36.1 C
Delhi
Thursday, March 28, 2024
spot_img
spot_img

ਮਨਪ੍ਰੀਤ ਸਿੰਘ ਤਲਵੰਡੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਯੂਥ ਵਿੰਗ ਦੇ ਕਨਵੀਨਰ ਨਿਯੁਕਤ

ਯੈੱਸ ਪੰਜਾਬ
ਐੱਸਏਐੱਸ ਨਗਰ ( ਮੋਹਾਲੀ ), 28 ਜੂਨ 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਡਸਾ ਨੇ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਸਲਾਹ ਮਸ਼ਵਰਾ ਕਰਕੇ ਸ : ਮਨਪ੍ਰੀਤ ਸਿੰਘ ਤਲਵੰਡੀ ਨੂੰ ਪਾਰਟੀ ਦੇ ਯੂਥ ਵਿੰਗ ਦਾ ਕਨਵੀਨਰ ਨਿਯੁਕਤ ਕੀਤਾ ਹੈ।

ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਪਾਰਟੀ ਦੇ ਜਨਰਲ ਸਕੱਤਰ ਸ: ਕਰਨੈਲ ਸਿੰਘ ਪੀਰ ਮੁਹੰਮਦ ਅਤੇ ਦਫ਼ਤਰ ਸਕੱਤਰ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਹੈ ਕਿ ਲੋਹ ਪੁਰਸ਼ ਸਵਰਗੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪਿੰਡ ਦੇ ਰਹਿਣ ਵਾਲੇ 37 ਸਾਲਾਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ: ਮਨਪ੍ਰੀਤ ਸਿੰਘ ਤਲਵੰਡੀ ਪਿਛਲੇ ਲੰਮੇ ਸਮੇ ਤੋ ਬਤੌਰ ਯੂਥ ਲੀਡਰ ਨੌਜਵਾਨਾਂ ਦੇ ਹਿੱਤਾਂ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਕਾਰਜਸ਼ੀਲ ਹਨ।

ਸ: ਮਨਪ੍ਰੀਤ ਸਿੰਘ ਪੜ੍ਹੇ – ਲਿਖੇ ਨੌਜਵਾਨ ਹਨ। ਉਨ੍ਹਾਂ ਨੇ ਬੀ ਟੈਕ, ਐਮ.ਬੀ. ਏ ਕੀਤੀ ਹੈ ਅਤੇ ਉਹ ਸਾਬਕਾ ਖਜ਼ਾਨਾ ਮੰਤਰੀ ਸ: ਪਰਮਿੰਦਰ ਸਿੰਘ ਢੀਡਸਾ ਅਤੇ ਸ: ਰਣਜੀਤ ਸਿੰਘ ਤਲਵੰਡੀ ਦੇ ਨਜਦੀਕੀ ਸਾਥੀ ਹਨ।

ਪਾਰਟੀ ਵਲੋਂ ਸੌਪੀ ਗਈ ਇਸ ਨਵੀਂ ਜ਼ਿੰਮੇਵਾਰੀ ਲਈ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਬ੍ਰਹਮਪੁਰਾ ਅਤੇ ਸ: ਢੀਂਡਸਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ।

ਇਸ ਮੌਕੇ ਤੇ ਬੋਲਦਿਆਂ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਉਹ ਬਿਨਾਂ ਕਿਸੇ ਸਿਆਸੀ ਪਿਛੋਕੜ ਮੱਧ ਵਰਗੀ ਆਮ ਕਿਸਾਨ ਪਰਿਵਾਰ ਚੋਂ ਹਨ ਅਤੇ ਉਨ੍ਹਾਂ ਦਾ ਪਰਿਵਾਰ ਪਹਿਲਾਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਸੀ।

ਉਨ੍ਹਾਂ ਦੱਸਿਆ ਜੀ ਉਨ੍ਹਾਂ ਦੇ ਬਾਬਾ ਜੀ ਨੇ ਪਿੰਡ ਵਿਚ 27 ਸਾਲ ਸਰਪੰਚੀ ਕੀਤੀ। ਉਨ੍ਹਾਂ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸੋਈ ਜਦੋਂ ਉਹ ਬਣਿਆ ਦੇ ਮੁੱਢਲੇ ਮੈਂਬਰ 2006 ਵਿੱਚ ਇੰਜਨੀਅਰਿੰਗ ਦੇ ਵਿਦਿਆਰਥੀ ਹੋਣ ਦੇ ਨਾਲ ਨਾਲ ਜ਼ਿਲ੍ਹੇ ਦੇ ਮੀਡੀਆ ਇੰਚਾਰਜ ਅਤੇ ਫਿਰ 2008 ਵਿੱਚ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਲ 2013 ਵਿੱਚ ਵਿਦਿਆਰਥੀ ਵਿੰਗ ਦੇ ਕੋਟੇ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੁਧਾਰ ਤੋਂ ਟਿਕਟ ਲੈਕੇ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਈ।

ਇਸਤੋਂ ਇਲਾਵਾ ਉਹ ਜ਼ਿਲ੍ਹਾ ਯੋਜਨਾ ਬੋਰਡ ਲੁਧਿਆਣਾ ਦੇ ਮੈਂਬਰ ਅਤੇ ਕੋਰ ਕਮੇਟੀ ਯੂਥ ਅਕਾਲੀ ਦਲ ਦੇ ਮੈਂਬਰ ਵੀ ਰਹੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਢੀਂਡਸਾ ਸਾਹਿਬ ਨੇ ਪਾਰਟੀ ਬਣਾਈ ਤਾਂ ਸਾਡੀ ਟੀਮ ਨੇ ਪੰਥ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਹਿਰਦ ਹਿੱਤਾਂ ਲਈ ਸ: ਸੁਖਦੇਵ ਸਿੰਘ ਢੀਂਡਸਾ ਦੀ ਸੋਚ ਨੂੰ ਜੁਆਇਨ ਕੀਤਾ।

ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਪੰਜਾਬ ਅੰਦਰ ਯੂਥਵਿੰਗ ਨੂੰ ਚਾਰ ਵੱਖ ਵੱਖ ਖੇਤਰਾਂ ਵਿੱਚ ਵੰਡਕੇ ਜੁਲਾਈ ਦੇ ਪਹਿਲੇ ਹਫਤੇ ਮਾਲਵਾ 1 ਮਾਲਵਾ 2 ਮਾਝਾ ਅਤੇ ਦੁਆਬਾ ਦੇ ਖੇਤਰੀ ਪ੍ਰਧਾਨ ਵੀ ਲਗਾਏ ਜਾਣਗੇ।

ਇਸ ਤੋ ਇਲਾਵਾ ਅਹੁਦੇਦਾਰ, ਵਰਕਿੰਗ ਕਮੇਟੀ , 23 ਜ਼ਿਲ੍ਹਿਆਂ ਦੇ ਸਹਿਰੀ ਤੇ ਦਿਹਾਤੀ ਪ੍ਰਧਾਨ ਵੀ ਥਾਪੇ ਜਾਣਗੇ । ਯੂਥ ਵਿੰਗ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਯੂਥ ਵਿੰਗ ਦੇ ਕਿਸੇ ਸੀਨੀਅਰ ਆਗੂ ਨੂੰ ਨਿਗਰਾਨ ਜਾ ਕੋਆਰਡੀਨੇਟਰ ਵੀ ਲਗਾਇਆ ਜਾਵੇਗਾ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION