31.1 C
Delhi
Thursday, March 28, 2024
spot_img
spot_img

ਮਰੀਜ਼ ਦੇ ਹਸਪਤਾਲ ਵਿਚ ਦਾਖ਼ਲ ਜਾਂ ਡਿਸਚਾਰਜ ਹੋਣ ਸਮੇਂ ਉਸ ਦੀ ਬਾਇਓਮੈਟਰਿਕ ਤਸਦੀਕ ਦੀ ਪ੍ਰਕਿਰਿਆ ਨਾ ਕੀਤੀ ਜਾਵੇ: ਬਲਬੀਰ ਸਿੰਘ ਸਿੱਧੂ

ਪਠਾਨਕੋਟ, 1 ਅਪ੍ਰੈਲ, 2020 –

ਪੰਜਾਬ ਸਰਕਾਰ ਦੀਆਂ ਗਾਈਡ ਲਾਈਨਜ਼ ਅਨੁਸਾਰ ਕਰੋਨਾ ਦੇ ਕਾਰਨ ਪੰਜਾਬ ਸਰਕਾਰ ਨਾ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੀਆਂ ਬਾਇਓਮੈਟਰਿਕ ਦੀ ਤਸਦੀਕ ਦੀ ਪ੍ਰਕਿਰਿਆ ਤੇ ਛੋਟ ਦਿੱਤੀ ਹੈ।

ਰਾਜ ਦੀ ਸਿਹਤ ਏਜੰਸੀ ਨੇ ਗਰਭਵਤੀ ਔਰਤਾਂ ਦੀ ਸੁਰੱਖਿਆ ਲਈ ਸਾਧਾਰਨ ਸਜੇਰੀਅਨ ਅਤੇ ਉੱਚ ਜ਼ੋਖਮ ਵਾਲੇ ਜਣੇਪੇਆਂ ਦੇ ਨਿਰਧਾਰਤ ਹੈਲਥ ਪੈਕਜ ਅਧੀਨ ਕੀਤੇ ਜਾਂਦੇ ਇਲਾਜ ਨੂੰ ਰਾਖਵੇਂਕਰਨ ਦੇ ਦਾਇਰੇ ਤੋਂ ਬਾਹਰ ਕੀਤਾ ਹੈ। ਨੋਵਲ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ) ਅਧੀਨ ਆਉਂਦੇ ਸੂਚੀਬੱਧ ਹਸਪਤਾਲਾਂ ਵਿਚ ਇਲਾਜ ਕਰਵਾਉਣ ਤੋਂ ਪਹਿਲਾਂ ਮਰੀਜਾਂ ਦੀ ਬਾਇਓਮੈਟਰਿਕ ਤਸਦੀਕ ਦੀ ਪ੍ਰਕਿਰਿਆ ਤੋਂ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਯੋਗ ਮਰੀਜ਼ਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਮਰੀਜ਼ ਦੇ ਹਸਪਤਾਲ ਵਿਚ ਦਾਖਲ ਜਾਂ ਡਿਸਚਾਰਜ ਹੋਣ ਸਮੇਂ ਉਸ ਦੀ ਬਾਇਓਮੈਟਰਿਕ ਤਸਦੀਕ ਦੀ ਪ੍ਰਕਿਰਿਆ ਨਹੀਂ ਕੀਤੀ ਜਾਵੇਗੀ। ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਕਿਹਾ ਕਿ ਵਿਭਾਗੀ ਆਦੇਸਾਂ ਦੀ ਇੰਨ ਬਿਨ ਪਾਲਣਾ ਕੀਤੀ ਜਾਵੇਗੀ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION