35.1 C
Delhi
Friday, March 29, 2024
spot_img
spot_img

ਮਨਪ੍ਰੀਤ ਸਿੰਘ ਤਲਵੰਡੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਪ੍ਰਧਾਨ ਬਣੇ

ਯੈੱਸ ਪੰਜਾਬ
ਚੰਡੀਗੜ੍ਹ, ਜਨਵਰੀ 20, 2022 –
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਯੂਥ ਵਿੰਗ ਦੇ ਸਰਗਰਮ ਆਗੂ ਸ: ਮਨਪ੍ਰੀਤ ਸਿੰਘ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

ਇਸ ਤੋਂ ਪਹਿਲਾਂ ਸ: ਮਨਪ੍ਰੀਤ ਸਿੰਘ ਤਲਵੰਡੀ ਪਾਰਟੀ ਵਿੱਚ ਬਤੌਰ ਯੂਥ ਵਿੰਗ ਦੇ ਕਨਵੀਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਇਸ ਮੌਕੇ `ਤੇ ਪਾਰਟੀ ਦੇ ਯੂਥ ਵਿੰਗ ਦੇ ਸਰਪ੍ਰਸਤ ਸ: ਪਰਮਿੰਦਰ ਸਿੰਘ ਢੀਂਡਸਾ ਨੇ ਮਨਪ੍ਰੀਤ ਸਿੰਘ ਤਲਵੰਡੀ ਨੂੰ ਪਾਰਟੀ ਵਿੱਚ ਨਵੀਂ ਮਿਲੀ ਜਿ਼ੰਮੇਵਾਰੀ ਲਈ ਵਧਾਈ ਦਿੱਤੀ ਹੈ।

ਸ: ਮਨਪ੍ਰੀਤ ਸਿੰਘ ਤਲਵੰਡੀ ਨੂੰ ਮਿਲੇ ਨਵੇਂ ਆਹੁਦੇ ਦਾ ਐਲਾਨ ਕਰਦਿਆਂ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਨੌਜਵਾਨ ਵਰਗ ਦੇ ਹਰਮਨ ਪਿਆਰੇ ਮਨਪ੍ਰੀਤ ਸਿੰਘ ਤਲਵੰਡੀ ਦੀ ਪਾਰਟੀ ਪ੍ਰਤੀ ਲਗਨ ਅਤੇ ਇਮਾਨਦਾਰੀ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਯੂਥ ਵਿੰਗ ਦੀ ਜਿ਼ੰਮੇਵਾਰੀ ਸੌਂਪੀ ਗਈ ਹੈ।

ਇਸ ਮੌਕੇ `ਤੇ ਪਾਰਟੀ ਦੇ ਯੂਥ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਸ: ਸੁਖਦੇਵ ਸਿੰਘ ਢੀਂਡਸਾ ਅਤੇ ਸ: ਪਰਮਿੰਦਰ ਸਿੰਘ ਢੀਂਡਸਾ ਸਮੇਤ ਪਾਰਟੀ ਦੀ ਸਮੁੱਚੀ ਲੀਡਰਸਿ਼ਪ ਦਾ ਧੰਨਵਾਦ ਕੀਤਾ ਅਤੇ ਕਿਹਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਯੂਥ ਵਿੰਗ ਪਾਰਟੀ ਦਾ ਮੁੱਖ ਧੂਰਾ ਹੈ ਜਿਸ ਵਿੱਚ ਮਿਹਨਤੀ, ਤਜ਼ੁਰਬੇਕਾਰ ਅਤੇ ਉੁੱਚ ਯੋਗਤਾ ਪ੍ਰਾਪਤ ਨੌਜਵਾਨ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਜੁਟੇ ਹੋਏ ਹਨ।

ਸ: ਤਲਵੰਡੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਨੇ ਪਾਰਟੀ ਦੇ ਯੂਥ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION