37.8 C
Delhi
Thursday, April 25, 2024
spot_img
spot_img

ਮਹਾਰਾਸ਼ਟਰ ਤੋਂ ਆਏ ਸਾਰੇ ਸ਼ਰਧਾਲੂ ਚੜ੍ਹਦੀਕਲਾ ’ਚ, ਜਲਦੀ ਹੀ ਆਪਣੇ ਘਰਾਂ ਨੂੰ ਪਰਤਣਗੇ: ਕੁਮਾਰ ਅਮਿਤ

ਪਟਿਆਲਾ, 2 ਮਈ, 2020 –
ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੀ ਮਾਤਾ ਨਾਨਕੀ ਜੀ ਸਰਾਂ, ਜਿੱਥੇ ਪੰਜਾਬ ਸਰਕਾਰ ਵੱਲੋਂ ਮਹਾਰਾਸ਼ਟਰ ਤੋਂ ਵਾਪਸ ਲਿਆਂਦੇ ਗਏ ਸ਼ਰਧਾਲੂ ਇਕਾਂਤਵਾਸ ਸਹੂਲਤ ਵਿਖੇ ਠਹਿਰਾਏ ਗਏ ਹਨ, ਦਾ ਦੌਰਾ ਕਰਕੇ, ਇੱਥੇ ਸ਼ਰਧਾਲੂਆਂ ਦੀ ਰਿਹਾਇਸ਼ ਅਤੇ ਲੰਗਰ ਬਾਰੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਡੀ.ਐਸ.ਪੀ. ਸ੍ਰੀ ਸੌਰਵ ਜਿੰਦਲ, ਤਹਿਸੀਲਦਾਰ ਸ. ਰਣਜੀਤ ਸਿੰਘ ਅਤੇ ਜੀ.ਐਮ. ਵੇਰਕਾ ਸ. ਗੁਰਮੇਲ ਸਿੰਘ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਮੈਨੇਜਰ ਸ. ਕਰਨੈਲ ਸਿੰਘ ਨਾਭਾ, ਮੀਤ ਮੈਨੇਜਰ ਸ. ਕਰਮ ਸਿੰਘ ਅਤੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨਾਲ ਮੀਟਿੰਗ ਕਰਕੇ ਸ਼ਰਧਾਲੂਆਂ ਦੀ ਰਿਹਾਇਸ਼ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਗੁਰਦੁਆਰਾ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੇਰਕਾ ਤੋਂ ਮੰਗਵਾਈ ਗਈ ਲੱਸੀ ਵੀ ਸ਼ਰਧਾਲੂਆਂ ਨੂੰ ਭਿਜਵਾਈ ਅਤੇ ਮੌਕੇ ‘ਤੇ ਤਾਇਨਾਤ ਡਾਕਟਰਾਂ ਦੀਆਂ ਟੀਮਾਂ ਦੇ ਮੈਂਬਰ ਡਾ. ਯੁਵਰਾਜ, ਡਾ. ਨਿਧੀ ਸ਼ਰਮਾ ਆਹਲੂਵਾਲੀਆ ਤੇ ਡਾ. ਕਿਰਨਜੋਤ ਕੌਰ ਤੋਂ ਸ਼ਰਧਾਲੂਆਂ ਦੀ ਸਿਹਤ ਬਾਰੇ ਜਾਣਕਾਰੀ ਵੀ ਹਾਸਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਾਰਾਸ਼ਟਰ ਤੋਂ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸ਼ਰਧਾਲੂਆਂ ਵਿੱਚੋਂ ਜਿਹੜੇ ਪਟਿਆਲਾ ਜ਼ਿਲ੍ਹੇ ਦੇ 21 ਜਣੇ ਕੋਰੋਨਾ ਪਾਜਿਟਿਵ ਆਏ ਹਨ, ਉਨ੍ਹਾਂ ਸਮੇਤ ਸਾਰੇ ਸ਼ਰਧਾਲੂ ਚੜ੍ਹਦੀਕਲਾ ਵਿੱਚ ਹਨ ਅਤੇ ਸਾਰੇ ਹੀ ਅਗਲੇ 10-12 ਦਿਨਾਂ ‘ਚ ਆਪਣੇ ਘਰਾਂ ਨੂੰ ਪਰਤਣਗੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਧਾਲੂਆਂ ਪ੍ਰਤੀ ਕਿਸੇ ਨੂੰ ਵੀ ਕਿਸੇ ਤਰ੍ਹਾਂ ਦਾ ਸ਼ੰਕਾ ਆਪਣੇ ਮਨਾਂ ਵਿੱਚ ਨਹੀਂ ਲਿਆਉਣਾ ਚਾਹੀਦਾ ਕਿਉਂਕਿ ਕੱਲ੍ਹ ਨੂੰ ਅਸੀਂ ਵੀ ਇਨ੍ਹਾਂ ਦੀ ਜਗ੍ਹਾ ਹੋ ਸਕਦੇ ਹਾਂ ਅਤੇ ਇਹ ਸਾਰੇ ਵੀ ਸਾਡੇ ਆਪਣੇ ਹੀ ਹਨ। ਸ੍ਰੀ ਕੁਮਾਰ ਅਮਿਤ ਨੇ ਹੋਰ ਕਿਹਾ ਕਿ ਕੋਵਿਡ-19 ਤੋਂ ਘਬਰਾਹਟ ‘ਚ ਆਉਣ ਦੀ ਲੋੜ ਨਹੀਂ ਬਲਕਿ ਸਾਵਧਾਨੀ ਵਰਤਕੇ ਅਸੀਂ ਇਸ ਬਿਮਾਰੀ ‘ਤੇ ਕਾਬੂ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਰਾਂ ਵਿੱਚ ਠਹਿਰੇ ਸਾਰੇ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਠਹਿਰਾਏ ਸ਼ਰਧਾਲੂਆਂ ਦੀ ਸਿਹਤ ਜਾਂਚ ਲਈ ਸਿਹਤ ਵਿਭਾਗ ਵੱਲੋਂ ਡਾਕਟਰਾਂ ਦੀ ਟੀਮ, ਪੁਲਿਸ ਵੱਲੋਂ ਸੁਰੱਖਿਆ ਅਤੇ ਨਗਰ ਨਿਗਮ ਵੱਲੋਂ ਸਫ਼ਾਈ ਅਤੇ ਸੈਨੇਟਾਈਜੇਸ਼ਨ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਇੱਥੇ ਇੱਕ ਸੈਕਟਰ ਮੈਜਿਸਟਰੇਟ ਵੀ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਸ ਖੇਤਰ ਵਿੱਚ ਇਹ ਸ਼ਰਧਾਲੂ ਠਹਿਰੇ ਹੋਏ ਹਨ, ਉਸ ਜਗ੍ਹਾ ਨੂੰ ਨਗਰ ਨਿਗਮ ਪਟਿਆਲਾ ਦੀ ਟੀਮ ਵੱਲੋਂ ਹਰ ਰੋਜ਼ ਸੈਨੇਟਾਈਜ ਕਰਵਾਇਆ ਜਾਵੇਗਾ ਅਤੇ ਸਰਾਂ ਦੇ ਬਰਾਮਦੇ ਦੀ ਸਫ਼ਾਈ ਵੀ ਨਗਰ ਨਿਗਮ ਵੱਲੋਂ ਰੋਜ਼ਾਨਾ ਕਰਵਾਈ ਜਾਵੇਗੀ।

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਮੈਨੇਜਰ ਸ. ਕਰਨੈਲ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਤਿੰਨੇ ਵਖ਼ਤ ਖਾਣਾ, ਚਾਹ, ਦੁੱਧ ਤੇ ਫ਼ਲ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION