32.1 C
Delhi
Friday, April 26, 2024
spot_img
spot_img

ਮਾਤਾ ਚਿੰਤਪੁਰਨੀ ਮੰਦਿਰ ਜਾਣ ਵਾਲੇ ਸ਼ਰਧਾਲੂ ਪਲਾਸਟਿਕ ’ਤੇ ਥਰਮੋਕੋਲ ਦੇ ਲਿਫ਼ਾਫ਼ੇ ਨਾ ਲੈ ਕੇ ਜਾਣ: ਡੀ.ਸੀ.ਕੁਲਵੰਤ ਸਿੰਘ

ਜਲੰਧਰ, 16 ਜੁਲਾਈ, 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਵਣ ਅਸ਼ਟਮੀ ਦੇ ਸਬੰਧ ਵਿੱਚ 1 ਤੋਂ 9 ਅਗਸਤ ਨੂੰ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਲਗਾਏ ਜਾ ਰਹੇ ਮੇਲੇ ਦੌਰਾਨ ਪਲਾਸਟਿਕ ਅਤੇ ਥਰਮੋਕੋਲ ਦੇ ਲਿਫਾਫ਼ੇ ਨਾ ਲੈ ਕੇ ਜਾਣ।

ਡਿਪਟੀ ਕਮਿਸ਼ਨਰ ਜੋ ਕਿ ਮੇਲੇ ਸਬੰਧੀ ਭਰਵਈਂ ਵਿਖੇ ਡਿਪਟੀ ਕਮਿਸ਼ਨਰ ਊਨਾ ਸ੍ਰੀ ਸੰਦੀਪ ਕੁਮਾਰ ਅਤੇ ਹੋਰ ਅਧਿਕਾਰਾਂ ਨਾਲ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇ ਰਹੇ ਸਨ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸ਼ਰਧਾਲੂ ਪੰਜਾਬ ਅਤੇ ਖਾਸ ਕਰਕੇ ਜਲੰਧਰ ਤੋਂ ਮੱਥਾ ਟੇਕਣ ਜਾਂਦੇ ਹਨ ਜਿਸ ਲਈ ਊਨਾਂ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ।

ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਵਲੋਂ ਆਪਣੇ ਸੂਬੇ ਵਿੱਚ ਪਲਾਸਟਿਕ ਅਤੇ ਥਰਮੋਕੋਲ ਦੇ ਲਿਫਾਫ਼ਿਆਂ ’ਤੇ ਪਾਬੰਦੀ ਲਗਾਈ ਗਈ ਹੈ ਇਸ ਲਈ ਸ਼ਰਧਾਲੂਆਂ ਨੂੰ ਇਹ ਸਮੱਗਰੀ ਆਪਣੇ ਨਾਲ ਲੈਕੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪਲਾਸਟਿਕ ਅਤੇ ਥਰਮੋਕੋਲ ਦੀ ਸਮੱਗਰੀ ਮਨੁੱਖੀ ਸਿਹਤ ਦੇ ਨਾਲ ਨਾਲ ਵਾਤਾਵਰਣ ਲਈ ਵੀ ਬਹੁਤ ਹਾਨੀਕਾਰਕ ਹੈ।

ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਅਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਹਿਮਾਚਲ ਸਰਕਾਰ ਵਲੋਂ ਮੇਲੇ ਦੌਰਾਨ ਲਾਊਡ ਸਪੀਕਰਾਂ ਅਤੇ ਡੀ.ਜੇ.’ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਵਲੋਂ ਅਜਿਹੀਆਂ ਚੀਜਾਂ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਇਸ ਲਈ ਸਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਣ ਲਈ ਇਹ ਚੀਜਾਂ ਆਪਣੇ ਨਾਲ ਨਹੀਂ ਲੈ ਕੇ ਜਾਣੀਆਂ ਚਾਹੀਦੀਆਂ ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਮੇਲੇ ਦੌਰਾਨ ਵਾਹਨਾਂ ਨੂੰ ਓਵਰ ਲੋਡ ਕਰਕੇ ਨਾ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਪਹਾੜੀ ਇਲਾਕਾ ਹੋਣ ਕਰਕੇ ਓਵਰ ਲੋਡ ਵਾਹਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ।

ਉਨ੍ਹਾਂ ਕਿਹਾ ਕਿ ਊਨਾ ਪ੍ਰਸ਼ਾਸਨ ਵਲੋਂ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਕਿਸੇ ਵੀ ਓਵਰ ਲੋਡਿਡ ਵਾਹਨ ਨੂੰ ਉਨਾਂ ਦੇ ਖੇਤਰ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਨੂੰ ਦੇਖਦੇ ਹੋਏ ਓਵਰ ਲੋਡਿਡ ਵਾਹਨਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION