45.1 C
Delhi
Monday, May 27, 2024
spot_img
spot_img
spot_img

ਮਹਿੰਗਾਈ ਭੱਤਾ ਜਾਰੀ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਪਲਟੀ ਮਾਰ ਕੇ ਸਰਕਾਰੀ ਮੁਲਾਜ਼ਮਾਂ ਨੂੰ ਧੋਖ਼ਾ ਦਿੱਤਾ: ਅਕਾਲੀ ਦਲ

ਯੈੱਸ ਪੰਜਾਬ
ਚੰਡੀਗੜ੍ਹ, 2 ਨਵੰਬਰ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਮੁਲਾਜ਼ਮਾਂ ਨੁੰ ਇਸ ਸਾਲ ਜੁਲਾਈ ਤੋਂ 11 ਫੀਸਦੀ ਮਹਿੰਗਾਈ ਭੱਤੇ ਦੇ ਬਕਾਏ ਅਦਾ ਕਰਨ ਦਾ ਐਲਾਨ ਕਰ ਕੇ ਇਹ 1 ਨਵੰਬਰ ਤੋਂ ਜਾਰੀ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਮੁਲਾਜ਼ਮਾਂ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ।

ਇਸ ਗੱਲ ’ਤੇ ਹੈਰਾਨੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਸਪਸ਼ਟ ਕਰਨ ਕਿ ਕੀ ਉਹ ਸਰਕਾਰ ਦੇ ਇਸ ਫੈਸਲੇ ਦੇ ਭਾਈਵਾਲ ਹਨ ਜਾਂ ਫਿਰ ਉਹਨਾਂ ਜਾਣ ਬੁੱਝ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕੀਤਾ ਜਾਂ ਫਿਰ ਵਿੱਤ ਵਿਭਾਗ ਅਤੇ ਇਸੇ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਉਹਨਾਂ ਨੂੰ ਜ਼ਲੀਲ ਕੀਤਾ ਹੈ।

ਡਾ. ਚੀਮਾ ਨੇ ਕਿਹਾ ਕਿ ਇਸ ਤਰੀਕੇ ਦੀ ਨੋਟੰਕੀ ਮੁੱਖ ਮੰਤਰੀ ਨੂੰ ਸੋਭਾ ਨਹੀਂ ਦਿੰਦੀ। ਉਹਨਾਂ ਕਿਹਾ ਕਿ ਕੱਲ੍ਹ ਹੀ ਸ੍ਰੀ ਚੰਨੀ ਨੇ ਇਕ ਵਿਸ਼ੇਸ਼ ਤੌਰ ’ਤੇ ਸੱਦੀ ਪ੍ਰੈਸ ਕਾਨਫਰੰਸ ਵਿਚ ਐਲਾਨ ਕੀਤਾ ਸੀ ਕਿ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ ਇਸ ਸਾਲ 1 ਜੁਲਾਈ ਤੋਂ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਇਹ ਹੱਦ ਨਵੰਬਰ ਤੱਕ ਵਧਾ ਦਿੱਤੀ ਗਈ ਹੈ। ਉਹਨਾਂ ਕਿਹਾÇ ਕ ਇਹ ਵੀ ਹਾਲੇ ਤੱਕ ਨਹੀਂ ਕਿ ਇਹ ਮਹਿੰਗਾਈ ਭੱਤਾ ਦਸੰਬਰ ਤੋਂ ਮਿਲੇਗਾ ਜਾਂ ਫਿਰ ਇਹ ਵੀ ਹੋਰ ਵਾਅਦਿਆਂ ਵਾਂਗ ਕਾਂਗਰਸ ਸਰਕਾਰ ਵੱਲੋਂ ਅਗਲੀ ਸਰਕਾਰ ’ਤੇ ਛੱਡ ਦਿੱਤਾ ਜਾਵੇਗਾ।

ਡਾ. ਚੀਮਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਮਹਿੰਗਾਈ ਭੱਤੇ ਦਾ ਨੋਟੀਫਿਕੇਸ਼ਨ ਅੱਜ ਜਾਰੀ ਕੀਤਾ ਗਿਆ ਜਿਸ ਵਿਚ ਕਿਹਾ ਗਿਆ ਹੈ ਕਿ ਮੁਲਾਜ਼ਮਾਂ ਦੇ ਬਕਾਇਆਂ ਬਾਰੇ ਫੈਸਲਾ ਬਾਅਦ ਵਿਚ ਲਿਆ ਜਾਵੇਗਾ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੇ 4500 ਕਰੋੜ ਰੁਪਏ ਦੇ ਬਕਾਏ ਖੜ੍ਹੇ ਹਨ। ਉਹਨਾਂ ਕਿਹਾ ਕਿ ਇਹ ਬਕਾਏ ਮੁਲਾਜ਼ਮਾਂ ਨੂੰ ਤੁਰੰਤ ਜਾਰੀ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸਰਕਾਰ ਕੋਲ ਸਿਰਫ ਦੋ ਮਹੀਨੇ ਬਾਕੀ ਰਹਿ ਗਏ ਹਨ। ਉਹਨਾਂ ਕਿਹਾ ਕਿ ਇਹ ਫੈਸਲਾ ਅੱਗੇ ਪਾਉਣ ਦਾ ਮਤਲਬ ਇਹ ਹੈ ਕਿ ਸਰਕਾਰ ਦਾ ਬਕਾਏ ਜਾਰੀ ਕਰਨ ਦਾ ਕੋਈ ਇਰਾਦਾ ਨਹੀਂ ਤੇ ਇਸਨੇ ਉਹ ਅਗਲੀ ਸਰਕਾਰ ’ਤੇ ਛੱਡ ਦਿੱਤੇ ਹਨ।

ਮੁੱਖ ਮੰਤਰੀ ਨੁੰ ਇਹ ਡਰਾਮੇਬਾਜ਼ੀ ਕਰਨ ਤੋਂ ਗੁਰੇਜ਼ ਕਰਨ ਲਈ ਆਖਦਿਆਂ ਡਾ. ਚੀਮਾ ਨੇ ਕਿਹਾ ਕਿ ਇਸ ਤਰੀਕੇ ਮੁੱਖ ਮੰਤਰੀ ਨੇ ਮੁਲਾਜ਼ਮਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ, ਉਸ ਤੋਂ ਸਾਬਤ ਹੋ ਗਿਆ ਹੈ ਕਿ ਉਹਨਾਂ ਉਪਰ ਵਾਅਦੇ ਪੂਰੇ ਕਰਨ ਲਈ ਇਤਬਾਰ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਇਸ ਲਈ ਹੁਣ ਤੋਂ ਬਾਅਦ ਪੰਜਾਬੀ ਚੰਨੀ ’ਤੇ ਵਿਸਾਹ ਨਹੀਂ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION