23.1 C
Delhi
Wednesday, April 24, 2024
spot_img
spot_img

ਮਾਮਲਾ ਦਾਖ਼ਾ ਦੀ ਔਰਤ ਦੀ ਕੁੱਟਮਾਰ ਦਾ: ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਜਗਰਾਉਂ ਤੋਂ ਰਿਪੋਰਟ ਤਲਬ

ਯੈੱਸ ਪੰਜਾਬ
ਲੁਧਿਆਣਾ, 05 ਅਕਤੂਬਰ, 2021 –
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਦਾਖਾ ਦੀ ਪੀੜ੍ਹਤ ਬੀਬੀ ਹਰਿੰਦਰ ਕੌਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਐਸ.ਐਸ.ਪੀ. ਜਗਰਾਂਓ ਨੂੰ ਨੋਟਿਸ ਜਾਰੀ ਕਰਕੇ ਸਬੰਧਤ ਮਾਮਲੇ ‘ਚ 16 ਅਕਤੂਬਰ 2021 ਨੂੰ ਐਸ.ਐਸ.ਪੀ. ਜਗਰਾਂਓ ਤੋਂ ਰਿਪੋਰਟ ਤਲਬ ਕਰ ਲਈ ਹੈ।

ਅੱਜ ਸਥਾਨਕ ਸਰਕਟ ਹਾਊਸ ਵਿਖੇ ਸੱਦੇ ਪੱਤਰਕਾਰ ਸੰਮੇਲਨ ‘ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਦੱਸਿਆ ਕਿ ਹਰਿੰਦਰ ਕੌਰ ਪਤਨੀ ਮਲਕੀਤ ਸਿੰਘ ਵਾਸੀ ਦਾਖਾ ਨੇ ਇੱਕ ਸ਼ਿਕਾਇਤ ਕਮਿਸ਼ਨ ਨੂੰ ਸੌਂਪਦੇ ਹੋਏ ਉੱਚ ਜਾਤੀ ਦੇ ਵਿਅਕਤੀ ਵੱਲੋਂ ਔਰਤ ਦੀ ਕੁੱਟਮਾਰ ਕਰਨ ਅਤੇ ਜਾਤੀ ਤੌਰ ਤੇ ਗਾਲੀ ਗਲੋਚ ਕਰਨ ਦੇ ਦੋਸ਼ ਲਗਾਏ ਹਨ।

ਸ਼ਿਕਾਇਤਕਰਤਾ ਨੇ ਸਥਾਨਕ ਪੁਲਿਸ ਵੱਲੋਂ ਪੱਖਪਾਤ ਕਰਨ ਦਾ ਮਾਮਲਾ ਵੀ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਹੈ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਨੇ ਪੀੜਤ ਧਿਰ ਦੀ ਸੁਣਵਾਈ ਕਰਨ ਦੀ ਬਜਾਏ, ਪੀੜਤ ਧਿਰ ‘ਤੇ ਹੀ ਮੁਕੱਦਮਾ ਦਰਜ ਕਰ ਦਿੱਤਾ ਹੈ।

ਕਮਿਸ਼ਨ ਦੇ ਮੈਂਬਰ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਪੀੜਤ ਪਰਿਵਾਰ ਦੀ ਸੁਣਵਾਈ ਕਰਨ ਲਈ ਨੋਟਿਸ ਜਾਰੀ ਕਰਦਿਆਂ 16 ਅਕਤੂਬਰ, 2021 ਨੂੰ ਐਸ.ਐਸ.ਪੀ. ਜਗਰਾਂਓ ਤੋਂ ਸਟੇਟਸ ਰਿਪੋਰਟ ਤਲਬ ਕਰ ਲਈ ਗਈ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION