25.1 C
Delhi
Friday, March 29, 2024
spot_img
spot_img

ਮਾਮਲਾ ਜਗਮੇਲ ਸਿੰਘ ਦੀ ਮੌਤ ਦਾ: ਬਲਬੀਰ ਸਿੱਧੂ ਵੱਲੋਂ ਮੈਡੀਕਲ ਅਫ਼ਸਰ ਦੀ ਭੂਮਿਕਾ ਦੀ ਜਾਂਚ ਕਰਨ ਦੇ ਨਿਰਦੇਸ਼

ਚੰਡੀਗੜ, 19 ਨਵੰਬਰ, 2019:
ਜਗਮੇਲ ਸਿੰਘ ਨੂੰ ਕਥਿਤ ਤੌਰ ‘ਤੇ ਸਮੇਂ ਸਿਰ ਮੈਡੀਕਲ ਸਹੂਲਤ ਨਾ ਮੁਹੱਈਆ ਕਰਵਾਉਣ ਸਬੰਧੀ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਅਨੁਰਾਗ ਅਗਰਵਾਲ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਅਤੇ ਇਸ ਸਬੰਧੀ ਮੁਕੰਮਲ ਰਿਪੋਰਟ ਤਿੰਨ ਦਿਨਾਂ ਵਿਚ ਪੇਸ਼ ਕਰਨ ਲਈ ਕਿਹਾ ਹੈ। ਜਿਸ ਦੀ ਪੀ.ਜੀ.ਆਈ. ਵਿਖੇ ਮੌਤ ਹੋ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਅਨੁਸਾਰ ਜਗਮੇਲ ਸਿੰਘ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਜਿਥੇ ਮੈਡੀਕਲ ਅਫਸਰ ਨੇ ਆਪਣੀ ਡਿਊਟੀ ਵਿੱਚ ਕੁਤਾਹੀ ਵਰਤੀ ਅਤੇ ਐਮ.ਐਲ.ਆਰ. ਦਰਜ ਨਹੀਂ ਕੀਤੀ।

ਮੀਡੀਆ ਰਿਪੋਰਟਾਂ ਵਿਚ ਮੈਡੀਕਲ ਅਫਸਰ ਦੀ ਡਿਊਟੀ ‘ਤੇ ਗੰਭੀਰ ਦੋਸ਼ ਲਗਾਏ ਗਏ ਜੋ ਜਗਮੇਲ ਸਿੰਘ ਦੀ ਮੌਤ ਦਾ ਇਕ ਕਾਰਨ ਬਣਿਆ।

ਸ. ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪ੍ਰਮੁੱਖ ਸਕੱਤਰ ਸਿਹਤ ਨੂੰ ਇਸ ਮਾਮਲੇ ਵਿੱਚ ਡਿਊਟੀ ‘ਤੇ ਮੌਜੂਦ ਮੈਡੀਕਲ ਅਫਸਰ ਦੀ ਭੂਮਿਕਾ ਦੀ ਜਾਂਚ ਕਰਨ ਅਤੇ ਇਸ ਸਬੰਧੀ ਮੁਕੰਮਲ ਰਿਪੋਰਟ ਤਿੰਨ ਦਿਨਾਂ ਵਿੱਚ ਪੇਸ਼ ਕਰਨ ਲਈ ਕਿਹਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION