ਯੈੱਸ ਪੰਜਾਬ
ਚੰਡੀਗੜ੍ਹ, 9 ਨਵੰਬਰ, 2021:
ਪੰਜਾਬ ਦੀ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਰਾਜ ਦੇ ਸਾਬਕਾ ਮੰਤਰੀ, ਸਾਬਕਾ ਸੰਸਦ ਮੈਂਬਰ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਦੇ ਚੇਅਰਮੈਨ ਸ੍ਰੀ ਮਹਿੰਦਰ ਸਿੰਘ ਕੇ.ਪੀ. ਨੂੰ ਕੈਬਨਿਟ ਮੰਤਰੀ ਦਾ ਦਰਜਾ ਦੇਣ ਬਾਰੇ ਹੁਕਮ ਜਾਰੀ ਕੀਤੇ ਹਨ।
ਇਸ ਸੰਬੰਧੀ ਬਕਾਇਦਾ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ