35.8 C
Delhi
Friday, March 29, 2024
spot_img
spot_img

ਮਨੁੱਖ਼ਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੋਇਆ ‘ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਹੁਸ਼ਿਆਰਪੁਰ ’ਚ ਸੰਪੰਨ

ਹੁਸ਼ਿਆਰਪੁਰ, 24 ਅਕਤੂਬਰ, 2019:

ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਕਰਵਾਇਆ ਗਿਆ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ’ ਸ਼ੋਅ ਮਨੁੱਖਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੋਇਆ ਪਿੰਡ ਗੰਧੂਵਾਲ ਨੇੜੇ ਬਿਆਸ ਦਰਿਆ ਵਿੱਚ ਸੰਪੰਨ ਹੋਇਆ।

ਚਾਰ ਦਿਨਾਂ ਦੌਰਾਨ ਹੋਏ 8 ਸ਼ੋਆਂ ਦੌਰਾਨ 20 ਹਜ਼ਾਰ ਤੋਂ ਵੱਧ ਇਲਾਕਾ ਵਾਸੀਆਂ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਜੀਵਨ ਸਾਖੀਆਂ ਅਤੇ ਉਨ੍ਹਾਂ ਦੇ ਫਲਸਫੇ ਦੀ ਜਾਣਕਾਰੀ ਆਧੁਨਿਕ ਤਕਨੀਕ ਨਾਲ ਹਾਸਲ ਕੀਤੀ। ਪਹਿਲੇ ਸ਼ੋਆਂ ਦੀ ਤਰ੍ਹਾਂ ਅੱਜ ਵੀ ਪਿੰਡ ਗੰਧੂਵਾਲ ਨੇੜੇ ਬਿਆਸ ਦਰਿਆ ਵਿੱਚ ਕਰਵਾਇਆ ਸ਼ੋਅ ਸਮੁੱਚੀ ਫਿਜ਼ਾ ਨੂੰ ਅਧਿਆਤਮਕਤਾ ਦੇ ਚਾਨਣ ਨਾਲ ਰੁਸ਼ਨਾ ਗਿਆ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸ਼ੋਆਂ ਦੌਰਾਨ ਇਲਾਕਾ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਪਿੰਡ ਟੇਰਕਿਆਣਾ ਨੇੜੇ ਬਿਆਸ ਦਰਿਆ ‘ਤੇ ਦੋ ਦਿਨਾਂ ਵਿੱਚ ਕਰਵਾਏ 4 ਸ਼ੋਆਂ ਦੌਰਾਨ ਵੀ ਜ਼ਿਲ੍ਹਾ ਵਾਸੀਆਂ ਨੇ ਭਾਰੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਹੁਣ ਪਿੰਡ ਗੰਧੂਵਾਲ ਨੇੜੇ ਬਿਆਸ ਦਰਿਆ ‘ਤੇ ਕਰਵਾਏ ਸ਼ੋਅ ਵੀ ਦਰਸ਼ਕਾਂ ਲਈ ਆਕਰਸ਼ਨ ਦਾ ਕੇਂਦਰ ਰਹੇ।

ਉਨ੍ਹਾਂ ਕਿਹਾ ਕਿ ਇਹ ਸ਼ੋਅ ਕਰਵਾਉਣ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫਿਰਕੂ ਸਦਭਾਵਨਾ, ਸ਼ਾਂਤੀ, ਭਾਈਚਾਰੇ ਵਾਲੇ ਫਲਸਫੇ ਤੇ ਜੀਵਨ ਬਾਰੇ ਜਾਣੂ ਕਰਵਾਉਣਾ ਹੈ।

ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਸੂਬੇ ਵਿੱਚ 30 ਨਵੰਬਰ ਤੱਕ ਬਿਆਸ ਅਤੇ ਸਤਲੁਜ ਦਰਿਆਵਾਂ ‘ਤੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 30 ਅਤੇ 31 ਅਕਤੂਬਰ ਨੂੰ ਜਲੰਧਰ ਦੇ ਪਿੰਡ ਡਗਾਰਾ ਨੇੜੇ ਸਤਲੁਜ ਦਰਿਆ, 1 ਅਤੇ 2 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਿਸ਼ਨਪੁਰ ਨੇੜੇ ਬਿਆਸ ਦਰਿਆ, 3 ਅਤੇ 4 ਨਵੰਬਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਚੱਕ ਬਾਹਮਣੀਆ ਨੇੜੇ ਸਤਲੁਜ ਦਰਿਆ, 5 ਅਤੇ 6 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਨੇੜੇ ਬਿਆਸ ਦਰਿਆ, 7 ਅਤੇ 8 ਨਵੰਬਰ ਨੂੰ ਜ਼ਿਲ੍ਹਾ ਜਲੰਧਰ ਦੇ ਪਿੰਡ ਇਸਮਾਈਲਪੁਰ ਨੇੜੇ ਸਤਲੁਜ ਦਰਿਆ, 10 ਅਤੇ 11 ਨਵੰਬਰ ਨੂੰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮੁੰਡ ਕੁੱਲਾ ਨੇੜੇ ਬਿਆਸ ਦਰਿਆ, 14,15 ਅਤੇ 16 ਨਵੰਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੁੱਢਾ ਥੇਹ ਨੇੜੇ ਬਿਆਸ ਦਰਿਆ, 18 ਅਤੇ 19 ਨਵੰਬਰ ਨੂੰ ਚੰਡੀਗੜ੍ਹ ਦੀ ਸੁਖਨਾ ਝੀਲ, 22 ਅਤੇ 23 ਨਵੰਬਰ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗਗੜੇਵਾਲ ਅਤੇ 26, 27 ਨਵੰਬਰ ਨੂੰ ਪਿੰਡ ਧੂੰਦਾ ਨੇੜੇ ਬਿਆਸ ਦਰਿਆ, 29 ਅਤੇ 30 ਨਵੰਬਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸਤਲੁਜ ਦਰਿਆ ਦੀ ਹੁਸੈਲੀਵਾਲਾ ਝੀਲ ਵਿਖੇ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਏ ਜਾ ਰਹੇ ਹਨ।

ਇਸ ਮੌਕੇ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ, ਐਸ.ਡੀ.ਐਮ. ਸ਼੍ਰੀਮਤੀ ਜੋਤੀ ਬਾਲਾ, ਪੰਚਾਇਤ ਸੰਮਤੀ ਟਾਂਡਾ ਦੇ ਚੇਅਰਮੈਨ ਸ੍ਰੀ ਜਰਨੈਲ ਸਿੰਘ ਜਾਜਾ, ਤਹਿਸੀਲਦਾਰ ਸ਼੍ਰੀ ਕਰਨਦੀਪ ਸਿੰਘ ਭੁੱਲਰ, ਨਾਇਬ ਤਹਿਸੀਲਦਾਰ ਦਸੂਹਾ ਸ੍ਰੀ ਅਵਿਨਾਸ਼ ਕੁਮਾਰ, ਸ੍ਰੀ ਕੁਲਵਿੰਦਰ ਸਿੰਘ ਬੱਬਲ, ਸ੍ਰੀ ਲਖਵੀਰ ਸਿੰਘ ਲੱਖੀ, ਸਰਪੰਚ ਕਾਬਲ ਸਿੰਘ, ਸਰਪੰਚ ਗੁਰਬਖਸ਼ ਸਿੰਘ, ਡਾਕਟਰ ਕੇਵਲ ਸਿੰਘ, ਸਰਪੰਚ ਵਿੱਕੀ ਦਬੁਰਜੀ ਤੋਂ ਇਲਾਵਾ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ, ਧਾਰਮਿਕ, ਸਮਾਜਿਕ ਸਖਸ਼ੀਅਤਾਂ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION