34 C
Delhi
Thursday, April 25, 2024
spot_img
spot_img

ਮਾਨਸਾ ’ਚ ਗ੍ਰੰਥੀ ਸਿੰਘ ਦੀ ਕੁੱਟਮਾਰ – ਲੌਂਗੋਵਾਲ ਵੱਲੋਂ ਦੋਸ਼ੀਆਂ ਖਿਲਾਫ਼ ਕਰੜੀ ਕਾਰਵਾਈ ਦੀ ਮੰਗ

ਅੰਮ੍ਰਿਤਸਰ, 24 ਫਰਵਰੀ, 2020 –
ਮਾਨਸਾ ’ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਘਰ ਦੇ ਗ੍ਰੰਥੀ ਸਿੰਘ ਨਾਲ ਦੁਰਵਿਹਾਰ ਕਰਨਾ ਅਤੇ ਧਾਰਮਿਕ ਕਕਾਰਾਂ ਦੀ ਬੇਅਦਬੀ ਕਰਨੀ ਮੰਦਭਾਗੀ ਗੱਲ ਹੈ। ਇਸ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਦੱਸਣਯੋਗ ਹੈ ਕਿ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਮਾਨਸਾ ਦੇ ਗ੍ਰੰਥੀ ਭਾਈ ਕਰਮ ਸਿੰਘ ਦੀ ਜ਼ਾਲਮਾਨਾਂ ਢੰਗ ਨਾਲ ਕੁਟਮਾਰ ਕੀਤੀ ਗਈ ਅਤੇ ਕੇਸਾਂ ਤੇ ਦਸਤਾਰ ਦੀ ਵੀ ਤੌਹੀਨ ਕੀਤੀ ਗਈ ਹੈ। ਸਾਹਮਣੇ ਆਈਆਂ ਵੀਡੀਓ ਵਿਚ ਕੁਝ ਲੋਕ ਸ਼ਰ੍ਹੇਆਮ ਗ੍ਰੰਥੀ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ।

ਇਸ ਘਟਨਾ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਪਾਸੋਂ ਕੁੱਟਮਾਰ ਕਰਨ ਵਾਲੇ ਲੋਕਾਂ ਖਿਲਾਫ਼ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਕਾਨੂੰਨ ਵਿਵਸਥਾ ’ਤੇ ਸਵਾਲੀਆ ਨਿਸ਼ਾਨ ਹੈ।


ਇਸ ਨੂੰ ਵੀ ਪੜ੍ਹੋ: 
ਡੀ.ਜੀ.ਪੀ. ਮਾਮਲਾ – ਸਿੱਖ ਮੁੱਦਿਆਂ ਦੇ ‘ਚੈਂਪੀਅਨ’ ਕਾਂਗਰਸੀ ਮੰਤਰੀਆਂ, ਵਿਧਾਇਕਾਂ ਦੀ ਚੁੱਪ ਸਵਾਲਾਂ ਦੇ ਘੇਰੇ ਵਿੱਚ!


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਬੇਸ਼ੱਕ ਬਠਿੰਡਾ ਦੇ ਇਕ ਥਾਣੇ ਵਿਚ ਦੋਸ਼ੀਆਂ ਵਿਰੁੱਧ ਪਰਚਾ ਦਰਜ਼ ਹੋ ਚੁੱਕਾ ਹੈ, ਪਰੰਤੂ ਫਿਰ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ਅਨੁਸਾਰ ਘਟਨਾ ਦੀ ਜਾਣਕਾਰੀ ਲਈ ਜਾ ਰਹੀ ਹੈ।

ਇਸ ਸਬੰਧ ਵਿਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਦੀ ਡਿਊਟੀ ਲਗਾਈ ਗਈ ਹੈ, ਜੋ ਪ੍ਰਭਾਵਤਾਂ ਤੱਕ ਪਹੁੰਚ ਕਰਕੇ ਰਿਪੋਰਟ ਦੇਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION