35.1 C
Delhi
Thursday, April 25, 2024
spot_img
spot_img

ਮਲੇਸ਼ੀਆ ’ਚ ਫ਼ਸੇ 350 ਪੰਜਾਬੀ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਹਰਸਿਮਰਤ ਬਾਦਲ ਵੱਲੋਂ ਵਿਦੇਸ਼ ਮੰਤਰੀ ਨੂੰ ਅਪੀਲ

ਬਾਦਲ/ਬਠਿੰਡਾ, 20 ਜੂਨ, 2020 –

ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਉਹਨਾਂ 350 ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਮਲੇਸ਼ੀਆ ਸਰਕਾਰ ਨਾਲ ਗੱਲਬਾਤ ਕਰਨ ਜੋ ਗੈਰ ਕਾਨੂੰਨੀ ਤੌਰ ‘ਤੇ ਰਹਿਣ ਕਾਰਨ ਜੇਲ ਭੇਜ ਦਿੱਤੇ ਗਏ ਸਨ ਤੇ ਹੁਣ ਸਜ਼ਾਵਾਂ ਪੂਰੀਆਂ ਹੋਣ ਮਗਰੋਂ ਵੀ ਮਲੇਸ਼ੀਆਂ ਵਿਚ ਫਸੇ ਹੋਏ ਹਨ।

ਇਹ ਪ੍ਰਭਾਵਤ ਨੌਜਵਾਨਾਂ ਦੇ ਪਰਿਵਾਰਾਂ ਨੇ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਬੰਸ ਸਿੰਘ ਰੋਮਾਣਾ ਤੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਨੂੰ ਨਾਲ ਲੈ ਕੇ ਇਥੇ ਪਿੰਡ ਬਾਦਲ ਵਿਚਲੀ ਰਿਹਾਇਸ਼ ‘ਤੇ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕੀਤੀ।

ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਉਹਨਾਂ ਦੇ ਪੁੱਤਰ ਮਲੇਸ਼ੀਆ ਵਿਚ ਗੈਰ ਕਾਨੂੰਨੀ ਤੌਰ ‘ਤੇ ਰਹਿਣ ਕਾਰਨ ਮਿਲੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਹੁਣ ਕੈਂਪਾਂ ਵਿਚ ਨਜ਼ਰਬੰਦ ਕੀਤੇ ਹੋਏੇ ਹਨ।

ਸ੍ਰੀਮਤੀ ਬਾਦਲ ਨੇ ਦੱਸਿਆ ਕਿ ਇਹਨਾਂ ਨੌਜਵਾਨਾਂ ਨਾਲ ਟਰੈਵਲ ਏਜੰਟ ਠੱਗੀ ਮਾਰ ਗਏ ਹਨ ਜੋ ਇਹਨਾਂ ਨੂੰ ਕੰਮ ਦੁਆਉਣ ਦਾ ਲਾਅਰਾ ਲਗਾ ਕੇ ਮਲੇਸ਼ੀਆ ਲੈ ਗਏ ਸਨ। ਉਹਨਾਂ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਆਪਣਾ ਖਰਚਾ ਆਪ ਕਰਨਾ ਪਿਆ ਤੇ ਇਸ ਦੌਰਾਨ ਹੀ ਇਹ ਵੀਜ਼ੇ ਖਤਮ ਹੋਣ ਤੋਂ ਬਾਅਦ ਵੀ ਮਲੇਸ਼ੀਆ ਵਿਚ ਫਸੇ ਰਹੇ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


ਸ੍ਰੀਮਤੀ ਬਾਦਲ ਨੇ ਮੌਕੇ ‘ਤੇ ਹੀ ਮਲੇਸ਼ੀਆ ਵਿਚ ਭਾਰਤੀ ਹਾਈ ਕਮਿਸ਼ਨਰ ਨੂੰ ਫੋਨ ਕੀਤਾ ਤੇ ਉਹਨਾਂ ਨੂੰ ਇਹਨਾਂ ਨੌਜਵਾਨਾਂ ਦੀ ਹਰ ਸੰਭਵ ਮਦਦ ਕਰਨ ਵਾਸਤੇ ਇਹਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਕਿਹਾ। ਉਹਨਾਂ ਨੇ ਹਾਈ ਕਮਿਸ਼ਨਰ ਨੂੰ ਇਹ ਵੀ ਬੇਨਤੀ ਕੀਤੀ ਕਿ ਸਫਾਰਤਖਾਨੇ ਤੋਂ ਕਿਸੇ ਅਫਸਰ ਦੀ ਡਿਊਟੀ ਇਹਨਾਂ ਨੌਜਵਾਨਾਂ ਨੂੰ ਮਿਲ ਕੇ ਇਹਨਾਂ ਦੀ ਇਹਨਾਂ ਦੇ ਪੰਜਾਬ ਵਿਚ ਪਰਿਵਾਰਾਂ ਨਾਲ ਗੱਲਬਾਤ ਕਰਵਾਉਣ ਵਾਸਤੇ ਲਗਾਈ ਜਾਵੇ।

ਸ੍ਰੀਮਤੀ ਬਾਦਲ ਨੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦੁਆਇਆ ਕਿ ਉਹ ਇਹ ਮਾਮਲਾ ਵਿਦੇਸ਼ ਮੰਤਰੀ ਕੋਲ ਵੀ ਚੁੱਕਣਗੇ ਤੇ ਯਕੀਨੀ ਬਣਾਉਣਗੇ ਕਿ ਇਹ ਨੌਜਵਾਨ ਜਿੰਨੀ ਛੇਤੀ ਹੋ ਸਕੇ ਵਾਪਸ ਲਿਆਂਦੇ ਜਾਣ।

ਇਸ ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਪ੍ਰਭਾਵਤ ਪਰਿਵਾਰਾਂ ਨੇ ਯੂਥ ਅਕਾਲੀ ਦਲ ਕੋਲ ਪਹੁੰਚ ਕੀਤੀ ਸੀ ਤੇ ਸ੍ਰੀਮਤੀ ਬਾਦਲ ਨਾਲ ਮੁਲਾਕਾਤ ਕਰਵਾਉਣ ਦੀ ਬੇਨਤੀ ਕੀਤੀ ਸੀ ਕਿਉਂਕਿ ਇਹਨਾਂ ਦੇ ਆਪਣੇ ਪੁੱਤਰਾਂ ਨੂੰ ਵਾਪਸ ਲਿਆਉਣ ਲਈ ਕੀਤੇ ਸਾਰੇ ਯਤਨਾਂ ਨੂੰ ਬੂਰ ਨਹੀਂ ਪਿਆ।

ਸ੍ਰੀ ਰੋਮਾਣਾ ਨੇ ਦੱਸਿਆ ਕਿ ਯੂਥ ਅਕਾਲੀ ਦਲ ਇਹਨਾਂ ਨੌਜਵਾਨਾਂ ਨੂੰ ਪੰਜਾਬ ਵਾਪਸ ਲਿਆਉਣ ਲਈ ਮਦਦ ਕਰਨ ਵਾਸਤੇ ਵਚਨਬੱਧ ਹੈ। ਉਹਨਾਂ ਕਿਹਾ ਕਿ ਯੂਥ ਵਿੰਗ ਨੂੰ ਇਹ ਵੀ ਜਾਣਕਾਰੀ ਮਿਲੀ ਹੈ ਕਿ ਕਈ ਨੌਜਵਾਨਾਂ ਕੋਲ ਵਾਪਸੀ ਦੀ ਟਿਕਟ ਖਰੀਦਣ ਜੋਗੇ ਪੈਸੇ ਵੀ ਨਹੀਂ ਹਨ, ਅਜਿਹੇ ਨੌਜਵਾਨਾਂ ਦੇ ਵਾਪਸੀ ਦੇ ਸਫਰ ਦਾ ਖਰਚ ਯੂਥ ਅਕਾਲੀ ਦਲ ਚੁੱਕੇਗਾ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION