29 C
Delhi
Saturday, April 20, 2024
spot_img
spot_img

ਮਨਪ੍ਰੀਤ ਬਾਦਲ ਵੱਲੋਂ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ, ਜੀ.ਐਸ.ਟੀ. ਦਾ ਬਕਾਇਆ ਛੇਤੀ ਜਾਰੀ ਕਰਨ ਦੀ ਮੰਗ

ਚੰਡੀਗੜ੍ਹ, 29 ਅਕਤੂਬਰ, 2019:

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਕੇ ਸੂਬੇ ਦੇ ਕੇਂਦਰ ਵੱਲ ਖੜ੍ਹੇ ਜੀ.ਐਸ.ਟੀ. ਬਕਾਏ ਦਾ ਛੇਤੀ ਭੁਗਤਾਨ ਕਰਨ ਦੀ ਮੰਗ ਕੀਤੀ।

ਸ੍ਰੀ ਬਾਦਲ ਨੇ ਦੱਸਿਆ ਕਿ ਪੰਜਾਬ ਦਾ ਬਣਦਾ ਹਿੱਸਾ ਜਾਰੀ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਵਿੱਚ ਦੇਰੀ ਹੋਣ ਨਾਲ ਸੂਬੇ ਦੇ ਰੋਜ਼ਮੱਰਾ ਦੇ ਕੰਮਕਾਜ ‘ਤੇ ਅਸਰ ਪੈ ਰਿਹਾ ਹੈ।

ਕੇਂਦਰੀ ਵਿੱਤ ਮੰਤਰੀ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਉਪਰੋਕਤ ਮੁੱਦਿਆਂ ‘ਤੇ ਪ੍ਰਮੁੱਖਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰ ਸਰਕਾਰ ਕੋਲ ਲੰਬਿਤ ਪੰਜਾਬ ਦੇ ਮਸਲੇ, ਵਿਸ਼ੇਸ਼ ਤੌਰ ‘ਤੇ ਲੰਮੇ ਸਮੇਂ ਵਾਸਤੇ ਲੀਜ਼ ‘ਤੇ ਜ਼ਮੀਨ ਦੇਣ ਲਈ ਸਰਵਿਸ ਟੈਕਸ ਤੋਂ ਛੋਟ ਦੇਣ ਦਾ ਮਾਮਲਾ ਵੀ ਉਠਾਇਆ। ਉਨ੍ਹਾਂ ਨੇ ਹਾਲ ਹੀ ਵਿੱਚ ਤਿਆਰ ਕੀਤੀ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਦੇ ਕਈ ਪਹਿਲੂ ਵੀ ਕੇਂਦਰੀ ਮੰਤਰੀ ਨਾਲ ਸਾਂਝੇ ਕੀਤੇ।

ਮਨਪ੍ਰੀਤ ਬਾਦਲ ਨੇ ਕਿਹਾ,”ਸੂਬੇ ਵਿੱਚ ਸਨਅਤੀਕਰਨ ਦੀ ਫੌਰੀ ਲੋੜ ਹੈ। ਇਸ ਲਈ ਨਵੀਂ ਉਦਯੋਗਿਕ ਨੀਤੀ ਨੂੰ ਛੇਤੀ ਅਮਲ ਵਿੱਚ ਲਿਆਉਣ ਲਈ ਕੇਂਦਰ ਦੇ ਸਹਿਯੋਗ ਅਤੇ ਮਦਦ ਦੀ ਜ਼ਰੂਰਤ ਹੈ।”

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION