35.1 C
Delhi
Thursday, April 25, 2024
spot_img
spot_img

ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਵਿੱਚ ਫ਼ਸੇ ਸ਼ਰਧਾਲੂਆਂ ਦੀ ਸਹੀ ਤਰੀਕੇ ਨਾਲ ਸਕਰੀਨਿੰਗ ਨਹੀਂ ਕੀਤੀ: ਬਲਬੀਰ ਸਿੱਧੂ

ਲੁਧਿਆਣਾ, 4 ਮਈ, 2020 –

ਪੰਜਾਬ ਦੇ ਸਿਹਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮਹਾਰਾਸ਼ਟਰ ਸਰਕਾਰ ਨੇ ਨੰਦੇੜ ਵਿੱਚ ਫਸੇ ਸ਼ਰਧਾਲੂਆਂ ਦੀ ਸਕਰੀਨਿੰਗ ਸਹੀ ਤਰੀਕੇ ਨਾਲ ਨਹੀਂ ਕੀਤੀ। ਮਹਾਰਾਸ਼ਟਰ ਸਰਕਾਰ ਦੀ ਇਸ ਗਲਤੀ ਕਾਰਨ ਹੀ ਪੰਜਾਬ ਵਿੱਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਏਨ੍ਹੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸੰਬੰਧੀ ਮਹਾਰਾਸ਼ਟਰ ਦੇ ਸਿਹਤ ਮੰਤਰੀ ਸ੍ਰੀ ਰਾਜੇਸ਼ ਤੋਪੇ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਨਾਖੁਸ਼ੀ ਪ੍ਰਗਟਾਈ ਹੈ।

ਸ੍ਰ. ਸਿੱਧੂ ਅੱਜ ਸਥਾਨਕ ਪੁਲਿਸ ਲਾਈਨਜ਼ ਵਿਖੇ ਮੀਟਿੰਗ ਕਰਨ ਲਈ ਪਹੁੰਚੇ ਸਨ। ਇਸ ਮੀਟਿੰਗ ਵਿੱਚ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਸ੍ਰੀ ਰਾਕੇਸ਼ ਪਾਂਡੇ, ਸ੍ਰ. ਅਮਰੀਕ ਸਿੰਘ ਢਿੱਲੋਂ, ਸ੍ਰੀ ਸੁਰਿੰਦਰ ਡਾਬਰ, ਸ੍ਰ. ਕੁਲਦੀਪ ਸਿੰਘ ਵੈਦ, ਸ੍ਰੀ ਸੰਜੇ ਤਲਵਾੜ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਸ੍ਰ. ਸਿੱਧੂ ਨੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸੁਝਾਅ ਮੰਗੇ।

ਇਸ ਮੌਕੇ ਇਕੱਤਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਜੇਕਰ ਮਹਾਰਾਸ਼ਟਰ ਸਰਕਾਰ ਵੱਲੋਂ ਇਸ ਸੰਬੰਧੀ ਪੰਜਾਬ ਸਰਕਾਰ ਨੂੰ ਸਮੇਂ ਸਿਰ ਦੱਸ ਦਿੱਤਾ ਜਾਂਦਾ ਤਾਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸ਼ਰਧਾਲੂਆਂ ਦੀ ਇਸ ਤੋਂ ਵੀ ਜਿਆਦਾ ਉੱਚਿਤ ਸਿਹਤ ਸੰਭਾਲ ਲਈ ਪ੍ਰਬੰਧ ਕੀਤੇ ਜਾ ਸਕਦੇ ਸਨ। ਮਹਾਰਾਸ਼ਟਰ ਸਰਕਾਰ ਵੱਲੋਂ ਇਨ੍ਹਾਂ ਸ਼ਰਧਾਲੂਆਂ ਦਾ ਸਿਰਫ਼ ਸਰੀਰਕ ਬੁਖਾਰ ਹੀ ਚੈੱਕ ਕੀਤਾ ਗਿਆ। ਪੰਜਾਬ ਸਰਕਾਰ ਨੂੰ ਇਨ੍ਹਾਂ ਲੋਕਾਂ ਦੇ ਪਾਜ਼ੀਟਿਵ ਜਾਂ ਨੈਗੇਟਿਵ ਹੋਣ ਬਾਰੇ ਮੁਕੰਮਲ ਵੇਰਵੇ ਦੇਣੇ ਚਾਹੀਦੇ ਸਨ। ਤਾਂ ਜੋ ਇਨ੍ਹਾਂ ਨੂੰ ਲਿਆਉਣ ਅਤੇ ਰੱਖਣ ਲਈ ਵੱਖਰੇ ਤੌਰ ’ਤੇ ਪ੍ਰਬੰਧ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਹਰੇਕ ਨੂੰ ਪਤਾ ਹੈ ਕਿ ਇਸ ਬਿਮਾਰੀ ਦੀ ਸ਼ੁਰੂਆਤ ਹੀ ਮਹਾਰਾਸ਼ਟਰ ਵਿੱਚ ਹੋਈ ਹੈ ਅਤੇ ਉਥੋਂ ਦੀ ਸਰਕਾਰ ਦੀ ਨਲਾਇਕੀ ਕਾਰਨ ਇਹ ਦੇਸ਼ ਦਾ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਬਣ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਲਈ ਹਰ ਸੰਭਵ ਯਤਨ ਕਰਨ ਲਈ ਦ੍ਰਿੜ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟਾਂ ਵਿੱਚ ਤੇਜ਼ੀ ਲਿਆਉਣ ਲਈ ਮੌਜੂਦਾ ਸਰਕਾਰੀ ਲੈਬਾਰਟਰੀਆਂ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸੀ. ਐੱਮ. ਸੀ. ਹਸਪਤਾਲ ਵਿੱਚ ਵੀ ਇਨ੍ਹਾਂ ਟੈਸਟਾਂ ਦੀ ਜਾਂਚ ਹੋਣ ਲੱਗੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਿੱਜੀ ਲੈਬਾਰਟਰੀਆਂ ਡਾ. ਲਾਲ ਪੈਥ ਲੈਬਜ਼, ਤੁਲੀ ਲੈਬਜ਼ ਅੰਮਿ੍ਰਤਸਰ ਸਾਹਿਬ ਅਤੇ ਹੋਰ ਕੰਪਨੀਆਂ ਨਾਲ ਵੀ ਸਮਝੌਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਵਿੱਚ ਪ੍ਰਤੀ ਦਿਨ 6000 ਤੋਂ ਵਧੇਰੇ ਲੈਬ ਟੈਸਟ ਹੋਣੇ ਸ਼ੁਰੂ ਹੋ ਜਾਣਗੇ।

ਇਸ ਮੌਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਲਗਾਉਂਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਕੋਈ ਸਹਾਇਤਾ ਨਹÄ ਦਿੱਤੀ ਜਾ ਰਹੀ ਹੈ। ਕੋਵਿਡ 19 ਦਾ ਟਾਕਰਾ ਕਰਨ ਲਈ ਸੂਬੇ ਨੂੰ ਹੁਣ ਤੱਕ ਸਿਰਫ਼ 71 ਕਰੋੜ ਰੁਪਏ ਹੀ ਜਾਰੀ ਕੀਤੇ ਗਏ ਹਨ, ਜੋ ਕਿ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕੇਂਦਰ ਸਰਕਾਰ ਨੇ ਪੰਜਾਬ ਨੂੰ ਜੀ. ਐੱਸ. ਟੀ. ਦੇ ਬਕਾਇਆ ਪਏ 4400 ਕਰੋੜ ਰੁਪਏ ਵੀ ਜਾਰੀ ਨਹÄ ਕੀਤੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਇਕਾਂਤਵਾਸ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਈਸੋਲੇਸ਼ਨ ਸੈਂਟਰਾਂ ਵਿੱਚ ਵੀ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਹਰ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਕੰਮ ਕਰ ਰਿਹਾ ਹੈ, ਜਿਸ ਕਾਰਨ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION