33.1 C
Delhi
Wednesday, April 24, 2024
spot_img
spot_img

ਮਾਮਲਾ ਢੱਡਰੀਆਂਵਾਲਾ ਦੇ ਵਿਵਾਦਿਤ ਬਿਆਨ ਦਾ: ਵਿਦਵਾਨਾਂ ਦੀ 5 ਮੈਂਬਰੀ ਕਮੇਟੀ ਪੜਤਾਲ ਕਰੇਗੀ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ
ਅੰਮ੍ਰਿਤਸਰ, 21 ਅਕਤੂਬਰ, 2019:

ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਾਈ ਭਾਗੋ ਸੰਬੰਧੀ ਦਿੱਤੇ ‘ਵਿਵਾਦਿਤ’ ਬਿਆਨ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਇਸ ਵਿਵਾਦ ਸੰਬੰਧੀ ਪੜਤਾਲ ਵਿਦਵਾਨਾਂ ਦੀ ਇਕ 5 ਮੈਂਬਰੀ ਕਮੇਟੀ ਕਰੇਗੀ।

ਅੱਜ ਜਾਰੀ ਬਿਆਨ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਵਿਵਾਦ ਸੰਬੰਧੀ ਸਮੁੱਚੀਆਂ ਪੰਥਕ ਜਥੇਬੰਦੀਆਂ ਦੀ ਰਾਏ ਨਾਲ ਫ਼ੈਸਲਾ ਲਿਆ ਗਿਆ ਹੈ ਕਿ ਵਿਦਵਾਨਾਂ ਦੀ ਇਕ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਉਨ੍ਹਾਂ ਦੁਆਰਾ ਬੋਲੇ ਕਥਨਾਂ ਦਾ ਗਹਿਰਾ ਅਧਿਐਨ ਕਰੇਗੀ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਢੱਡਰੀਆਂ ਵਾਲਿਆਂ ਦੇ ਕਥਨ ’ਚ ਕੋਈ ਗੁਰਮਤਿ ਵਿਰੋਧੀ ਗੱਲ ਸਾਹਮਣੇ ਆਈ ਤਾਂ ਇਸ ਨੂੰ ਮਿਲ ਕੇ ਪੁੱਛ ਪੜਤਾਲ ਕੀਤੀ ਜਾਵੇ ਅਤੇ ਰਿਪੋਰਟ ਅਕਾਲ ਤਖ਼ਤ ਸਾਹਿਬ ’ਤੇ ਭੇਜੀ ਜਾਵੇ।

ਯਾਦ ਰਹੇ ਕਿ ਇਕ ਦੀਵਾਨ ਵਿਚ ਪੰਜਾਬੀ ਗਾਇਕ ਕੇ.ਐਸ. ਮੱਖਣ ਦੇ ਸੰਦਰਭ ਵਿਚ ਗੱਲ ਕਰਦਿਆਂ ਢੱਡਰੀਆਂ ਵਾਲਿਆਂ ਨੇ ਮਾਈ ਭਾਗੋ ਬਾਰੇ ਕੁਝ ਟਿੱਪਣੀਆਂ ਕੀਤੀਆਂ ਸਨ ਜਿਨ੍ਹਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ਅਤੇ ਕੁਝ ਜਥੇਬੰਦੀਆਂ ਨੇ ਉਨ੍ਹਾਂ ਵਿਰੁੱਧ ਅਕਾਲ ਤਖ਼ਤ ਸਾਹਿਬ ’ਤੇ ਸ਼ਿਕਾਇਤ ਕੀਤੀ ਸੀ ਹਾਲਾਂਕਿ ਢੱਡਰੀਆਂ ਵਾਲਿਆਂ ਨੇ ਉਸਤੋਂ ਬਾਅਦ ਵੀ ਕਿਹਾ ਹੈ ਕਿ ਉਨ੍ਹਾਂ ਨੇ ਕੁਝ ਵੀ ਗ਼ਲਤ ਨਹੀਂ ਕਿਹਾ ਅਤੇ ਜੋ ਵੀ ਟਿੱਪਣੀਆਂ ਕੀਤੀਆਂ ਹਨ ਉਹ ਸੂਰਜ ਪ੍ਰਕਾਸ਼ ਵਿਚ ਦਰਜ ਵੇਰਵਿਆਂ ਦੇ ਆਧਾਰ ’ਤੇ ਹੀ ਕੀਤੀਆਂ ਹਨ।

ਇਸ ਨੂੰ ਵੀ ਪੜ੍ਹੋ:
ਮੁੱਖ ਸਮਾਗਮ ਸ਼੍ਰੋਮਣੀ ਕਮੇਟੀ ਦਾ ਹੀ ਹੋਵੇਗਾ: ਵੇਖ਼ੋ ਹੋਰ ਕੀ ਕੀ ਕਿਹਾ ਅਕਾਲ ਤਖ਼ਤ ਦੇ ਜਥੇਦਾਰ ਨੇ – ਇੱਥੇ ਕਲਿੱਕ ਕਰੋ

Giani Harpreet Singh

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION