31.7 C
Delhi
Saturday, April 20, 2024
spot_img
spot_img

ਮਲਵਿੰਦਰ ਸਿੰਘ ਲੱਕੀ ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦੇ ਡਾਇਰੈਕਟਰ ਨਿਯੁਕਤ

ਯੈੱਸ ਪੰਜਾਬ

ਜਲੰਧਰ, 17 ਜੁਲਾਈ, 2020:

ਪੰਜਾਬ ਸਰਕਾਰ ਨੇ ਸੀਨੀਅਰ ਕਾਂਗਰਸ ਨੇਤਾ ਅਤੇ ਕਾਂਗਰਸ ਲੇਬਰ ਸੈਲ ਦੇ ਕੋ-ਚੇਅਰਮੈਨ ਮਲਵਿੰਦਰ ਸਿੰਘ ਲੱਕੀ ਨੂੰ ਪੰਜਾਬ ਮੀਡੀਅਮ ਇੰਡਸਟਰੀ ਬੋਰਡ ਦਾ ਡਾਇਰੈਕਟਰ ਨਿਯੁਕਤ ਕੀਤਾ ਹੈ।

ਇਸ ਸੰਬੰਧੀ ਨੋਟੀਫੀਕੇਸ਼ਨ ਇੰਡਸਟਰੀਜ਼ ਡਿਪਾਰਟਮੈਂਟ ਨੇ ਸ਼ੁੱਕਰਵਾਰ ਨੂੰ ਨੋਟੀਫੀਕੇਸ਼ਨਜਾਰੀ ਕੀਤਾ ਹੈ।

ਮਲਵਿੰਦਰ ਸਿੰਘ ਲੱਕੀ ਪਹਿਲਾਂ ਪੰਜਾਬ ਇੰਟਕ ਦੇ ਪ੍ਰਧਾਨ ਰਹੇ ਹਨ ਅਤੇ ਇਸ ਸਮੇਂਉਹ ਲੇਬਰ ਸੈਲ ਵਿਚ ਜ਼ਿੰਮੇਵਾਰੀ ਸੰਭਾਲ ਰਹੇ ਹਨ।

ਇਸ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ: ਲੱਕੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ ਉਹ ਉਸਨੂੰ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਮੀਡੀਅਮ ਇੰਡਸਟਰੀਜ਼ ਦੀਆਂ ਸਮੱÇਆਵਾ ਸਰਕਾਰ ਸਾਹਮਣੇ ਰੱਖ ਕੇ ਹੱਲ ਕਰਵਾਉਣਗੇ।

ਸ: ਲੱਕੀ ਨੇ ਕਿਹਾ ਕਿ ਉਹ ਛੇਤੀ ਹੀ ਆਪਣੇ ਅਹੁਦੇ ਦਾ ਚਾਰਜ ਸੰਭਾਲ ਲੈਣਗੇ ਅਤੇ ਜਲਦ ਹੀ ਸਨਅਤਕਾਰਾਂ ਨਾਲ ਮੀਟਿੰਗ ਕਰਨਗੇ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਜਲਦੀ ਹੱਲ ਕਰਵਾ ਸਕਣ। ਕਾਂਗਰਸ ਆਗੂ ਲੱਕੀ ਜਲੰਧਰ ਵਿਚ ਕਾਰ ਡੀÇਲੰਗ ਅਤੇ ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਹਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION