ਯੈੱਸ ਪੰਜਾਬ
ਚੰਡੀਗੜ੍ਹ, 17 ਮਾਰਚ, 2022 –
ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਵਿਧਾਨਕਾਰ ਪਾਰਟੀ ਵੱਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੁੰ ਅਕਾਲੀ ਦਲ ਵਿਧਾਨਕਾਰ ਪਾਰਟੀ ਦਾ ਨੇਤਾ ਨਿਯੁਕਤ ਕੀਤਾ ਹੈ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਚੀਫ ਵਿਪ੍ਹ ਹੋਣਗੇ।
ਸਰਦਾਰ ਮਨਪ੍ਰੀਤ ਸਿੰਘ ਇਯਾਲੀ ਦਾਖਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ ਅਤੇ ਤੀਜੀ ਵਾਰ ਵਿਧਾਇਕ ਬਣੇ ਹਨ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਦੂਜੀ ਵਾਰ ਬੰਗਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ