35.1 C
Delhi
Thursday, April 25, 2024
spot_img
spot_img

ਮਨੀਸ਼ ਤਿਵਾੜੀ ਵੱਲੋਂ ਬੰਗਾ-ਨੈਣਾ ਦੇਵੀ ਸੜਕ ਜਲਦੀ ਬਣਾਉਣ ਬਾਰੇ ਨਿਤਿਨ ਗਡਕਰੀ ਨਾਲ ਮੁਲਾਕਾਤ

ਜਲੰਧਰ / ਚੰਡੀਗੜ੍ਹ, 26 ਜੁਲਾਈ: ਸੜਕੀ ਆਵਾਜਾਈ ਅਤੇ ਹਾਈਵੇਜ਼ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੰਗਾ-ਗੜ੍ਹਸੰਕਰ-ਸ੍ਰੀ ਆਨੰਦਪੁਰ ਸਾਹਿਬ-ਨੈਨਾ ਦੇਵੀ ਸੜਕ ਦੇ ਨਿਰਮਾਣ ਬਾਰੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ ਤਿਵਾੜੀ ਨੂੰ ਭਰੋਸਾ ਦਿੱਤਾ ਹੈ।

ਸ੍ਰੀ ਮਨੀਸ ਤਿਵਾੜੀ ਨੇ ਅੱਜ ਨਵੀਂ ਦਿੱਲੀ ਵਿਖੇ ਸ਼੍ਰੀ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸੜਕ ਦੇ ਨਿਰਮਾਣ ਨੂੰ ਛੇਤੀ ਮੁਕੰਮਲ ਕਰਨ ਦੀ ਲੋੜ ਬਾਰੇ ਦੱਸਿਆ।

ਇਸ ਤੋਂ ਪਹਿਲਾਂ ਸ੍ਰੀ ਤਿਵਾੜੀ ਨੇ 3 ਜੂਨ ਨੂੰ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਸੜਕ ਨੂੰ ਜਲਦੀ ਮੁਕੰਮਲ ਕਰਨ ਦੀ ਮੰਗ ਕੀਤੀ ਸੀ।

ਸ੍ਰੀ ਗਡਕਰੀ ਨੇ ਸ੍ਰੀ ਤਿਵਾੜੀ ਨੂੰ ਦੱਸਿਆ ਕਿ ਇਸ ਮਾਮਲੇ ਨੂੰ ਲੋੜੀਂਦੀ ਕਾਰਵਾਈ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਕੋਲ ਭੇਜਿਆ ਗਿਆ ਹੈ।

ਸ੍ਰੀ ਤਿਵਾੜੀ ਨੇ ਕਿਹਾ ਕਿ ਸ੍ਰੀ ਗਡਕਰੀ ਨੇ ਇਸ ਸਾਲ 25 ਫਰਵਰੀ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ 581 ਕਰੋੜ ਦੀ ਅਨੁਮਾਨਤ ਲਾਗਤ ਵਾਲੀ ਇਸ ਸੜਕ ਦਾ ਨੀਂਹ ਪੱਥਰ ਰੱਖਿਆ ਸੀ।

ਸ੍ਰੀ ਤਿਵਾੜੀ ਨੇ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਉਂਦਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਜਾ ਰਹੀ ਹੈ ਅਤੇ ਇਸ ਸ਼ੁੱਭ ਮੌਕੇ ਦੁਨੀਆ ਭਰ ਵਿਚੋਂ ਲੱਖਾਂ ਦੀ ਗਿਣਤੀ ਵਿੱਚ ਸੰਗਤ ਪੰਜਾਬ ਆਵੇਗੀ। ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਸਿੱਖ ਧਰਮ ਦੇ ਪੰਜ ‘ਤਖਤਾਂ’ ਵਿੱਚੋਂ ਇੱਕ ਹੈ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਸਥਾਪਨਾ ਕੀਤੀ ਗਈ ਸੀ। ਇਸ ਲਈ ਵੱਡੀ ਗਿਣਤੀ ਸੰਗਤ ਦੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਸੰਭਾਵਨਾ ਹੈ। ਇਸ ਵਾਸਤੇ ਇਸ ਸੜਕ ਨੂੰ ਸਮੇਂ ਸਿਰ ਪੂਰਾ ਕਰਨਾ ਬੇਹੱਦ ਅਹਿਮ ਹੈ।

ਸ੍ਰੀ ਤਿਵਾੜੀ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਇਸ ਸੜਕ ਨੂੰ ਜਲਦੀ ਮੁਕੰਮਲ ਕਰਨ ਦੀ ਲੋੜ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION