ਸਾਲ ਵਿਦਿਆਰਥੀਆਂ ਦੀ ਗਿਣਤੀ ਵਧ ਕੇ 205 ਹੋ ਗਈ ਹੈ।

ਇਸ ਮੌਕੇ ਵੀਨੂੰ ਬਾਦਲ, ਜੈਜੀਤ ਜੌਹਲ, ਅਰੁਣ ਵਧਾਵਨ, ਰਮਨ ਗੌਇਲ, ਅਸ਼ੋਕ ਕੁਮਾਰ ,ਰਾਜਨ ਗਰਗ, ਕੇ ਕੇ ਅਗਰਵਾਲ, ਸ਼ਾਮ ਲਾਲ ਜੈਨ, ਨਵੀਨ ਵਾਲਮੀਕ,ਪਵਨ ਮਾਨੀ ਸਮੇਤ ਸਮੂਹ ਕੌਂਸਲਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION