35.6 C
Delhi
Tuesday, April 23, 2024
spot_img
spot_img

ਮਾਨਸਾ ਪੁਲਿਸ ਵੱਲੋਂ ਹਰਿਆਣਾ ਮਾਰਕਾ ਸ਼ਰਾਬ ਦੀਆਂ 1235 ਬੋਤਲਾਂ ਬਰਾਮਦ: ਐਸ.ਐਸ.ਪੀ. ਸੁਰਿੰਦਰ ਲਾਂਬਾ

ਯੈੱਸ ਪੰਜਾਬ
ਮਾਨਸਾ, 22 ਜਨਵਰੀ, 2021 –
ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।

ਮਾਨਸਾ ਪੁਲਿਸ ਵੱਲੋਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕਰਮਜੀਤ ਸਿੰਘ ਉਰਫ ਚਮਕੀਲਾ ਪੁੱਤਰ ਸੁੱਖਾ ਸਿੰਘ ਵਾਸੀ ਸਿਰਸੀਵਾਲਾ ਅਤੇ ਜੋਗਾ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਦਿਆਲਪੁਰਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ।

ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋੋਏ ਨੇੜੇ ਦਾਣਾਮੰਡੀ ਗੋਬਿੰਦਪੁਰਾ ਨਾਕਾਬੰਦੀ ਕਰਕੇ ਕਰਮਜੀਤ ਸਿੰਘ ਉਕਤ ਨੂੰ ਆਈਸ਼ਰ ਟਰੈਕਟਰ—ਟਰਾਲੀ ਸਮੇਤ ਕਾਬੂ ਕਰਕੇ 1200 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਬਰਾਮਦ ਮਾਲ ਅਤੇ ਟਰੈਕਟਰ—ਟਰਾਲੀ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਮੁਕੱਦਮਾ ਵਿੱਚ ਰਹਿੰਦੇ ਮੁਲਜਿਮ ਜੋਗਾ ਸਿੰਘ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਸਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਦੌੌਰਾਨੇ ਪੁਲਿਸ ਰਿਮਾਂਡ ਹੋੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਾ ਵਿੱਚ ਹੋੋਰ ਪ੍ਰਗਤੀ ਕੀਤੀ ਜਾਵੇਗੀ।

ਆਬਕਾਰੀ ਐਕਟ ਤਹਿਤ ਹੀ ਕਾਰਵਾਈ ਕਰਦੇ ਹੋਏ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਣਜੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਤਾਮਕੋਟ ਪਾਸੋੋਂ 200 ਲੀਟਰ ਲਾਹਣ ਅਤੇ ਮੁਲਜਿਮ ਸਰਬਜੀਤ ਸਿੰਘ ਪੁੱਤਰ ਮਾੜਾ ਸਿੰਘ ਵਾਸੀ ਖਾਰਾ ਪਾਸੋੋਂ 100 ਲੀਟਰ ਲਾਹਣ ਬਰਾਮਦ ਕਰਕੇ ਉਹਨਾਂ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦੇ ਮੁਕੱਦਮੇ ਦਰਜ਼ ਕੀਤੇ ਗਏ ਹਨ, ਜਿਹਨਾਂ ਦੀ ਗ੍ਰਿਫਤਾਰੀ ਬਾਕੀ ਹੈ।

ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਵਿੰਦਰ ਸਿੰਘ ਪੁੱਤਰ ਰੋਹੀ ਰਾਮ ਵਾਸੀ ਗੜੱਦੀ ਵਿਰੁੱਧ ਮੁਕੱਦਮਾ ਦਰਜ਼ ਕਰਵਾ ਕੇ 60 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਕ੍ਰਿਸ਼ਨ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਫਤਿਹਪੁਰ ਹਾਲ ਝੁਨੀਰ ਨੂੰ ਮੋੋਟਰਸਾਈਕਲ ਸਪਲੈਡਰ ਪਲੱਸ ਨੰਬਰੀ ਪੀਬੀ.51ਏ—1899 ਸਮੇਤ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਹਰਿਆਣਾ ਬਰਾਮਦ ਕੀਤੀ।

ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਬਾਲ ਕ੍ਰਿਸ਼ਨ ਪੁੱਤਰ ਪ੍ਰੀਤਮ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION