26.1 C
Delhi
Saturday, April 20, 2024
spot_img
spot_img

ਮਹਾਨਕੋਸ਼ ਛਾਪਣ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਸ਼੍ਰੋਮਣੀ ਕਮੇਟੀ ਨਾਲ ਕਰੇ ਰਾਬਤਾ ਕਾਇਮ

ਯੈੱਸ ਪੰਜਾਬ
ਅੰਮ੍ਰਿਤਸਰ, 13 ਜੁਲਾਈ, 2021 –
ਅੰਗਰੇਜ਼ੀ ਟ੍ਰਿਬਿਊਨ ’ਚ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਦੇ ਸਬੰਧ ਵਿਚ ਛਪੀ ਖ਼ਬਰ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਕਿਹਾ ਕਿ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ।

Harjinder Singh Dhami Advocateਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨਕੋਸ਼ ਦੀ ਦੁਬਾਰਾ ਛਪਾਈ ਸਮੇਂ ਬਹੁਤ ਸਾਰੀਆਂ ਗਲਤੀਆਂ ਉਜਾਗਰ ਹੋਈਆਂ ਸਨ, ਜਿਸ ’ਤੇ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦੇ ਇਤਰਾਜ਼ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਇਸ ਦੀ ਵਿਕਰੀ ’ਤੇ ਰੋਕ ਲਗਾ ਦਿੱਤੀ ਗਈ ਸੀ।

ਬਾਅਦ ਵਿਚ ਯੂਨੀਵਰਸਿਟੀ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਫੈਸਲਾ ਹੋਇਆ ਸੀ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਦਾ ਮਹਾਨਕੋਸ਼ ਸਿੱਖ ਜਗਤ ਨਾਲ ਸਬੰਧਤ ਅਹਿਮ ਦਸਤਾਵੇਜ਼ ਹੈ, ਜਿਸ ਵਿਚ ਗੁਰਮਤਿ ਦੇ ਸਿਧਾਂਤ ਅਨੁਸਾਰ ਵੱਖ-ਵੱਖ ਵਿਸ਼ਿਆਂ ਬਾਰੇ ਜ਼ਿਕਰ ਹੈ। ਇਹ ਸਿੱਖ ਕੌਮ ਦੀ ਵਿਰਾਸਤ ਹੈ ਅਤੇ ਇਸ ਦਾ ਮੂਲ ਰੂਪ ਵਿਚ ਸੁਰੱਖਿਅਤ ਰਹਿਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੂੰ ਮਹਾਨਕੋਸ਼ ਦਾ ਕੰਮ ਕਰਨ ਅਤੇ ਇਸ ਨੂੰ ਮੁੜ ਛਾਪਣ ਲਈ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੇ ਵਿਵਾਦ ਤੋਂ ਬਚਿਆ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION