34 C
Delhi
Thursday, April 25, 2024
spot_img
spot_img

ਮਨੀਸ਼ ਤਿਵਾੜੀ ਚਾਹੁੰਦੇ ਹਨ ਮੁਹਾਲੀ ਵਿੱਚ ਬਣੇ ਇਲੈਕਟ੍ਰਾਨਿਕ ਤੇ ਫਿਲਮ ਸਿਟੀ

ਐਸ.ਏ.ਐਸ. ਨਗਰ, 8 ਜਨਵਰੀ, 2020

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਨੇ ਮੁਹਾਲੀ ਵਿੱਚ ਇਲੈਕਟ੍ਰਾਨਿਕ ਤੇ ਫਿਲਮ ਸਿਟੀ ਦੇ ਵਿਕਾਸ ਦਾ ਵਿਚਾਰ ਪੇਸ਼ ਕੀਤਾ ਹੈ ਅਤੇ ਜ਼ਿਲਾ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਲਈ ਜ਼ਮੀਨ ਦੀ ਨਿਸ਼ਾਨਦੇਹੀ ਕਰ ਕੇ ਇਸ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਿਹਾ। ਉਨਾਂ ਜ਼ੋਰ ਦੇ ਕੇ ਆਖਿਆ ਕਿ ਇਸ ਨਵੇਂ ਪ੍ਰਾਜੈਕਟ ਨਾਲ ਹੋਰ ਜ਼ਿਆਦਾ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।

ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਗਮਾਡਾ ਦੇ ਚੱਲ ਰਹੇ ਤੇ ਆਗਾਮੀ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਮੁਹਾਲੀ ਸ਼ਹਿਰ ਕੋਮਾਂਤਰੀ ਹਵਾਈ ਅੱਡੇ ਦੇ ਨੇੜੇ ਸਥਿਤ ਹੈ ਅਤੇ ਇਸ ਸ਼ਹਿਰ ਦਾ ਵਿਕਾਸ ਬਹੁਤ ਹੀ ਬਾਰੀਕਬੀਨੀ ਨਾਲ ਬਣਾਈ ਯੋਜਨਾ ਮੁਤਾਬਕ ਹੋ ਰਿਹਾ ਹੈ ਤੇ ਇਹ ਸ਼ਹਿਰ ਅਗਲੇ ਵੱਡੇ ਆਈ.ਟੀ. ਗੜ ਵਜੋਂ ਵਿਕਸਤ ਹੋ ਰਿਹਾ ਹੈ। ਵੱਡੇ ਸਨਅਤੀ ਘਰਾਣਿਆਂ ਨੂੰ ਆਪਣੇ ਵੱਲ ਖਿੱਚ ਰਹੇ ਇਸ ਸ਼ਹਿਰ ਦੀ ਸ਼ਾਨ ਵਿੱਚ ਹੁਣ ਉਦੋਂ ਹੋਰ ਵਾਧਾ ਹੋਵੇਗਾ, ਜਦੋਂ ਤਾਇਵਾਨ ਦੀ ਤਰਜ਼ ਉਤੇ ਇਲੈਕਟ੍ਰਾਨਿਕ ਤੇ ਫਿਲਮ ਸਿਟੀ ਵਿਕਸਤ ਹੋਵੇਗੀ।

ਸੰਸਦ ਮੈਂਬਰ ਨੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਕਿਹਾ ਕਿ ਉਹ ਜ਼ਿਲੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਸਮਾਂ ਬੱਧ ਕਰਨਾ ਯਕੀਨੀ ਬਣਾਉਣ ਤਾਂ ਕਿ ਜ਼ਿਲੇ ਦੇ ਲੋਕਾਂ ਨੂੰ ਫਾਇਦਾ ਪੁੱਜ ਸਕੇ। ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਦੀ ਹਾਜ਼ਰੀ ਵਿੱਚ ਸ੍ਰੀ ਤਿਵਾੜੀ ਨੇ ਸਾਰੇ ਵਿਭਾਗਾਂ ਖ਼ਾਸ ਤੌਰ ਉਤੇ ਨਗਰ ਨਿਗਮ, ਜਲ ਸਪਲਾਈ ਤੇ ਸੈਨੀਟੇਸ਼ਨ, ਪੇਂਡੂ ਵਿਕਾਸ, ਬਾਗ਼ਬਾਨੀ ਤੇ ਹੋਰ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਸਬਸਿਡੀਆਂ ਦੇ ਲੰਬਿਤ ਕੇਸਾਂ ਨੂੰ ਛੇਤੀ ਨਿਬੇੜਨ ਲਈ ਕਿਹਾ।

ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨੈਸ਼ਨਲ ਸੈਂਟਰ ਆਫ ਐਕਸੀਲੈਂਸ ਫਾਰ ਗੇਮਿੰਗ ਤੇ ਐਨੀਮੇਸ਼ਨ ਦੀ ਜ਼ਮੀਨ ਦਾ ਕਬਜ਼ਾ ਲੈਣ। ਉਨਾਂ ਅਧਿਕਾਰੀਆਂ ਨੂੰ ਜੈਵਿਕ ਬਾਲਣ ਪ੍ਰਾਜੈਕਟਾਂ ਦੀ ਸੰਭਾਵਨਾ ਤਲਾਸ਼ਣ ਲਈ ਵੀ ਕਿਹਾ ਤਾਂ ਕਿ ਇਸ ਬਾਲਣ ਦੀਆਂ ਘੱਟ ਕੀਮਤਾਂ ਦਾ ਲੋਕਾਂ ਨੂੰ ਲਾਭ ਮਿਲੇ।

ਲੋਕ ਸਭਾ ਮੈਂਬਰ ਨੇ ਜ਼ਿਲੇ ਵਿੱਚ ਬੁਨਿਆਦੀ ਢਾਂਚੇ ਦੇ ਚੱਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨਾਂ ਅਧਿਕਾਰੀਆਂ ਨੂੰ ਜਨਤਕ ਭਲਾਈ ਦੇ ਕੰਮਾਂ ਨੂੰ ਤਰਤੀਬਵਾਰ ਕਰ ਕੇ ਨਿਬੇੜਨ ਲਈ ਆਖਿਆ। ਸਰਕਾਰੀ ਸਕੀਮਾਂ ਅਧੀਨ ਫੰਡਾਂ ਦੀ ਢੁਕਵੀਂ ਵਰਤੋਂ ਦੀ ਵਕਾਲਤ ਕਰਦਿਆਂ ਸ੍ਰੀ ਤਿਵਾੜੀ ਨੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਵੱਖ ਇਕੱਤਰ ਕਰਨ ਅਤੇ ਕੂੜੇ ਤੋਂ ਖਾਦ ਤੇ ਬਿਜਲੀ ਪੈਦਾ ਕਰਨ ਦੇ ਪ੍ਰਾਜੈਕਟਾਂ ਨੂੰ ਉਤਸ਼ਾਹਤ ਕਰਨ ਉਤੇ ਜ਼ੋਰ ਦਿੱਤਾ। ਉਨਾਂ ਖੰੁਬਾਂ ਦੀ ਕਾਸ਼ਤ ਉਤੇ ਰਿਆਇਤਾਂ ਦੇਣ ਲਈ ਆਖਿਆ ਤਾਂ ਕਿ ਪਰਾਲੀ ਦੀ ਸਮੱਸਿਆ ਦਾ ਖ਼ਾਤਮਾ ਕੀਤਾ ਜਾ ਸਕੇ।

ਇਸ ਮੌਕੇ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਸ੍ਰੀ ਪਵਨ ਦੀਵਾਨ, ਏ.ਡੀ.ਸੀ. (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਏ.ਡੀ.ਸੀ. (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਕਮਿਸ਼ਨਰ ਨਗਰ ਨਿਗਮ ਮੁਹਾਲੀ ਸ੍ਰੀ ਕਮਲ ਕੁਮਾਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਰਵਿੰਦਰ ਸਿੰਘ ਰਾਹੀ, ਡਿਵੀਜ਼ਨਲ ਜੰਗਲਾਤ ਅਫ਼ਸਰ ਸ੍ਰੀ ਗੁਰ ਅਮਨਪ੍ਰੀਤ ਸਿੰਘ, ਜ਼ਿਲਾ ਭਲਾਈ ਅਫ਼ਸਰ ਸ੍ਰੀ ਸੁੱਖਸਾਗਰ ਸਿੰਘ, ਜਨਰਲ ਸਕੱਤਰ ਬਾਸਕਟਬਾਲ ਐਸੋਸੀਏਸ਼ਨ ਆਫ ਇੰਡੀਆ ਸ੍ਰੀ ਚੰਦਰ ਮੁਖੀ ਸ਼ਰਮਾ ਅਤੇ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸ੍ਰੀ ਹਰਪ੍ਰੀਤ ਸਿੰਘ ਬੰਟੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION