22.1 C
Delhi
Friday, March 29, 2024
spot_img
spot_img

ਮਾਮਲਾ 328 ਸਰੂਪ ਗਾਇਬ ਹੋਣ ਦਾ: ਸੀ.ਏ. ਕੋਹਲੀ, ਹਰਚਰਨ ਸਿੰਘ, ਰੂਪ ਸਿੰਘ ਸਣੇ 15 ਖਿਲਾਫ਼ ਵੱਡੀ ਕਾਰਵਾਈ ਦਾ ਫ਼ੈਸਲਾ

ਯੈੱਸ ਪੰਜਾਬ
ਅੰਮ੍ਰਿਤਸਰ, 27 ਅਗਸਤ, 2020:
ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਕਈ ਅਹਿਮ ਅਤੇ ਸਖ਼ਤ ਫ਼ੈਸਲੇ ਲਏ ਗਏ ਹਨ।

ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਸੰਬੰਧੀ ਬਣਾਈ ਜਾਂਚ ਕਮੇਟੀ ਦੀ ਰਿਪੋਰਟ ਆਉਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ’ਤੇ ਸੱਦੀ ਗਈ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕਰਨ ਲਈ ਇਕ ਹਫ਼ਤੇ ਦੇ ਅੰਦਰ ਅੰਤਿ੍ਰੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਦੋਸ਼ੀਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤਾ ਸੀ।

ਅੱਜ ਦੇ ਫ਼ੈਸਲੇ ਸ਼੍ਰੋਮਣੀ ਕਮੇਟੀ ਦੇ ਸੀ.ਏ. ਸ:ਸਤਿੰਦਰ ਸਿੰਘ ਕੋਹਲੀ, ਸਾਬਕਾ ਮੁੱਖ ਸਕੱਤਰ ਸ:ਹਰਚਰਨ ਸਿੰਘ, ਮੁੱਖ ਸਕੱਤਰ ਸ: ਰੂਪ ਸਿੰਘ ਸਣੇ ਵੱਡਾ ਝਟਕਾ ਸਾਬਿਤ ਹੋਣਗੇ।

ਅੱਜ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਹੇਠ ਲਿਖ਼ੇ ਅਨੁਸਾਰ ਹਨ:

ਕੰਵਰਜੀਤ ਸਿੰਘ ਸਹਾਇਕ ਸੁਪਰਵਾਈਸਰ ਜੋ ਸੇਵਾ ਮੁਕਤ ਹੋ ਚੁੱਕਾ ਹੈ ਦੇ ਫੰਡ ਰਿਲੀਜ਼ ਕਰਨ ਤੇ ਰੋਕ ਉਸ ਖਿਲਾਫ ਫੌਜਦਾਰੀ ਅਤੇ ਧੋਖਾਧੜੀ ਦਾ ਮਾਮਲਾ ਦਰਜ ਕਰਾਇਆ ਜਾਵੇਗਾ

ਬਾਜ ਸਿੰਘ ਕਲਰਕ ਨੂੰ ਡਿਸਮਿਸ ਕੀਤਾ ਜਾਂਦਾ ਹੈ ਇਸਦੇ ਖਿਲਾਫ ਵੀ ਫੌਜਦਾਰੀ ਮੁਕੱਦਮਾ ਦਰਜ ਹੋਵੇਗਾ

ਗੁਰਬਚਨ ਸਿੰਘ ਮੀਤ ਸਕੱਤਰ ਨੂੰ ਡਿਸਮਿਸ ਕਰਕੇ ਫੌਜਦਾਰੀ ਮੁਕੱਦਮਾ ਦਰਜ਼

ਦਲਬੀਰ ਸਿੰਘ ਹੇਲਪਰ ਡਿਸਮਿਸ ਕੀਤਾ ਜਾਂਦਾ ਹੈ , ਫੌਜਦਾਰੀ

ਕੁਲਵੰਤ ਸਿੰਘ ਅਤੇ ਜਸਪ੍ਰੀਤ ਸਿੰਘ ਜਿਲਦਸਾਜ਼ ਦਾ ਜਿਲਦਾਂ ਦਾ ਠੇਕਾ ਰੱਦ ਅਤੇ ਬ੍ਲੈਕ ਲਿਸਟ

ਸਤਿੰਦਰ ਸਿੰਘ ਮੀਤ ਸਕੱਤਰ ਫਾਈਨੈਂਸ ਸਸਪੈਂਡ ਅਤੇ ਵਿਭਾਗੀ ਕਾਰਵਾਈ ਸ਼ੁਰੂ

ਨਿਸ਼ਾਨ ਸਿੰਘ ਮੀਤ ਸਕੱਤਰ ਸਸਪੈਂਡ ਅਤੇ ਵਿਭਾਗੀ ਕਾਰਵਾਈ ਸ਼ੁਰੂ

ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਸਕੱਤਰ ਸਸਪੈਂਡ ਅਤੇ ਅਗਲੇਰੀ ਕਾਰਵਾਈ

ਡਾ ਰੂਪ ਸਿੰਘ ਮੁੱਖ ਸਕੱਤਰ ਦਾ ਅਸਤੀਫਾ ਪ੍ਰਵਾਨ ਕੀਤਾ ਜਾਂਦਾ ਹੈ ਅਤੇ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਜਾਂਦੀ ਹੈ

ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਜੋ ਆਪਣੀਆਂ ਜਿੰਮੇਵਾਰੀਆਂ ਨਿਭਾਉਣ ਵਿਚ ਅਸਮਰਥ ਰਹੇ ਜੋ ਰਿਕਾਰਡ ਦੇ ਵਿੱਚ ਹੇਰਾਫੇਰੀ ਪਤਾ ਲੱਗਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕਰਨ ਤੋਂ ਮਿਲੀਭੁਗਤ ਦਾ ਸੰਕੇਤ ਮਿਲਦਾ ਹੈ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ

ਸਤਿੰਦਰ ਸਿੰਘ ਕੋਹਲੀ ਸੀ ਏ ਦੀਆਂ ਸੇਵਾਵਾਂ ਖਤਮ ਕਰਨ ਦਾ ਫ਼ੈਸਲਾ ਅਤੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ 75% ਰਿਕਵਰੀ ਕਰਨ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

ਜੁਝਾਰ ਸਿੰਗ ਸਹਾਇਕ ਅਕਾਊਂਟੈਂਟ ਨੂੰ ਡਿਸਮਿਸ ਅਤੇ ਫੌਜਦਾਰੀ

ਅਮਰਜੀਤ ਸਿੰਘ ਸੇਵਾਦਾਰ ਅੰਗੀਠਾ ਸਾਹਿਬ ਗੋਇੰਦਵਾਲ ਸਾਹਿਬ ਦੀਆਂ ਸੇਵਾਵਾਂ ਖਤਮ

ਪਰਮਜੀਤ ਸਿੰਘ ਇੰਚਾਰਜ ਸਸਪੈਂਡ ਅਤੇ ਅਗਲੇਰੀ ਵਿਭਾਗੀ ਕਾਰਵਾਈ

ਗੁਰਮੁਖ ਸਿੰਘ ਸੁਪਰਵਾਈਜ਼ਰ ਸਸਪੈਂਡ ਅਗਲੇਰੀ ਵਿਭਾਗੀ ਕਾਰਵਾਈ

ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਦੀ ਅਗਵਾਈ ਹੇਠ ਸਬ ਕਮੇਟੀ ਬਣਾਈ ਜਾਵੇਗੀ ਜੋ ਕਾਨੂੰਨੀ ਅਤੇ ਵਿਭਾਗੀ ਪੱਖਾਂ ਅਨੁਸਾਰ ਕਾਰਵਾਈ ਕਰੇਗੀ ।

Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION