35.8 C
Delhi
Friday, March 29, 2024
spot_img
spot_img

ਮਾਮਲਾ ਅਯੁੱਧਿਆ ਕੇਸ ’ਚ ਸੁਪਰੀਮ ਕੋਰਟ ਵੱਲੋਂ ਸਿੱਖ ਧਰਮ ਲਈ ‘ਕਲਟ’ ਸ਼ਬਦ ਵਰਤਣ ਦਾ, ਸਿਰਸਾ ਵੱਲੋਂ 3 ਮੈਂਬਰੀ ਕਮੇਟੀ ਦਾ ਗਠਨ

ਨਵੀਂ ਦਿੱਲੀ, 15 ਨਵੰਬਰ, 2019:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਯੁੱਧਿਆ ਵਿਚ ਰਾਮ ਮੰਦਿਰ ਦੇ ਮਾਮਲੇ ਵਿਚ ਦਿੱਤੇ ਫੈਸਲੇ ਵਿਚ ਸਿੱਖ ਧਰਮ ਨੂੰ ‘ਸਿੱਖ ਕਲਟ’ ਦੱਸਣ ਦੇ ਸਮੁੱਚੇ ਮਾਮਲੇ ਦੀ ਘੋਖ ਕਰਨ ਲਈ ਸੀਨੀਅਰ ਵਕੀਲਾਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਸ ਕਮੇਟੀ ਵਿਚ ਸੀਨੀਅਰ ਵਕੀਲ ਐਚ ਐਸ ਫੂਲਕਾ, ਆਰ ਐਸ ਪੁਰੀ ਅਤੇ ਏ ਪੀ ਐਸ ਆਹਲੂਵਾਲੀਆ ਸ਼ਾਮਲ ਹਨ।

ਸ੍ਰੀ ਸਿਰਸਾ ਨੇ ਦੱਸਿਆ ਕਿ ਅਯੁੱਧਿਆ ਵਿਚ ਰਾਮ ਮੰਦਿਰ ਬਾਰੇ ਫੈਸਲਾ ਸੁਣਾਉਣ ਸਮੇਂ ਸੁਪਰੀਮ ਕੋਰਟ ਦੇ ਮਾਣਯੋਗ ਚੀਫ ਜਸਟਿਸ ਜਸਟਿਸ ਰੰਜਨ ਗੋਗੋਈ ਅਤੇ ਹੋਰ ਜੱਜਾਂ ‘ਤੇ ਆਧਾਰਿਤ ਪੰਜ ਮੈਬਰੀ ਬੈਂਚ ਨੇ ਸਿੱਖ ਧਰਮ ਨੂੰ ‘ਸਿੱਖ ਕਲਟ’ ਦੱਸਿਆ ਹੈ।

ਉਹਨਾਂ ਕਿਹਾ ਕਿ ਸਾਡਾ ਕਮੇਟੀ ਬਣਾਉਣ ਦਾ ਮਕਸਦ ਇਹ ਹੈ ਕਿ ਇਸ ਮਾਮਲੇ ਵਿਚ ਜੋ ਵੀ ਸਿੱਖ ਇਤਿਹਾਸ ਨੂੰ ਲੈ ਕੇ ਜੋ ਹਵਾਲਾ ਦਿੱਤਾ ਗਿਆ, ਉਸਦੀ ਦੀ ਵੀ ਘੋਖ ਕੀਤੀ ਜਾਵੇ ਅਤੇ ਇਸ ਮਾਮਲੇ ਵਿਚ ਅੱਗੇ ਕੀ ਕੀਤਾ ਜਾਣ ਚਾਹੀਦਾ ਹੈ, ਕਮੇਟੀ ਉਸ ਬਾਰੇ ਸੁਝਾਅ ਦੇਵੇ।

ਉਹਨਾਂ ਕਿਹਾ ਕਿ ਸਿੱਖ ਕਲਟ ਬਾਰੇ ਸੱਚਾਈ ਹੈ ਇਸ ਬਾਰੇ ਇਹ ਕਮੇਟੀ ਸਾਰਾ ਅਧਿਐਨ ਕਰਨ ਮਗਰੋਂ ਆਪਣੀ ਰਿਪੋਰਟ ਸੌਂਪੇਗੀ ਅਤੇ ਦਿੱਲੀ ਗੁਰਦੁਆਰਾ ਕਮੇਟੀ ਰਿਪੋਰਟ ਦੇ ਅਨੁਸਾਰ ਹੀ ਅਗਲੇਰੀ ਕਾਰਵਾਈ ਕਰੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION