35.6 C
Delhi
Wednesday, April 24, 2024
spot_img
spot_img

ਮਹਿੰਗੀ ਬਿਜਲੀ ਦੇ ਖ਼ਿਲਾਫ਼ 7 ਜਨਵਰੀ ਨੂੰ ਕੈਪਟਨ ਦਾ ਘਰ ਘੇਰੇਗੀ ਆਮ ਆਦਮੀ ਪਾਰਟੀ

ਚੰਡੀਗੜ੍ਹ, 27 ਦਸੰਬਰ, 2019 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਮੇਅਰ ( ਗੁਰਮੀਤ ਸਿੰਘ ) ਨੇ ਸਰਕਾਰ ਵੱਲੋਂ ਪੰਜਾਬ ਵਿਚ ਬਿਜਲੀ ਦਰਾਂ ਵਧਾਉਣ ਦੇ ਫ਼ੈਸਲੇ ਨੂੰ ਲੈ ਕੇ 7 ਜਨਵਰੀ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਰਥਿਕ ਤੰਗੀ ਦਾ ਸ਼ਿਕਾਰ ਹੋ ਰਿਹਾ ਹੈ ਅਤੇ ਉੱਪਰੋਂ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਵਿਚ 36 ਪੈਸੇ ਪ੍ਰਤੀ ਯੂਨਿਟ ਇੱਕ ਜਨਵਰੀ ਤੋਂ ਵਧਾਉਣ ਦਾ ਫ਼ੈਸਲਾ ਪੰਜਾਬ ਦੀ ਜਨਤਾ ਦਾ ਕਚੂਮਰ ਕੱਢ ਕੇ ਰੱਖ ਦੇਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਤੋਂ ਹੀ ਬਿਜਲੀ ਦੀਆਂ ਦਰਾਂ ਪੂਰੇ ਦੇਸ਼ ਨਾਲੋਂ ਜ਼ਿਆਦਾ ਹਨ, ਜਦਕਿ ਪੰਜਾਬ ਬਿਜਲੀ ਉਤਪਾਦਨ ਵਿਚ ਸਰਪਲੱਸ ਸੂਬਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਜੋ ਕਿ ਇੱਕ ਯੂਨਿਟ ਬਿਜਲੀ ਪੈਦਾ ਨਹੀਂ ਕਰਦੀ ਪਰ ਉੱਥੋਂ ਦੀ ਕੇਜਰੀਵਾਲ ਸਰਕਾਰ ਹੋਣ ਕਰਕੇ 22 ਲੱਖ ਪਰਿਵਾਰਾਂ ਦਾ ਜ਼ੀਰੋ ਰੁਪਏ ਬਿਜਲੀ ਦਾ ਬਿਲ ਆ ਰਿਹਾ ਹੈ।

ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪੰਜਾਬ ਵਿਚ ਚੱਲਦੇ ਤਿੰਨ ਪ੍ਰਾਈਵੇਟ ਪਲਾਂਟਾਂ ਵਿਚੋਂ 2 ਨੂੰ 1,424 ਕਰੋੜ ਰੁਪਏ ਦਾ ਜੁਰਮਾਨਾ ਲੱਗਾ ਦਿੱਤਾ ਹੈ ਅਤੇ ਇਸ ਦੀ ਭਰਪਾਈ ਸਰਕਾਰ ਲੋਕਾਂ ਤੋਂ ਇੱਕ ਜਨਵਰੀ ਨੂੰ 36 ਪੈਸੇ ਪ੍ਰਤੀ ਯੂਨਿਟ ਵਧਾ ਕੇ ਪਾ ਰਹੀ ਹੈ। ਜਿਸ ਨੂੰ ਕਿ ਆਮ ਆਦਮੀ ਪਾਰਟੀ ਸਹਿਣ ਨਹੀਂ ਕਰੇਗੀ। ਜੇਕਰ 1 ਜਨਵਰੀ ਨੂੰ ਪੰਜਾਬ ਸਰਕਾਰ ਨੇ ਬਿਜਲੀ ਦਰ ਵਧਾਉਣ ਦਾ ਫ਼ੈਸਲਾ ਲਾਗੂ ਕੀਤਾ ਤਾਂ 7 ਜਨਵਰੀ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਚੰਡੀਗੜ੍ਹ ਵਿਖੇ ਘਿਰਾਓ ਕੀਤਾ ਜਾਵੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION